ਰੈਜ਼ੀਡੈਂਟ ਡਾਕਟਰਾਂ ਦਾ ਹੜਤਾਲ ਖ਼ਤਮ ਕਰਨ ਤੋਂ ਇਨਕਾਰ

ਕਲ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਦੇ ਇੱਕ 12 ਮੈਂਬਰੀ ਵਫ਼ਦ ਨੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ ਸੀ
ਰੈਜ਼ੀਡੈਂਟ ਡਾਕਟਰਾਂ ਦਾ ਹੜਤਾਲ ਖ਼ਤਮ ਕਰਨ ਤੋਂ ਇਨਕਾਰ
Updated on
2 min read

ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮੰਡਾਵੀਆ ਦੇ ਅਪੀਲ ਤੋਂ ਬਾਅਦ ਵੀ ਫੈਡਰੇਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਦੇ ਪ੍ਰਦਰਸ਼ਨਕਾਰੀ ਰੈਜ਼ੀਡੈਂਟ ਡਾਕਟਰਾਂ ਨੇ ਹੜਤਾਲ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ NEET-PG 2021 ਕਾਉਂਸਲਿੰਗ ਵਿੱਚ ਦੇਰੀ ਵਿਰੁੱਧ ਵਿਰੋਧ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਤਿੰਨ ਮੰਗਾਂ ਸਰਕਾਰ ਦੁਆਰਾ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ।

"ਪਹਿਲਾਂ, ਅਸੀਂ ਚਾਹੁੰਦੇ ਹਾਂ ਕਿ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣ ਕਿ 6 ਜਨਵਰੀ ਨੂੰ ਸੁਪਰੀਮ ਕੋਰਟ ਦੀ ਸੁਣਵਾਈ ਖਤਮ ਹੋਣ ਤੋਂ ਤੁਰੰਤ ਬਾਅਦ ਸਾਨੂੰ ਕਾਉਂਸਲਿੰਗ ਲਈ ਇੱਕ ਤਰੀਕ ਮਿਲ ਜਾਵੇਗੀ। ਦੂਜਾ, ਅਸੀਂ ਅਧਿਕਾਰੀਆਂ ਤੋਂ ਮੁਆਫੀ ਚਾਹੁੰਦੇ ਹਾਂ ਕਿਉਂਕਿ ਪੁਲਿਸ ਨੇ ਡਾਕਟਰਾਂ ਨਾਲ ਦੁਰਵਿਵਹਾਰ ਕੀਤਾ ਸੀ। ਤੀਜਾ, ਅਸੀਂ ਚਾਹੁੰਦੇ ਹਾਂ ਕਿ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਐਫਆਈਆਰਜ਼ ਨੂੰ ਵਾਪਸ ਲਿਆ ਜਾਵੇ, ”ਫੋਰਡਾ ਦੇ ਪ੍ਰਧਾਨ ਡਾਕਟਰ ਮਨੀਸ਼ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ।

ਹਾਲਾਂਕਿ, ਏਮਜ਼ ਦਿੱਲੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ) ਨੇ ਹੜਤਾਲ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਏਮਜ਼ ਦਿੱਲੀ ਆਰਡੀਏ ਨੇ ਵਾਪਸ ਲੈ ਲਈਆਂ ਗਈਆਂ ਸਾਰੀਆਂ ਸੇਵਾਵਾਂ ਅੱਜ ਤੋਂ ਜਾਰੀ ਕਰਨ ਦੀ ਗੱਲ ਕਹੀ।

ਕਲ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਦੇ ਇੱਕ 12 ਮੈਂਬਰੀ ਵਫ਼ਦ ਨੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ ਸੀ। ਮਾਂਡਵੀਆ ਨੇ ਕਿਹਾ ਕਿ ਸਰਕਾਰ ਕਾਉਂਸਲਿੰਗ ਨੂੰ ਅੱਗੇ ਵਧਾਉਣ ਵਿੱਚ ਅਸਮਰੱਥ ਹੈ ਕਿਉਂਕਿ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਕੀਤੀ ਜਾ ਰਹੀ ਹੈ।

ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਚਾਲ ਰਹੇ ਆਂਦੋਲਨ ਦੇ ਚਲਦੇ 12ਵੇਂ ਦਿੰਨ ਵੀ ਤਿੰਨ ਕੇਂਦਰ ਦੁਆਰਾ ਸੰਚਾਲਿਤ ਸਹੂਲਤਾਂ - ਸਫਦਰਜੰਗ, ਆਰਐਮਐਲ ਅਤੇ ਲੇਡੀ ਹਾਰਡਿੰਗ ਹਸਪਤਾਲਾਂ ਅਤੇ ਦਿੱਲੀ ਸਰਕਾਰ ਦੁਆਰਾ ਚਲਾਏ ਜਾਣ ਵਾਲੇ ਕੁਝ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਪ੍ਰਭਾਵਿਤ ਰਹੀ।

ਕੋਵਿਡ -19 ਦੇ ਕਾਰਨ 2021 ਵਿੱਚ NEET-PG ਪ੍ਰੀਖਿਆ ਦੇ ਨਾਲ ਨਾਲ ਕਾਉਂਸਲਿੰਗ ਅਤੇ ਦਾਖਲਾ ਪ੍ਰਕਿਰਿਆ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਦੇਰੀ ਦੇ ਨਤੀਜੇ ਵਜੋਂ, ਰੈਜ਼ੀਡੈਂਟ ਡਾਕਟਰਾਂ ਨੂੰ ਤਣਾਅਪੂਰਨ ਸਥਿਤੀਆਂ ਵਿੱਚ ਲੰਬੇ ਸਮੇਂ ਤੱਕ ਕੰਮ ਕਰਨ ਲਈ ਕਿਹਾ ਜਾ ਰਿਹਾ ਹੈ ਅਤੇ ਹੁਣ ਕਰਮਚਾਰੀਆਂ ਦੀ ਵੱਡੀ ਘਾਟ ਹੋ ਚੁਕੀ ਹੈ।

ਪ੍ਰੀਖਿਆ ਪਾਸ ਕਰਨ ਵਾਲੇ 40,000 ਤੋਂ ਵੱਧ ਡਾਕਟਰ ਕਾਲਜ ਵਿੱਚ ਦਾਖਲਾ ਲੈਣ ਵਿੱਚ ਅਸਮਰੱਥ ਹਨ। ਓਮੀਕਰੋਨ ਦੇ ਵਧਦੇ ਖ਼ਤਰੇ ਦੇ ਵਿਚਕਾਰ ਸਟਾਫ਼ ਦੀ ਕਮੀ ਹੋਰ ਵੀ ਖ਼ਤਰਨਾਕ ਸਾਬਤ ਹੋ ਸਕਦੀ ਹੈ।

Related Stories

No stories found.
logo
Punjab Today
www.punjabtoday.com