ਪ੍ਰਿਅੰਕਾ ਗਾਂਧੀ ਨੇ ਯੂਪੀ ਚੋਣਾਂ ਜਿੱਤਣ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਲੋਕ ਸਭਾ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। ਵਾਡਰਾ ਨੇ ਕਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਤੋਂ 2024 ਦੀਆਂ ਲੋਕ ਸਭਾ ਚੋਣਾਂ ਲੜਨਾ ਚਾਹੁੰਦੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਵਾਡਰਾ ਨੇ ਕਿਹਾ, 'ਹਰ ਕੋਈ ਉਮੀਦ ਕਰ ਰਿਹਾ ਹੈ ਕਿ ਮੈਂ ਸੰਸਦ 'ਚ ਐਂਟਰੀ ਲਈ ਮੁਰਾਦਾਬਾਦ ਜਾਂ ਯੂਪੀ ਦੇ ਕਿਸੇ ਹੋਰ ਸ਼ਹਿਰ ਨੂੰ ਚੁਣਾਂ। ਵਾਡਰਾ ਨੇ ਕਿਹਾ ਕਿ ਲੋਕਾਂ ਨੂੰ ਮੇਰੇ ਤੋਂ ਬਹੁਤ ਉਮੀਦਾਂ ਹਨ, ਮੈਂ ਦੇਖਾਂਗਾ ਕਿ ਕੀ ਮੈਂ 2024 ਦੀਆਂ ਆਮ ਚੋਣਾਂ 'ਚ ਹਿੱਸਾ ਲੈ ਸਕਦਾ ਹਾਂ। ਮੈਂ ਹਰ ਰੋਜ਼ ਲੋਕਾਂ ਦੀ ਸੇਵਾ ਵਿੱਚ ਲੱਗਾ ਰਹਿੰਦਾ ਹਾਂ।
ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਵਿੱਚ ਬਦਲਾਅ ਲਿਆਉਣ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ।ਵਾਡਰਾ ਨੇ ਕਿਹਾ, "ਚੋਣਾਂ ਹੋਣ ਜਾਂ ਨਾ ਹੋਣ ਮੈਂ ਦੇਸ਼ ਭਰ ਦੇ ਮੰਦਰਾਂ, ਮਸਜਿਦਾਂ, ਚਰਚਾਂ ਜਾਂ ਇੱਥੋਂ ਤੱਕ ਕਿ ਗੁਰਦੁਆਰਿਆਂ ਵਿੱਚ ਜਾਂਦਾ ਹਾਂ। ਜਦੋਂ ਮੈਂ ਇੰਨੇ ਲੰਬੇ ਸਮੇਂ ਤੋਂ ਸਖ਼ਤ ਮਿਹਨਤ ਕਰ ਰਿਹਾ ਹਾਂ, ਤਾਂ ਮੈਨੂੰ ਲੱਗਦਾ ਹੈ ਕਿ ਮੈਂ ਰਾਜਨੀਤੀ ਵਿੱਚ ਇੱਕ ਫਰਕ ਲਿਆ ਸਕਾਂਗਾ।
ਪ੍ਰਿਅੰਕਾ ਘਰ ਆਉਂਦੀ ਹੈ, ਅਸੀਂ ਰਾਜਨੀਤੀ ਦੀ ਗੱਲ ਕਰਦੇ ਹਾਂ ਅਸੀਂ ਚਰਚਾ ਕਰਦੇ ਹਾਂ ਕਿ ਪਿੰਡਾਂ ਦੇ ਲੋਕਾਂ ਦੇ ਦੁੱਖਾਂ ਨੂੰ ਕਿਵੇਂ ਘੱਟ ਕੀਤਾ ਜਾਵੇ। ਰਾਬਰਟ ਵਾਡਰਾ ਪਹਿਲਾਂ ਹੀ ਸਿਆਸੀ ਕਦਮ ਚੁੱਕਣ ਦੇ ਸੰਕੇਤ ਦੇ ਚੁੱਕੇ ਹਨ। ਵਾਡਰਾ ਨੇ ਵਾਰ-ਵਾਰ ਕਿਹਾ ਹੈ ਕਿ ਉਹ ਲੋਕਾਂ ਦੀ ਸੇਵਾ ਵਿਚ ਵੱਡੀ ਭੂਮਿਕਾ ਚਾਹੁੰਦੇ ਹਨ।
ਇਹ ਜਾਣਿਆ ਜਾਂਦਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਅਤੇ ਜ਼ਮੀਨ ਹੜੱਪਣ ਦੇ ਮਾਮਲਿਆਂ ਦੇ ਸਬੰਧ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਉਸ ਤੋਂ ਕਈ ਵਾਰ ਪੁੱਛਗਿੱਛ ਕੀਤੀ ਹੈ। ਇਹ ਪੁੱਛੇ ਜਾਣ ਤੇ ਕਿ ਕੀ ਉਹ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ, ਵਾਡਰਾ ਨੇ ਕਿਹਾ, "ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਕਦੇ ਵੀ ਕਿਸੇ ਅਹੁਦੇ ਬਾਰੇ ਨਹੀਂ ਸੋਚਦੇ।
ਰਾਜਨੀਤੀ ਉਨ੍ਹਾਂ ਦੇ ਖੂਨ ਵਿੱਚ ਹੈ। ਉਹ ਸਾਰੀ ਜ਼ਿੰਦਗੀ ਹਰ ਜਗ੍ਹਾ ਲੋਕਾਂ ਲਈ ਸਖ਼ਤ ਮਿਹਨਤ ਕਰਦੇ ਰਹਿਣਗੇ।"ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਨੇ ਕਿਹਾ ਕਿ ਪ੍ਰਿਅੰਕਾ ਲਖੀਮਪੁਰ ਖੇੜੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਲਈ ਖੜ੍ਹੀ ਹੈ। ਉਨ੍ਹਾਂ ਕਿਹਾ, "ਪ੍ਰਿਯੰਕਾ ਬਹੁਤ ਲੰਬੇ ਸਮੇਂ ਤੋਂ ਉੱਤਰ ਪ੍ਰਦੇਸ਼ ਵਿੱਚ ਲੋਕਾਂ ਦੇ ਵਿੱਚ ਹੈ''।
ਉਹ ਲਖੀਮਪੁਰ ਖੇੜੀ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਲਈ ਵੀ ਖੜ੍ਹੀ ਹੈ। ਜਦੋਂ ਉਹ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੀ ਤਾਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਯੂਪੀ ਔਰਤਾਂ ਲਈ ਸੁਰੱਖਿਅਤ ਨਹੀਂ ਹੈ। ਉਸ ਨੇ 'ਲੜਕੀ ਹੂੰ ਲੜ ਸਕਤੀ ਹੂੰ' ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਨੂੰ ਕਾਫੀ ਸਮਰਥਨ ਮਿਲਿਆ ਹੈ।"