ਨਿਊਯਾਰਕ ਜਾ ਰਹੀ ਕਸ਼ਮੀਰੀ ਪੱਤਰਕਾਰ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕਿਆ

ਸਨਾ ਇਰਸ਼ਾਦ ਮੱਟੂ ਸਮੇਤ ਚਾਰ ਭਾਰਤੀ ਫੋਟੋ ਜਰਨਲਿਸਟਾਂ ਨੂੰ ਇਸ ਸਾਲ ਮਈ ਵਿੱਚ ਗਲੋਬਲ ਮਹਾਮਾਰੀ ਕੋਵਿਡ-19 ਦੌਰਾਨ ਉਨ੍ਹਾਂ ਦੀ ਕਵਰੇਜ ਲਈ ਮੀਡੀਆ ਦਾ ਸਭ ਤੋਂ ਵੱਡਾ ਸਨਮਾਨ ਪੁਲਿਤਜ਼ਰ ਪੁਰਸਕਾਰ ਦਿੱਤਾ ਗਿਆ ਸੀ।
ਨਿਊਯਾਰਕ ਜਾ ਰਹੀ ਕਸ਼ਮੀਰੀ ਪੱਤਰਕਾਰ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕਿਆ

ਪੁਲਿਤਜ਼ਰ ਪੁਰਸਕਾਰ ਜੇਤੂ ਅਤੇ ਕਸ਼ਮੀਰੀ ਫੋਟੋ ਪੱਤਰਕਾਰ ਸਨਾ ਇਰਸ਼ਾਦ ਮੱਟੂ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕਿਆ ਗਿਆ। ਪੱਤਰਕਾਰ ਸਨਾ ਇਰਸ਼ਾਦ ਪੁਲਿਤਜ਼ਰ ਪੁਰਸਕਾਰ ਲੈਣ ਲਈ ਨਿਊਯਾਰਕ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਦਾ ਜਾਇਜ਼ ਵੀਜ਼ਾ ਅਤੇ ਟਿਕਟ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਹਵਾਈ ਅੱਡੇ 'ਤੇ ਰੋਕ ਲਿਆ ਗਿਆ।

ਇਹ ਦੂਜੀ ਵਾਰ ਹੈ, ਜਦੋਂ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕਿਆ ਗਿਆ ਹੈ। ਇਸ ਤੋਂ ਪਹਿਲਾਂ ਜੁਲਾਈ ਵਿੱਚ ਵੀ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕ ਦਿੱਤਾ ਗਿਆ ਸੀ। ਸਨਾ ਇਰਸ਼ਾਦ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਮੈਂ ਪੁਲਿਤਜ਼ਰ ਪੁਰਸਕਾਰ ਲੈਣ ਲਈ ਨਿਊਯਾਰਕ ਜਾ ਰਹੀ ਸੀ, ਪਰ ਮੈਨੂੰ ਦਿੱਲੀ ਏਅਰਪੋਰਟ ਦੇ ਇਮੀਗ੍ਰੇਸ਼ਨ 'ਤੇ ਰੋਕ ਦਿੱਤਾ ਗਿਆ। ਮੇਰੇ ਕੋਲ ਅਮਰੀਕਾ ਦਾ ਵੀਜ਼ਾ ਅਤੇ ਟਿਕਟ ਵੀ ਹੈ।

ਇਸਦੇ ਬਾਵਜੂਦ ਮੈਨੂੰ ਵਿਦੇਸ਼ ਨਹੀਂ ਜਾਣ ਦਿੱਤਾ ਗਿਆ। ਉਸ ਨੇ ਕਿਹਾ- ਇਹ ਦੂਜੀ ਵਾਰ ਹੈ, ਜਦੋਂ ਮੈਨੂੰ ਬਿਨਾਂ ਕਿਸੇ ਕਾਰਨ ਦੇ ਰੋਕਿਆ ਗਿਆ ਹੈ। ਕੁਝ ਮਹੀਨੇ ਪਹਿਲਾਂ ਵਾਪਰੀ ਘਟਨਾ ਤੋਂ ਬਾਅਦ ਕਈ ਅਧਿਕਾਰੀਆਂ ਤੱਕ ਪਹੁੰਚ ਕਰਨ ਤੋਂ ਬਾਅਦ ਵੀ ਮੈਨੂੰ ਕੋਈ ਜਵਾਬ ਨਹੀਂ ਮਿਲਿਆ। ਜ਼ਿੰਦਗੀ ਵਿੱਚ ਇੱਕ ਵਾਰ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।

ਇਸ ਤੋਂ ਪਹਿਲਾਂ, ਉਹ ਜੁਲਾਈ ਵਿੱਚ ਇੱਕ ਕਿਤਾਬ ਲਾਂਚ ਅਤੇ ਇੱਕ ਫੋਟੋਗ੍ਰਾਫੀ ਪ੍ਰਦਰਸ਼ਨੀ ਵਿੱਚ ਸ਼ਾਮਲ ਹੋਣ ਲਈ ਪੈਰਿਸ ਜਾ ਰਹੀ ਸੀ, ਪਰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਦਿੱਤਾ ਸੀ । ਅਧਿਕਾਰੀਆਂ ਮੁਤਾਬਕ ਜੰਮੂ-ਕਸ਼ਮੀਰ ਪੁਲਿਸ ਵੱਲੋਂ ਉਸ 'ਤੇ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਉਸ ਨੂੰ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ।

ਸਨਾ ਇਰਸ਼ਾਦ ਮੱਟੂ ਨੇ ਦੱਸਿਆ ਕਿ ਫਰਾਂਸ ਦਾ ਵੀਜ਼ਾ ਹੋਣ ਦੇ ਬਾਵਜੂਦ ਮੈਨੂੰ ਦਿੱਲੀ ਏਅਰਪੋਰਟ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਫਲਾਈਟ 'ਚ ਸਵਾਰ ਹੋਣ ਤੋਂ ਰੋਕ ਦਿੱਤਾ। ਮੈਨੂੰ ਕੋਈ ਕਾਰਨ ਨਹੀਂ ਦੱਸਿਆ ਗਿਆ। ਮੈਨੂੰ ਸਿਰਫ ਇਹ ਦੱਸਿਆ ਗਿਆ ਸੀ ਕਿ ਮੈਂ ਵਿਦੇਸ਼ ਯਾਤਰਾ ਨਹੀਂ ਕਰ ਸਕਦੀ । ਮੱਟੂ ਸਮੇਤ ਚਾਰ ਭਾਰਤੀ ਫੋਟੋ ਜਰਨਲਿਸਟਾਂ ਨੂੰ ਇਸ ਸਾਲ ਮਈ ਵਿੱਚ ਗਲੋਬਲ ਮਹਾਮਾਰੀ ਕੋਵਿਡ-19 ਦੌਰਾਨ ਉਨ੍ਹਾਂ ਦੀ ਕਵਰੇਜ ਲਈ ਮੀਡੀਆ ਦਾ ਸਭ ਤੋਂ ਵੱਡਾ ਸਨਮਾਨ ਪੁਲਿਤਜ਼ਰ ਪੁਰਸਕਾਰ ਦਿੱਤਾ ਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਪੱਤਰਕਾਰਾਂ, ਕਾਰਕੁਨਾਂ ਅਤੇ ਸਿੱਖਿਆ ਸ਼ਾਸਤਰੀਆਂ ਦੀ ਲੰਬੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਨੂੰ ਐਗਜ਼ਿਟ ਕੰਟਰੋਲ ਲਿਸਟ 'ਚ ਰੱਖਿਆ ਗਿਆ ਹੈ।

Related Stories

No stories found.
Punjab Today
www.punjabtoday.com