ਰਾਉਤ ਨੇ 'ਅੱਛੇ ਦਿਨ' ਨੂੰ ਕਿਹਾ ਸਰਕਾਰ ਦਾ ਜੁਮਲਾ, ਮਹਿੰਗਾਈ ਤੇ ਵੀ ਘੇਰਿਆ

ਸੰਜੇ ਰਾਉਤ ਨੇ ਕਿਹਾ ਕਿ, ' ਬੀਜੇਪੀ ਦਾ ਇਹ ਕਹਿਣਾ ਕਿ ਅਸੀਂ ਬਦਲਾਖੋਰੀ ਦੀ ਰਾਜਨੀਤੀ ਵਿਚ ਨਹੀਂ ਹਾਂ, ਇਹ ਵੀ ਅਪ੍ਰੈਲ ਫੂਲ ਦੀ ਲੜੀ ਦਾ ਹਿੱਸਾ ਹੈ, ਜੋ ਪਿਛਲੇ ਕੁਝ ਸਾਲਾਂ ਤੋਂ ਦੇਸ਼ ਵਿਚ ਚੱਲ ਰਿਹਾ ਹੈ'।
ਰਾਉਤ ਨੇ 'ਅੱਛੇ ਦਿਨ' ਨੂੰ ਕਿਹਾ ਸਰਕਾਰ ਦਾ ਜੁਮਲਾ, ਮਹਿੰਗਾਈ ਤੇ ਵੀ ਘੇਰਿਆ

ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ ਬੀਜੇਪੀ ਤੇ ਹਮਲਾ ਕਰਨ ਦਾ ਕੋਈ ਵੀ ਮੌਕਾ ਨਹੀਂ ਛੜਦੇ ਹਨ। ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਕੇਂਦਰੀ ਏਜੰਸੀਆਂ ਦੀ ਕਾਰਵਾਈ ਤੇ ਕੇਂਦਰ ਸਰਕਾਰ ਤੇ ਸਵਾਲ ਚੁੱਕੇ ਹਨ।

ਇਸ ਦੇ ਨਾਲ ਹੀ ਰਾਉਤ ਨੇ ਦੋਸ਼ ਲਾਇਆ ਕਿ ਸਰਕਾਰ ਨੇ ਇੰਨੇ ਸਾਲਾਂ ਤੋਂ ਆਮ ਆਦਮੀ ਨੂੰ ਮੂਰਖ ਬਣਾਇਆ ਹੈ। ਰਾਉਤ ਨੇ ਕਿਹਾ ਕਿ ਸਰਕਾਰ ਦਾ 'ਅੱਛੇ ਦਿਨ' ਦਾ ਵਾਅਦਾ 'ਅਪ੍ਰੈਲ ਫੂਲ' ਦੇ ਮਜ਼ਾਕ ਤੋਂ ਵੱਧ ਕੁਝ ਨਹੀਂ ਸੀ।

ਰਾਊਤ ਨੇ ਕਿਹਾ ਕਿ ਸਰਕਾਰ ਪਿਛਲੇ ਸੱਤ ਸਾਲਾਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਸ਼ਿਵ ਸੈਨਾ ਨੇਤਾ ਨੇ ਕਿਹਾ ਕਿ ਹੁਣ ਇਸ ਨੂੰ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ, ਕਿਉਂਕਿ ਇਹ ਆਮ ਆਦਮੀ ਲਈ 'ਜੀਓ ਅਤੇ ਮਰੋ' ਵਾਲੀ ਸਥਿਤੀ ਹੈ। ਖਾਸ ਗੱਲ ਇਹ ਹੈ ਕਿ 1 ਅਪ੍ਰੈਲ ਨੂੰ ਅਪ੍ਰੈਲ ਫੂਲ ਡੇ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਇੱਕ ਦੂਜੇ ਨਾਲ ਮਜ਼ਾਕ ਕਰਦੇ ਹਨ।

ਰਾਉਤ ਨੇ ਕਿਹਾ, ''ਅੱਛੇ ਦਿਨ, ਨਾਗਰਿਕਾਂ ਦੇ ਖਾਤਿਆਂ 'ਚ 15 ਲੱਖ ਰੁਪਏ ਜਮ੍ਹਾ ਕਰਵਾਉਣ, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਨਾਲ ਜੋੜਨ ਅਤੇ ਰੁਜ਼ਗਾਰ ਦੇਣ ਦਾ ਵਾਅਦਾ ਅਪ੍ਰੈਲ ਫੂਲ ਦੇ ਮਜ਼ਾਕ ਤੋਂ ਇਲਾਵਾ ਕੁਝ ਨਹੀਂ ਹੈ।'' ਉਨ੍ਹਾਂ ਕਿਹਾ ਕਿ ਸਰਕਾਰ ਝੂਠ ਬੋਲਣਾ ਬੰਦ ਕਰਕੇ ਲੋਕਾਂ ਦੀ ਭਲਾਈ ਲਈ ਕੰਮ ਕਰੇ।

2014 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਭਾਜਪਾ ਨੇ ਕਾਲਾ ਧੰਨ ਵਾਪਸ ਲਿਆਉਣ ਅਤੇ ਹਰੇਕ ਨਾਗਰਿਕ ਦੇ ਖਾਤੇ ਵਿੱਚ 15 ਲੱਖ ਰੁਪਏ ਜਮ੍ਹਾਂ ਕਰਵਾਉਣ ਦਾ ਵਾਅਦਾ ਕੀਤਾ ਸੀ। ਉਸ ਸਮੇਂ ਦੌਰਾਨ 'ਅੱਛੇ ਦਿਨ' ਭਾਜਪਾ ਦੀ ਮੁਹਿੰਮ ਦਾ ਵੱਡਾ ਹਿੱਸਾ ਸੀ। ਰਾਉਤ ਨੇ ਭਾਜਪਾ ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਗਾਇਆ ਹੈ।

ਉਨ੍ਹਾਂ ਕਿਹਾ, 'ਇਹ ਕਹਿਣਾ ਕਿ ਅਸੀਂ ਬਦਲਾਖੋਰੀ ਦੀ ਰਾਜਨੀਤੀ ਵਿਚ ਨਹੀਂ ਹਾਂ, ਇਹ ਵੀ ਅਪ੍ਰੈਲ ਫੂਲ ਦੀ ਲੜੀ ਦਾ ਹਿੱਸਾ ਹੈ, ਜੋ ਪਿਛਲੇ ਕੁਝ ਸਾਲਾਂ ਤੋਂ ਦੇਸ਼ ਵਿਚ ਚੱਲ ਰਿਹਾ ਹੈ।' ਉਨ੍ਹਾਂ ਕਿਹਾ ਕਿ ਪੰਜ ਰਾਜਾਂ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਹਾਕਮ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਉਂਦੇ ਹਨ। ਸੰਜੇ ਰਾਉਤ ਨੇ ਕਿਹਾ ਕਿ ਭਾਜਪਾ ਭੇਦਭਾਵ ਦੀ ਨੀਤੀ ਨਾਲ ਕੰਮ ਕਰਦੀ ਹੈ। ਪਿਛਲੀ ਦਿਨੀ ਕੁਝ ਨੇਤਾਵਾਂ ਨੂੰ ਮੰਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ 'ਚ ਗ੍ਰਿਫਤਾਰ ਕੀਤਾ ਸੀ।

ਇਸ 'ਤੇ ਰਾਉਤ ਨੇ ਕਿਹਾ ਕਿ ਜੇਕਰ ਕੋਈ ਗਲਤ ਕੰਮ ਹੁੰਦਾ ਹੈ ਤਾਂ ਸੂਬਾ ਪੁਲਸ ਉਸ ਤੇ ਲੱਗੇ ਦੋਸ਼ਾਂ ਦੀ ਜਾਂਚ ਕਰ ਸਕਦੀ ਹੈ। “ਇਹ ਹੈਰਾਨੀ ਦੀ ਗੱਲ ਹੈ ਕਿ ਸੀਬੀਆਈ ਅਤੇ ਈਡੀ ਨੂੰ ਉਨ੍ਹਾਂ ਰਾਜਾਂ ਵਿੱਚ ਲਿਆਂਦਾ ਜਾ ਰਿਹਾ ਹੈ, ਜਿੱਥੇ ਭਾਜਪਾ ਦਾ ਰਾਜ ਨਹੀਂ ਹੈ। ਇਹ ਉਹ ਚੀਜ਼ ਨਹੀਂ ਹੈ, ਜਿੱਥੇ ਇਹ ਕੇਂਦਰੀ ਏਜੰਸੀਆਂ ਆ ਕੇ ਲੋਕਾਂ ਨੂੰ ਦਹਿਸ਼ਤ ਪੈਦਾ ਕਰਨ ਲਈ ਛਾਪੇ ਮਾਰ ਸਕਦੀਆਂ ਹਨ।

Related Stories

No stories found.
logo
Punjab Today
www.punjabtoday.com