'ਦਿ ਕਸ਼ਮੀਰ ਫਾਈਲਜ਼' ਫਿਲਮ ਨੂੰ ਸਕ੍ਰੀਨਿੰਗ ਲਈ ਮਨਜ਼ੂਰੀ ਦੇਣਾ ਗ਼ਲਤ : ਪਵਾਰ

ਸ਼ਰਦ ਪਵਾਰ ਨੇ ਕਿਹਾ ਕਿ ਕਸ਼ਮੀਰੀ ਪੰਡਤਾਂ ਨੂੰ ਘਾਟੀ ਛੱਡ ਕੇ ਭੱਜਣਾ ਪਿਆ,ਪਰ ਪਵਾਰ ਨੇ ਕਿਹਾ ਕਿ ਮੁਸਲਮਾਨਾਂ ਨੂੰ ਵੀ ਇਸੇ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਸੀ।
'ਦਿ ਕਸ਼ਮੀਰ ਫਾਈਲਜ਼' ਫਿਲਮ ਨੂੰ ਸਕ੍ਰੀਨਿੰਗ ਲਈ ਮਨਜ਼ੂਰੀ ਦੇਣਾ ਗ਼ਲਤ : ਪਵਾਰ

'ਦਿ ਕਸ਼ਮੀਰ ਫਾਈਲਜ਼' ਫਿਲਮ ਨੂੰ ਲੈ ਕੇ ਵਿਵਾਦ ਗਹਿਰਾਉਂਦਾ ਜਾ ਰਿਹਾ ਹੈ। ਫਿਲਮ ਦੇ ਖਿਲਾਫ ਬੋਲਣ ਤੇ ਕੁਝ ਦਿਨ ਪਹਿਲਾ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਘਰ ਤੇ ਹਮਲਾ ਕੀਤਾ ਗਿਆ ਸੀ। ਬਾਲੀਵੁੱਡ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਲੈ ਕੇ ਸਿਆਸੀ ਤਣਾਅ ਜਾਰੀ ਹੈ।

ਹੁਣ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਵੀ ਫਿਲਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਫਿਲਮ ਨੂੰ ਸਕ੍ਰੀਨਿੰਗ ਲਈ ਪਾਸ ਨਹੀਂ ਕੀਤਾ ਜਾਣਾ ਚਾਹੀਦਾ। ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦੀ ਫਿਲਮ ਕਸ਼ਮੀਰੀ ਪੰਡਿਤਾਂ ਦੇ ਵਾਦੀ ਤੋਂ ਪਲਾਇਨ ਦੀ ਕਹਾਣੀ ਨੂੰ ਦਰਸਾਉਂਦੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਐੱਨਸੀਪੀ ਦੀ ਦਿੱਲੀ ਇਕਾਈ ਦੇ ਘੱਟ ਗਿਣਤੀ ਵਿਭਾਗ ਵੱਲੋਂ ਆਯੋਜਿਤ ਇਕ ਪ੍ਰੋਗਰਾਮ 'ਚ ਪਵਾਰ ਨੇ ਕਿਹਾ, ''ਇਸ ਤਰ੍ਹਾਂ ਦੀ ਫਿਲਮ ਨੂੰ ਸਕ੍ਰੀਨਿੰਗ ਲਈ ਮਨਜ਼ੂਰੀ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਪਰ ਇਸ ਨੂੰ ਟੈਕਸ ਛੋਟ ਦਿੱਤੀ ਗਈ ਹੈ ਅਤੇ ਜਿਹੜੇ ਦੇਸ਼ ਨੂੰ ਇਕਜੁੱਟ ਰੱਖਣ ਲਈ ਜ਼ਿੰਮੇਵਾਰ ਹਨ, ਉਹ ਲੋਕਾਂ ਨੂੰ ਫਿਲਮ ਦੇਖਣ ਲਈ ਉਤਸ਼ਾਹਿਤ ਕਰ ਰਹੇ ਹਨ, ਜਿਸ ਨਾਲ ਲੋਕਾਂ ਵਿਚ ਗੁੱਸਾ ਹੈ।

ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਨੂੰ ਘਾਟੀ ਛੱਡ ਕੇ ਭੱਜਣਾ ਪਿਆ, ਪਰ ਪਵਾਰ ਨੇ ਕਿਹਾ ਕਿ ਮੁਸਲਮਾਨਾਂ ਨੂੰ ਵੀ ਇਸੇ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਅਤੇ ਮੁਸਲਮਾਨਾਂ 'ਤੇ ਹਮਲੇ ਲਈ ਪਾਕਿਸਤਾਨ ਦੇ ਅੱਤਵਾਦੀ ਸਮੂਹ ਜ਼ਿੰਮੇਵਾਰ ਸਨ। ਪਵਾਰ ਨੇ ਕਿਹਾ ਕਿ ਜੇਕਰ ਨਰਿੰਦਰ ਮੋਦੀ ਸਰਕਾਰ ਸੱਚਮੁੱਚ ਕਸ਼ਮੀਰੀ ਪੰਡਿਤਾਂ ਦੀ ਪਰਵਾਹ ਕਰਦੀ ਹੈ, ਤਾਂ ਉਸ ਨੂੰ ਉਨ੍ਹਾਂ ਦੇ ਪੁਨਰ-ਸੁਰਜੀਤੀ ਲਈ ਸਾਰੇ ਯਤਨ ਕਰਨੇ ਚਾਹੀਦੇ ਹਨ ਅਤੇ ਘੱਟ ਗਿਣਤੀਆਂ ਵਿੱਚ ਗੁੱਸਾ ਨਹੀਂ ਭੜਕਾਉਣਾ ਚਾਹੀਦਾ।

ਇਸ ਦੌਰਾਨ ਪਵਾਰ ਨੇ ਕਸ਼ਮੀਰ ਮੁੱਦੇ 'ਤੇ ਜਵਾਹਰ ਲਾਲ ਨਹਿਰੂ ਦਾ ਨਾਂ ਘਸੀਟਣ 'ਤੇ ਵੀ ਭਾਜਪਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਦੋਂ ਕਸ਼ਮੀਰੀ ਪੰਡਤਾਂ ਦਾ ਪਲਾਇਨ ਸ਼ੁਰੂ ਹੋਇਆ ਤਾਂ ਵੀਪੀ ਸਿੰਘ ਪ੍ਰਧਾਨ ਮੰਤਰੀ ਸਨ। ਵੀਪੀ ਸਿੰਘ ਸਰਕਾਰ ਨੂੰ ਭਾਜਪਾ ਦਾ ਸਮਰਥਨ ਪ੍ਰਾਪਤ ਸੀ। ਮੁਫਤੀ ਮੁਹੰਮਦ ਸਈਦ ਗ੍ਰਹਿ ਮੰਤਰੀ ਸਨ ਅਤੇ ਜਗਮੋਹਨ ਜੰਮੂ-ਕਸ਼ਮੀਰ ਦੇ ਰਾਜਪਾਲ ਸਨ, ਬਾਅਦ ਵਿੱਚ ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰ ਵਜੋਂ ਦਿੱਲੀ ਤੋਂ ਲੋਕ ਸਭਾ ਚੋਣ ਲੜੀ ਸੀ।

ਐਨਸੀਪੀ ਸੁਪਰੀਮੋ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਜਗਮੋਹਨ ਨਾਲ ਮਤਭੇਦਾਂ ਕਾਰਨ ਅਸਤੀਫਾ ਦੇ ਦਿੱਤਾ ਸੀ ਅਤੇ ਰਾਜਪਾਲ ਨੇ ਕਸ਼ਮੀਰੀ ਪੰਡਤਾਂ ਨੂੰ ਘਾਟੀ ਤੋਂ ਬਾਹਰ ਜਾਣ ਵਿੱਚ ਮਦਦ ਕੀਤੀ ਸੀ। ਉਥੇ ਹੀ ਕਾਂਗਰਸ ਵੀ ਫਿਲਮ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀ ਹੈ। ਪਾਰਟੀ ਆਗੂ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਸਰਕਾਰ ਫਿਲਮ ਰਾਹੀਂ ਸਮਾਜ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Related Stories

No stories found.
logo
Punjab Today
www.punjabtoday.com