ਤੀਜ਼ੇ ਫਰੰਟ ਲਈ ਕਾਂਗਰਸ ਜ਼ਰੂਰੀ,ਦੇਸ਼ ਦੀ ਦੂਜੀ ਸਭ ਤੋਂ ਵੱਡੀ ਪਾਰਟੀ : ਪਵਾਰ

ਸ਼ਰਦ ਪਵਾਰ ਨੇ ਕਿਹਾ ਕਿ ਕਾਂਗਰਸ ਅੱਜ ਵੀ ਦੇਸ਼ ਦੀ ਦੂਜੀ ਸਭ ਤੋਂ ਵੱਡੀ ਪਾਰਟੀ ਹੈ ਅਤੇ ਦੇਸ਼ ਦੀ ਰਾਜਨੀਤੀ ਵਿੱਚ ਇਸ ਦਾ ਅਹਿਮ ਯੋਗਦਾਨ ਹੈ, ਜਿਸਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।
ਤੀਜ਼ੇ ਫਰੰਟ ਲਈ ਕਾਂਗਰਸ ਜ਼ਰੂਰੀ,ਦੇਸ਼ ਦੀ ਦੂਜੀ ਸਭ ਤੋਂ ਵੱਡੀ ਪਾਰਟੀ : ਪਵਾਰ

ਦੇਸ਼ ਵਿਚ 2024 ਵਿਚ ਹੋਣ ਵਾਲਿਆਂ ਲੋਕਸਭਾ ਚੋਣਾਂ ਵਿਚ ਸਾਰੀਆਂ ਪਾਰਟੀਆਂ ਬੀਜੇਪੀ ਨੂੰ ਹਰਾਉਣ ਦੀ ਰਣਨੀਤੀ ਸਮੇਂ ਸਮੇਂ ਸਿਰ ਬਣਾਉਂਦੀਆਂ ਰਹਿੰਦੀਆਂ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਤੀਜਾ ਮੋਰਚਾ ਬਣਾਉਣ ਬਾਰੇ ਵੱਡਾ ਬਿਆਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਬਿਨਾਂ ਤੀਜਾ ਮੋਰਚਾ ਸੰਭਵ ਨਹੀਂ, ਇਸ ਲਈ ਕਾਂਗਰਸ ਨੂੰ ਨਾਲ ਲੈ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੱਜ ਵੀ ਦੇਸ਼ ਦੀ ਦੂਜੀ ਸਭ ਤੋਂ ਵੱਡੀ ਪਾਰਟੀ ਹੈ ਅਤੇ ਦੇਸ਼ ਦੀ ਰਾਜਨੀਤੀ ਵਿੱਚ ਇਸ ਦਾ ਅਹਿਮ ਯੋਗਦਾਨ ਹੈ, ਜਿਸਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਜਦੋਂ ਸ਼ਰਦ ਪਵਾਰ ਨੂੰ ਪੁੱਛਿਆ ਗਿਆ ਕਿ ਲੋਕ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਤੋਂ ਨਾਰਾਜ਼ ਹਨ ਤਾਂ ਪਵਾਰ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਬੈਠ ਕੇ ਗੱਲ ਕਰਨੀ ਪਵੇਗੀ, ਅਤੇ ਬੀਜੇਪੀ ਨੂੰ ਹਰਾਉਣ ਲਈ ਇਕਜੁੱਟ ਹੋਣਾ ਪਵੇਗਾ। ਇਸ ਤੋਂ ਇਲਾਵਾ ਸ਼ਰਦ ਪਵਾਰ ਨੇ ਅੱਜ ਰਾਜ ਠਾਕਰੇ ਨੂੰ MNS ਦੀ ਸੂਬਾ ਸਰਕਾਰ ਨੂੰ 3 ਮਈ ਤੱਕ ਮਸਜਿਦਾਂ 'ਚ ਲਾਊਡ ਸਪੀਕਰ ਬੰਦ ਕਰਨ ਦੀ ਚਿਤਾਵਨੀ 'ਤੇ ਵੀ ਸਲਾਹ ਦਿੱਤੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਹੁਣ ਮਹਿੰਗਾਈ ਅਤੇ ਬੇਰੁਜ਼ਗਾਰੀ 'ਤੇ ਬੋਲਣ ਦਾ ਸਮਾਂ ਹੈ, ਪਰ ਇਸ 'ਤੇ ਕੋਈ ਨਹੀਂ ਬੋਲਦਾ। ਦੱਸ ਦੇਈਏ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਵੀ ਭਾਰਤੀ ਜਨਤਾ ਪਾਰਟੀ ਖਿਲਾਫ ਵਿਰੋਧੀ ਪਾਰਟੀਆਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਫਰਵਰੀ ਮਹੀਨੇ 'ਚ ਕੇਸੀਆਰ ਨੇ ਊਧਵ ਠਾਕਰੇ, ਸ਼ਰਦ ਪਵਾਰ ਸਮੇਤ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਸੀ ਕਿ ਅਸੀਂ ਦੇਸ਼ ਦੀ ਰਾਜਨੀਤੀ, ਵਿਕਾਸ ਦੀ ਰਫਤਾਰ, ਆਜ਼ਾਦੀ ਦੇ 75 ਸਾਲ ਬਾਅਦ ਦੇਸ਼ ਦੀ ਸਥਿਤੀ 'ਤੇ ਚਰਚਾ ਕੀਤੀ। ਸ਼ਰਦ ਪਵਾਰ ਨੇ ਕਿਹਾ ਕਿ ਅਸੀਂ ਕਈ ਵਿਸ਼ਿਆਂ 'ਤੇ ਲੰਬੀ ਗੱਲਬਾਤ ਕੀਤੀ। ਅਸੀਂ ਕਈ ਗੱਲਾਂ 'ਤੇ ਸਹਿਮਤ ਹੋਏ ਹਾਂ।

ਅਸੀਂ ਭਵਿੱਖ ਵਿੱਚ ਇਕੱਠੇ ਕੰਮ ਕਰਨ ਦਾ ਫੈਸਲਾ ਕੀਤਾ ਹੈ। ਸਾਡੇ ਦੇਸ਼ ਵਿੱਚ ਬਹੁਤ ਸਾਰੇ ਭਰਾ ਹਨ, ਮੈਂ ਅਤੇ ਊਧਵ ਠਾਕਰੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਸੀ। ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਸਾਰੇ ਹੈਦਰਾਬਾਦ ਅਤੇ ਕਿਸੇ ਹੋਰ ਜਗ੍ਹਾ 'ਤੇ ਇਕੱਠੇ ਹੋ ਕੇ ਚਰਚਾ ਕਰਾਂਗੇ ਅਤੇ ਤਰੀਕਾ ਤੈਅ ਕਰਾਂਗੇ ਕਿ ਕੀ ਕਰਨਾ ਹੈ। ਦੇਸ਼ ਨੂੰ ਚਲਾਉਣ ਦੇ ਤਰੀਕੇ ਵਿੱਚ ਬਦਲਾਅ ਹੋਣਾ ਚਾਹੀਦਾ ਹੈ। ਅਸੀਂ ਸਾਰੇ ਮਿਲਕੇ ਜ਼ੁਲਮ ਅਤੇ ਨਜਾਇਜ਼ ਕਾਰਵਾਈਆਂ ਵਿਰੁੱਧ ਲੜਨਾ ਚਾਹੁੰਦੇ ਹਾਂ।

Related Stories

No stories found.
logo
Punjab Today
www.punjabtoday.com