ਬੀਜੇਪੀ ਸਾਂਸਦਾਂ ਦੇ ਵਿਰੋਧ ਦਾ ਤਰੀਕਾ ਜਖਮਾਂ ਤੇ ਲੂਣ ਛਿੜਕਣ ਵਾਲਾ:ਥਰੂਰ

ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਹੋਏ ਇਸ ਪ੍ਰਦਰਸ਼ਨ 'ਚ ਭਾਜਪਾ ਦੇ ਸੰਸਦ ਮੈਂਬਰ ਅਰੁਣ ਸਿੰਘ, ਸਈਅਦ ਜ਼ਫਰ ਇਸਲਾਮ, ਰਾਕੇਸ਼ ਸਿਨਹਾ ਸਮੇਤ ਕਈ ਮੈਂਬਰਾਂ ਨੇ ਹਿੱਸਾ ਲਿਆ
ਬੀਜੇਪੀ ਸਾਂਸਦਾਂ ਦੇ ਵਿਰੋਧ ਦਾ ਤਰੀਕਾ ਜਖਮਾਂ ਤੇ  ਲੂਣ ਛਿੜਕਣ ਵਾਲਾ:ਥਰੂਰ

ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਬੋਲਦੇ ਹੋਏ ਕਿਹਾ, ਕਿ ਸੰਸਦ ਵਿਚ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਦਾ ਵਿਰੋਧ ਜ਼ਖ਼ਮ 'ਤੇ ਲੂਣ ਛਿੜਕਣ ਦੇ ਬਰਾਬਰ ਹੈ।ਥਰੂਰ ਨੇ ਕਿਹਾ, "ਭਾਜਪਾ ਸੰਸਦ ਮੈਂਬਰਾਂ ਦਾ ਧਰਨੇ ਵਾਲੀ ਜਗਾ ਤੇ ਆਉਣਾ ਜ਼ਖ਼ਮ 'ਤੇ ਲੂਣ ਛਿੜਕਣ ਵਾਲਾ ਸੀ। ਉਨ੍ਹਾਂ ਨੇ ਕਿਹਾ ਕਿ ਮੇਰੇ ਸਾਥੀਆਂ ਨੂੰ ਭਾਰਤੀ ਜਨਤਾ ਪਾਰਟੀ ਦੁਆਰਾ ਗਲਤ ਤਰੀਕੇ ਨਾਲ ਸਦਨ ਵਿੱਚੋ ਕੱਢ ਦਿੱਤਾ ਗਿਆ ਹੈ, ਜਿਸ ਨਾਲ ਸੰਸਥਾਗਤ ਵਿਘਨ ਪਿਆ ਹੈ।

ਜਿਕਰਯੋਗ ਹੈ ਕਿ "ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਜ ਸਭਾ ਸੰਸਦ ਮੈਂਬਰਾਂ ਨੇ ਸੰਸਦ ਸੈਸ਼ਨ ਦੌਰਾਨ ਰਾਜ ਸਭਾ 'ਚ 'ਗਲਤ ਵਿਹਾਰ ' ਲਈ ਮੁਅੱਤਲ ਕੀਤੇ ਗਏ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਦੇ ਧਰਨੇ ਵਿਰੁੱਧ ਉਸੇ ਥਾਂ 'ਤੇ ਪ੍ਰਦਰਸ਼ਨ ਕੀਤਾ। ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਹੋਏ ਇਸ ਪ੍ਰਦਰਸ਼ਨ 'ਚ ਭਾਜਪਾ ਦੇ ਸੰਸਦ ਮੈਂਬਰ ਅਰੁਣ ਸਿੰਘ, ਸਈਅਦ ਜ਼ਫਰ ਇਸਲਾਮ, ਰਾਕੇਸ਼ ਸਿਨਹਾ ਸਮੇਤ ਕਈ ਮੈਂਬਰਾਂ ਨੇ ਹਿੱਸਾ ਲਿਆ।ਪ੍ਰਦਰਸ਼ਨ ਕਰ ਰਹੀ ਤ੍ਰਿਣਮੂਲ ਕਾਂਗਰਸ ਦੀ ਮੁਅੱਤਲ ਸੰਸਦ ਮੈਂਬਰ ਡੋਲਾ ਸੇਨ ਨੇ ਭਾਜਪਾ ਸੰਸਦ ਮੈਂਬਰਾਂ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਸਾਡੇ ਸ਼ਾਂਤਮਈ ਧਰਨੇ ਵਿਰੁੱਧ ਗਲਤ ਵਿਹਾਰ ਕੀਤਾ ਅਤੇ ਸਾਡੇ ਪੋਸਟਰ ਤਕ ਪਾੜ ਦਿੱਤੇ ਗਏ ।

ਇਸ ਦੇ ਨਾਲ ਹੀ ਲੋਕ ਸਭਾ ਵਿੱਚ ਸਿਫ਼ਰ ਕਾਲ ਤੋਂ ਪਹਿਲਾਂ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਸਦਨ ਵਿੱਚ ਭਾਜਪਾ ਦੇ ਸੰਸਦ ਮੈਂਬਰਾਂ ਦੇ ਵਤੀਰੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਨੇ ਇਹ ਕਾਰਵਾਈ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਮੁਅੱਤਲ ਕੀਤੇ ਸੰਸਦ ਮੈਂਬਰਾਂ ਨੂੰ ਪ੍ਰੇਸ਼ਾਨ ਕਰਨ ਲਈ ਕੀਤੀ ਹੈ,ਜੋ ਕਿ ਨਿੰਦਣਯੋਗ ਹੈ। ਅਧੀਰ ਰੰਜਨ ਚੌਧਰੀ ਨੇ ਚੇਅਰਮੈਨ ਨੂੰ ਇਸ ਵੱਲ ਧਿਆਨ ਦੇਣਾ ਲਈ ਕਿਹਾ । ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਦੂਜੇ ਸਦਨ ਦੇ ਪ੍ਰੀਜ਼ਾਈਡਿੰਗ ਅਫਸਰ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਜਾਣੀ ਚਾਹੀਦੀ। ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਜੇਕਰ ਵਿਰੋਧੀ ਧਿਰ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਤਾਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਵੀ ਇਹ ਅਧਿਕਾਰ ਹੈ।

Related Stories

No stories found.
logo
Punjab Today
www.punjabtoday.com