ਪਰਗਟ ਸਿੰਘ ਤੇ ਮਨੀਸ਼ ਸਿਸੋਦੀਆ ਦੇ ਟਵਿੱਟਰ ਵਾਰ 'ਚ ਸ਼ਾਮਿਲ ਹੋਏ ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਚੁੱਕੇ 'ਦਿੱਲੀ ਸਿੱਖਿਆ ਮਾਡਲ' 'ਤੇ ਸਵਾਲ
ਪਰਗਟ ਸਿੰਘ ਤੇ ਮਨੀਸ਼ ਸਿਸੋਦੀਆ ਦੇ ਟਵਿੱਟਰ ਵਾਰ 'ਚ ਸ਼ਾਮਿਲ ਹੋਏ ਸਿੱਧੂ

ਕੈਬਨਿਟ ਮੰਤਰੀ ਪਰਗਟ ਸਿੰਘ ਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਚਕਾਰ ਟਵਿੱਟਰ ਵਾਰ ਚਲ ਰਿਹਾ ਹੈ। ਪਰ ਹੁਣ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਵਿਵਾਦ 'ਚ ਆਪਣਾ ਪੱਖ ਰਖਿਆ ਉਨ੍ਹਾਂ ਵਲੋਂ ਦਿੱਲੀ ਦੇ 'ਸਿੱਖਿਆ ਮਾਡਲ' 'ਤੇ ਸੁਆਲ ਚੁੱਕੇ ਹਨ। ਉਨ੍ਹਾਂ ਟਵੀਟ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਦਿੱਲੀ ਸਰਕਾਰ ਵੱਲੋਂ ਕੀਤੇ ਗਏ ਦਾਅਵਿਆਂ ਦਾ ਹਿਸਾਬ ਮੰਗਿਆ ਹੈ।

ਕਾਂਗਰਸ ਵੱਲੋਂ ਪੰਜਾਬ ਵਿੱਚ 'ਆਪ' 'ਤੇ ਹੱਲੇ ਤੇਜ਼ ਕਰ ਦਿੱਤੇ ਗਏ ਹਨ, ਜਿਸ ਤੋਂ ਜਾਪਦਾ ਹੈ ਕਿ ਹੁਣ ਕਾਂਗਰਸ ਨੂੰ ਸ਼੍ਰੋਮਣੀ ਅਕਾਲੀ ਦਲ ਨਾਲੋਂ 'ਆਪ' ਤੋਂ ਵੱਧ ਖ਼ਤਰਾ ਲੱਗ ਰਿਹਾ ਹੈ। ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਸੰਬੋਧਨ ਕਰਦਿਆਂ ਕਿਹਾ, 'ਜੇਕਰ ਤੁਸੀਂ ਮਹਿਲਾ ਸਸ਼ਕਤੀਕਰਨ, ਨੌਕਰੀਆਂ ਅਤੇ ਅਧਿਆਪਕਾਂ ਦੀ ਗੱਲ ਕਰਦੇ ਹੋ ਤਾਂ ਹਾਲੇ ਤੱਕ ਤੁਹਾਡੀ ਕੈਬਨਿਟ ਵਿੱਚ ਇੱਕ ਵੀ ਮਹਿਲਾ ਮੰਤਰੀ ਕਿਉਂ ਨਹੀਂ ਹੈ?' ਉਨ੍ਹਾਂ ਇਹ ਵੀ ਪੁੱਛਿਆ ਕਿ ਦਿੱਲੀ ਦੀਆਂ ਕਿੰਨੀਆਂ ਔਰਤਾਂ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾ ਰਿਹਾ ਹੈ?

ਸਿੱਧੂ ਨੇ ਪੁੱਛਿਆ, 'ਤੁਹਾਡੇ ਵੱਲੋਂ 2015 ਦੇ ਚੋਣ ਮਨੋਰਥ ਪੱਤਰ ਵਿੱਚ ਜੋ ਅੱਠ ਲੱਖ ਨੌਕਰੀਆਂ ਅਤੇ 20 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ ਗਿਆ ਸੀ, ਉਹ ਨੌਕਰੀਆਂ ਤੇ ਕਾਲਜ ਕਿੱਥੇ ਹਨ? ਉਨ੍ਹਾਂ ਕਿਹਾ ਕਿ 'ਆਪ' ਦੀਆਂ ਅਸਫ਼ਲ ਗਾਰੰਟੀਆਂ ਦੇ ਬਾਵਜੂਦ ਬੀਤੇ ਪੰਜ ਵਰ੍ਹਿਆਂ ਦੌਰਾਨ ਦਿੱਲੀ ਵਿੱਚ ਬੇਰੁਜ਼ਗਾਰੀ ਦੀ ਦਰ ਲਗਪਗ 5 ਗੁਣਾ ਵਧੀ ਹੈ ਤੇ ਦਿੱਲੀ ਦੇ ਕਾਲਜਾਂ ਵਿੱਚ ਜ਼ਿਆਦਾਤਾਰ ਖਾਲੀ ਆਸਾਮੀਆਂ ਨੂੰ ਸਿਰਫ਼ ਗੈਸਟ ਫੈਕਲਟੀ ਰਾਹੀਂ ਭਰਿਆ ਜਾ ਰਿਹਾ ਹੈ।

ਸਿੱਧੂ ਨੇ ਕਿਹਾ ਮਹਿਲਾ ਸਸ਼ਕਤੀਕਰਨ ਦਾ ਮਤਲਬ ਹੈ ਕਿ ਔਰਤਾਂ ਨੂੰ ਚੋਣ ਪ੍ਰਕਿਰਿਆ ਦੇ ਹਰ ਪੜਾਅ ਵਿੱਚ ਲਾਜ਼ਮੀ ਤੌਰ 'ਤੇ ਸ਼ਾਮਲ ਕੀਤਾ ਜਾਵੇ, ਜਿਵੇਂ ਕਾਂਗਰਸ, ਪੰਜਾਬ ਵਿੱਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਗੀ ਲੀਡਰਸ਼ਿਪ ਹਜ਼ਾਰ ਰੁਪਏ ਦਾ ਲਾਲੀਪੌਪ ਨਹੀਂ ਦਿੰਦੀ ਸਗੋਂ ਸਵੈ-ਰੁਜ਼ਗਾਰ ਤੇ ਮਹਿਲਾ ਉੱਦਮੀਆਂ ਲਈ ਮੌਕੇ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਦੀ ਹੈ।

ਕਾਂਗਰਸ ਪ੍ਰਧਾਨ ਨੇ ਅੱਜ ਪਾਰਲੀਮੈਂਟ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕਾਰਵਾਈ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਕਾਨੂੰਨਾਂ ਨੂੰ ਰੱਦ ਕਰਨ ਦੀ ਲੜਾਈ ਵਿੱਚ ਕਿਸਾਨਾਂ ਨਾਲ ਤਨਦੇਹੀ ਨਾਲ ਖੜ੍ਹੀ ਹੈ। ਕਿਸਾਨਾਂ ਦੀ ਲੜਾਈ, ਉਨ੍ਹਾਂ ਦੀ ਵੀ ਲੜਾਈ ਹੈ ਤੇ ਕਿਸਾਨਾਂ ਦੀ ਜਿੱਤ, ਉਨ੍ਹਾਂ ਦੀ ਤੇ ਪੂਰੇ ਭਾਰਤ ਦੀ ਜਿੱਤ ਹੈ।

Related Stories

No stories found.
logo
Punjab Today
www.punjabtoday.com