ਮੋਦੀ ਨੂੰ ਬਦਨਾਮ ਕਰਨ ਲਈ ਹੋ ਰਹੀ ਵਿਦੇਸ਼ੀ ਫੰਡਿੰਗ : ਸਮ੍ਰਿਤੀ ਇਰਾਨੀ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਅਮਰੀਕਾ ਦੇ ਅਰਬਪਤੀ ਕਾਰੋਬਾਰੀ ਜਾਰਜ ਸੋਰੋਸ ਦੇ ਬਿਆਨ ਨੂੰ ਵਿਦੇਸ਼ੀ ਸਾਜ਼ਿਸ਼ ਕਰਾਰ ਦਿੱਤਾ ਹੈ।
ਮੋਦੀ ਨੂੰ ਬਦਨਾਮ ਕਰਨ ਲਈ ਹੋ ਰਹੀ ਵਿਦੇਸ਼ੀ ਫੰਡਿੰਗ : ਸਮ੍ਰਿਤੀ ਇਰਾਨੀ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਅਮਰੀਕਾ ਦੇ ਅਰਬਪਤੀ ਕਾਰੋਬਾਰੀ ਜਾਰਜ ਸੋਰੋਸ ਦੇ ਬਿਆਨ ਨੂੰ ਵਿਦੇਸ਼ੀ ਸਾਜ਼ਿਸ਼ ਕਰਾਰ ਦਿੱਤਾ ਹੈ।

ਜਾਰਜ ਸੋਰੋਸ ਨੇ ਵੀਰਵਾਰ ਰਾਤ ਮਿਊਨਿਖ ਸੁਰੱਖਿਆ ਪ੍ਰੀਸ਼ਦ 'ਚ ਕਿਹਾ ਕਿ ਭਾਰਤ ਲੋਕਤੰਤਰੀ ਦੇਸ਼ ਹੈ, ਪਰ ਪ੍ਰਧਾਨ ਮੰਤਰੀ ਮੋਦੀ ਲੋਕਤੰਤਰੀ ਨਹੀਂ ਹਨ। ਉਸ ਦੇ ਤੇਜ਼ੀ ਨਾਲ ਵੱਡੇ ਨੇਤਾ ਬਣਨ ਦਾ ਮੁੱਖ ਕਾਰਨ ਮੁਸਲਮਾਨਾਂ ਵਿਰੁੱਧ ਹਿੰਸਾ ਹੈ। ਇਸ ਬਿਆਨ 'ਤੇ ਸਮ੍ਰਿਤੀ ਨੇ ਕਿਹਾ ਕਿ ਵਿਦੇਸ਼ੀ ਧਰਤੀ ਤੋਂ ਭਾਰਤ ਦੇ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਭਾਰਤ ਦੇ ਲੋਕਤੰਤਰ ਵਿੱਚ ਦਖਲ ਦੇਣ ਦੀ ਕੋਸ਼ਿਸ਼ ਹੈ। ਦੂਜੇ ਪਾਸੇ ਕਾਂਗਰਸ ਨੇ ਵੀ ਜਾਰਜ ਸੋਰੋਸ ਦੇ ਬਿਆਨ ਦੀ ਨਿੰਦਾ ਕੀਤੀ ਹੈ। ਸਮ੍ਰਿਤੀ ਇਰਾਨੀ ਨੇ ਦੋਸ਼ ਲਾਇਆ ਕਿ ਜਾਰਜ ਸੋਰੋਸ ਨੇ ਐਲਾਨ ਕੀਤਾ ਹੈ ਕਿ ਉਹ ਭਾਰਤ ਵਿੱਚ ਅਜਿਹੀ ਵਿਵਸਥਾ ਬਣਾਉਣਗੇ, ਜੋ ਭਾਰਤ ਦੀ ਨਹੀਂ ਸਗੋਂ ਉਸ ਦੇ ਹਿੱਤਾਂ ਦੀ ਰਾਖੀ ਕਰੇਗਾ। ਉਨ੍ਹਾਂ ਕਿਹਾ ਕਿ ਇੱਕ ਵਿਦੇਸ਼ੀ ਸ਼ਕਤੀ ਨੇ ਐਲਾਨ ਕੀਤਾ ਹੈ ਕਿ ਉਹ ਭਾਰਤ ਦੇ ਲੋਕਤੰਤਰੀ ਢਾਂਚੇ 'ਤੇ ਹਮਲਾ ਕਰਨਗੇ ਅਤੇ ਹਮਲੇ ਦੇ ਕੇਂਦਰ ਵਿੱਚ ਪੀਐਮ ਮੋਦੀ ਨੂੰ ਰੱਖਣਗੇ। ਹਰ ਭਾਰਤੀ ਨੂੰ ਇਸ ਦਾ ਢੁੱਕਵਾਂ ਜਵਾਬ ਦੇਣਾ ਚਾਹੀਦਾ ਹੈ।

ਮਿਊਨਿਖ ਸੁਰੱਖਿਆ ਪ੍ਰੀਸ਼ਦ ਦੀ ਬੈਠਕ 'ਚ ਬੋਲਦੇ ਹੋਏ ਅਮਰੀਕੀ ਅਰਬਪਤੀ ਜਾਰਜ ਸੋਰੋਸ ਨੇ ਕਿਹਾ ਕਿ ਭਾਰਤ ਕਵਾਡ ਦਾ ਮੈਂਬਰ ਹੈ, ਜਿਸ 'ਚ ਆਸਟ੍ਰੇਲੀਆ, ਅਮਰੀਕਾ ਅਤੇ ਜਾਪਾਨ ਵੀ ਉਸਦੇ ਨਾਲ ਹਨ। ਇਸ ਦੇ ਬਾਵਜੂਦ ਭਾਰਤ ਰੂਸ ਤੋਂ ਭਾਰੀ ਛੋਟ 'ਤੇ ਤੇਲ ਖਰੀਦ ਕੇ ਮੁਨਾਫਾ ਕਮਾ ਰਿਹਾ ਹੈ। ਇਸਤੋਂ ਪਹਿਲਾ ਸੋਰੋਸ ਭਾਰਤ ਵਿੱਚ ਨਾਗਰਿਕਤਾ ਸੋਧ ਕਾਨੂੰਨ ਯਾਨੀ CAA ਅਤੇ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਵੀ ਸੋਰੋਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾਇਆ।

ਸੋਰੋਸ ਨੇ ਦੋਵਾਂ ਮੌਕਿਆਂ 'ਤੇ ਕਿਹਾ ਸੀ ਕਿ ਭਾਰਤ ਹਿੰਦੂ ਰਾਸ਼ਟਰ ਬਣਨ ਵੱਲ ਵਧ ਰਿਹਾ ਹੈ। ਦੋਵਾਂ ਮੌਕਿਆਂ 'ਤੇ ਉਨ੍ਹਾਂ ਦੇ ਬਿਆਨ ਕਾਫੀ ਜ਼ੋਰਦਾਰ ਰਹੇ ਅਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦੇ ਨਜ਼ਰ ਆਏ। 92 ਸਾਲਾ ਜਾਰਜ ਸੋਰੋਸ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਵਿੱਚੋਂ ਇੱਕ ਹਨ। ਸੋਰੋਸ ਇੱਕ ਯਹੂਦੀ ਹੈ, ਜਿਸ ਕਾਰਨ ਉਸਨੂੰ ਦੂਜੇ ਵਿਸ਼ਵ ਯੁੱਧ ਦੌਰਾਨ ਆਪਣਾ ਦੇਸ਼ ਹੰਗਰੀ ਛੱਡਣਾ ਪਿਆ ਸੀ। 1947 ਵਿਚ ਉਹ ਲੰਡਨ ਪਹੁੰਚ ਗਿਆ। ਇੱਥੋਂ ਉਸਨੇ ਲੰਡਨ ਸਕੂਲ ਆਫ ਇਕਨਾਮਿਕਸ ਵਿੱਚ ਫਿਲਾਸਫੀ ਦੀ ਪੜ੍ਹਾਈ ਕੀਤੀ। ਫੋਰਬਸ ਦੀ ਰਿਪੋਰਟ ਅਨੁਸਾਰ 16 ਸਤੰਬਰ 1992 ਨੂੰ ਜਾਰਜ ਸੋਰੋਸ ਦੇ ਕਾਰਨ ਬ੍ਰਿਟਿਸ਼ ਕਰੰਸੀ ਪੌਂਡ ਵਿੱਚ ਭਾਰੀ ਗਿਰਾਵਟ ਆਈ ਸੀ। ਜਿਸ ਦੇ ਪਿੱਛੇ ਜਾਰਜ ਸੋਰੋਸ ਦਾ ਹੱਥ ਮੰਨਿਆ ਜਾਂਦਾ ਸੀ। ਇਸ ਕਰਕੇ ਉਸਨੂੰ ਬ੍ਰਿਟਿਸ਼ ਪੌਂਡ ਨੂੰ ਤੋੜਨ ਵਾਲਾ ਆਦਮੀ ਵੀ ਕਿਹਾ ਜਾਂਦਾ ਹੈ।

Related Stories

No stories found.
logo
Punjab Today
www.punjabtoday.com