ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਕਤਲੇਆਮ ਦੇ ਸਿੱਟ ਵਿੱਚ ਕੀਤੇ ਬਦਲਾਅ

ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਕਤਲੇਆਮ ਦੀ ਜਾਂਚ ਲਈ ਸੇਵਾਮੁਕਤ ਜੱਜ ਰਾਕੇਸ਼ ਕੁਮਾਰ ਜੈਨ ਨੂੰ ਕੀਤਾ ਨਿਯੁਕਤ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਕਤਲੇਆਮ ਦੇ ਸਿੱਟ ਵਿੱਚ ਕੀਤੇ ਬਦਲਾਅ

ਲਖੀਮਪੁਰ ਖੀਰੀ ਕਿਸਾਨ ਕਤਲੇਆਮ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ ਤਾਂ ਜੋ ਇਸ ਮਾਮਲੇ ਦੀ ਜਾਂਚ ਵਿੱਚ ਨਿਰਪੱਖਤਾ, ਪਾਰਦਰਸ਼ਤਾ ਅਤੇ ਪੂਰਨ ਨਿਰਪੱਖਤਾ ਨੂੰ ਯਕੀਨੀ ਬਣਾ ਕੇ ਕਰ ਸਕਣ। ਸੀਜੇਆਈ ਦੀ ਅਗਵਾਈ ਵਾਲੀ 3 ਜੱਜਾਂ ਦੀ ਬੈਂਚ ਨੇ ਯੂਪੀ ਸਰਕਾਰ ਦੁਆਰਾ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਪੁਨਰਗਠਨ ਵੀ ਕੀਤਾ, ਜਿਸ ਵਿੱਚ ਯੂਪੀ ਕੇਡਰ ਦੇ 3 ਆਈਪੀਐਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ, ਜੋ ਰਾਜ ਦੇ ਮੂਲ ਨਿਵਾਸੀ ਨਹੀਂ ਹਨ। ਇਨ੍ਹਾਂ ਵਿੱਚੋਂ ਇੱਕ ਮਹਿਲਾ ਅਧਿਕਾਰੀ ਹੈ, ਪਦਮਜਾ ਚੌਹਾਨ ਯੂਪੀ ਦੀ ਆਈਜੀ, ਬਾਕੀ ਦੋ ਐਸਬੀ ਸ਼ਿਰੋਡਕਰ ਅਤੇ ਦੀਪਇੰਦਰ ਸਿੰਘ ਹਨ। ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ ਜਾਂਚ ਪੂਰੀ ਹੋਣ ਅਤੇ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਹੋਵੇਗੀ।

ਇਸ਼ ਬਾਰੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਅੱਜ ਕਿਸਾਨੀ ਧਰਨਿਆਂ ਦੇ 356ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚਾ ਮੰਗ ਕਰਦਾ ਹੈ ਕਿ ਅਜੇ ਮਿਸ਼ਰਾ ਟੈਨੀ ਨੂੰ ਉਸਦੇ ਮੰਤਰੀ ਅਹੁਦੇ ਤੋਂ ਹਟਾਇਆ ਜਾਵੇ ਅਤੇ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਨਿਆਂ ਦੀਆਂ ਸੰਭਾਵਨਾਵਾਂ ਪੂਰੀ ਤਰ੍ਹਾਂ ਸਾਹਮਣੇ ਆ ਸਕਣ। ਇਸੇ ਦੌਰਾਨ ਲਖੀਮਪੁਰ ਖੀਰੀ ਸਾਕੇ ਦੇ ਸ਼ਹੀਦਾਂ ਦੀਆਂ ਅਸਥੀਆਂ ਨਾਲ ਸ਼ਹੀਦ ਕਿਸਾਨ ਆਸਤੀ ਕਲਸ਼ ਯਾਤਰਾ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਜਾਰੀ ਹੈ।

Related Stories

No stories found.
logo
Punjab Today
www.punjabtoday.com