ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਹੋਈ ਰੱਦ

ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਸੁਪਰੀਮ ਕੋਰਟ ਚੰਗਾ ਕੰਮ ਕਰਦੀ ਹੈ, ਬਸ਼ਰਤੇ ਉਸ ਨੂੰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਹੋਈ ਰੱਦ
Updated on
2 min read

ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਆਸ਼ੀਸ਼ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਨੇ ਪੀੜਤ ਧਿਰ ਦੀ ਸੁਣਵਾਈ ਨਹੀਂ ਕੀਤੀ। ਐਫਆਈਆਰ, ਪੀੜਤ ਪਰਿਵਾਰ ਦਾ ਪੱਖ ਅਤੇ ਹੋਰ ਸਾਰੇ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਸ਼ੀਸ਼ ਦੀ ਜ਼ਮਾਨਤ ਤੁਰੰਤ ਰੱਦ ਕੀਤੀ ਜਾਵੇ। ਆਸ਼ੀਸ਼ ਮਿਸ਼ਰਾ ਲਈ ਰਾਹਤ ਦੀ ਖ਼ਬਰ ਹੈ ਕਿ ਉਹ ਜ਼ਮਾਨਤ ਲਈ ਮੁੜ ਅਪੀਲ ਕਰ ਸਕਦੇ ਹਨ।

ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ, ਕਿ ਉਹ ਨਵੀਂ ਜ਼ਮਾਨਤ ਲਈ ਇਲਾਹਾਬਾਦ ਅਦਾਲਤ 'ਚ ਦੁਬਾਰਾ ਪਟੀਸ਼ਨ ਦਾਇਰ ਕਰ ਸਕਦਾ ਹੈ। ਹਾਈ ਕੋਰਟ ਇਸ ਤੇ ਮੁੜ ਵਿਚਾਰ ਕਰ ਸਕਦੀ ਹੈ। ਇਸ ਲਈ ਆਸ਼ੀਸ਼ ਮਿਸ਼ਰਾ ਲਈ ਇਕ ਦਰਵਾਜ਼ਾ ਅਜੇ ਵੀ ਖੁੱਲ੍ਹਾ ਹੈ। ਫੈਸਲੇ ਦਾ ਸਵਾਗਤ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਸੁਪਰੀਮ ਕੋਰਟ ਚੰਗਾ ਕੰਮ ਕਰਦੀ ਹੈ, ਬਸ਼ਰਤੇ ਉਸ ਨੂੰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਉਨ੍ਹਾਂ ਕਿਹਾ, 'ਅਸੀਂ ਸਹੀ ਫੈਸਲਾ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਾਂ। ਸਰਕਾਰ ਦੇ ਪੱਖ ਤੋਂ ਲਾਬਿੰਗ ਹੋਣੀ ਚਾਹੀਦੀ ਹੈ। ਸਰਕਾਰ ਮੰਤਰੀ ਦੇ ਨਾਲ ਖੜ੍ਹੀ ਹੈ। ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਆਸ਼ੀਸ਼ ਨੂੰ 129 ਦਿਨਾਂ ਬਾਅਦ 15 ਫਰਵਰੀ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।

ਦੱਸ ਦੇਈਏ ਕਿ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ 'ਚ ਕਿਸਾਨ ਅੰਦੋਲਨ ਦੌਰਾਨ ਹੰਗਾਮਾ ਹੋ ਗਿਆ ਸੀ। ਤਿੰਨ ਵਾਹਨ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਕੁਚਲਦੇ ਹੋਏ ਫ਼ਰਾਰ ਹੋ ਗਏ ਸਨ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਕਾਰ ਦੀ ਲਪੇਟ 'ਚ ਆ ਕੇ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

ਲਖੀਮਪੁਰ ਖੇੜੀ ਹਿੰਸਾ 'ਚ ਮਾਰੇ ਗਏ ਕਿਸਾਨਾਂ ਨੇ ਸੁਪਰੀਮ ਕੋਰਟ 'ਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਉਸ ਨੂੰ ਦੁਬਾਰਾ ਜੇਲ੍ਹ ਭੇਜਣ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ ਦੀ ਸੁਣਵਾਈ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ।

Related Stories

No stories found.
logo
Punjab Today
www.punjabtoday.com