ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਦਾ ਸਾਥ ਛੱਡ 'ਆਪ' 'ਚ ਹੋ ਸੱਕਦਾ ਸ਼ਾਮਿਲ

ਕਾਂਗਰਸ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਦੱਖਣੀ ਦਿੱਲੀ ਸੀਟ ਤੋਂ ਮੁੱਕੇਬਾਜ਼ ਵਿਜੇਂਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਦਾ ਸਾਥ ਛੱਡ 'ਆਪ' 'ਚ ਹੋ ਸੱਕਦਾ ਸ਼ਾਮਿਲ

ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਪਾਰਟੀ ਛੱਡ ਸਕਦੇ ਹਨ, ਕਿਉਂਕਿ ਪੰਜਾਬ ਵਿੱਚ 'ਆਪ' ਨੇ ਧਮਾਕੇਦਾਰ ਜਿੱਤ ਹਾਸਿਲ ਕੀਤੀ ਸੀ ਅਤੇ 2024 ਵਿਚ ਹਰਿਆਣਾ 'ਚ ਵੀ ਵਿਧਾਨਸਭਾ ਚੋਣਾਂ ਹਨ। ਓਲੰਪਿਕ ਮੈਡਲ ਜੇਤੂ ਭਾਰਤੀ ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਸਕਦੇ ਹਨ।

ਹਰਿਆਣਾ ਦੇ ਇਸ ਪ੍ਰੋਫੈਸ਼ਨਲ ਮੁੱਕੇਬਾਜ਼ ਨੇ ਅਜੇ ਤੱਕ ਕਾਂਗਰਸ ਛੱਡਣ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ, ਪਰ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਿਜੇਂਦਰ ਸਿੰਘ ਕਿਸੇ ਵੀ ਸਮੇਂ ਅਸਤੀਫ਼ਾ ਦੇ ਸਕਦੇ ਹਨ। ਇਕ ਰਿਪੋਰਟ ਮੁਤਾਬਕ ਵਿਜੇਂਦਰ ਨੇ ਕਾਂਗਰਸ ਛੱਡਣ ਦਾ ਮਨ ਬਣਾ ਲਿਆ ਹੈ ਅਤੇ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ, ਜੋ 2024 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ।

ਦੱਸ ਦੇਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵਿਜੇਂਦਰ ਸਿੰਘ ਨੇ ਕਾਂਗਰਸ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਸੀ। ਕਾਂਗਰਸ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਦੱਖਣੀ ਦਿੱਲੀ ਸੀਟ ਤੋਂ ਮੁੱਕੇਬਾਜ਼ ਵਿਜੇਂਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਵਿਜੇਂਦਰ ਜਾਟ ਭਾਈਚਾਰੇ ਤੋਂ ਆਉਂਦੇ ਹਨ ਅਤੇ ਹਰਿਆਣਾ ਵਿੱਚ ਜਾਟ ਵੋਟਾਂ ਨੂੰ ਲੁਭਾਉਣ ਲਈ 'ਆਪ' ਵਿਜੇਂਦਰ ਨੂੰ ਆਪਣੇ ਨਾਲ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਵਿਜੇਂਦਰ ਸਿੰਘ ਦੇ ਪੇਸ਼ੇਵਰ ਕਰੀਅਰ ਦੀ ਗੱਲ ਕਰੀਏ ਤਾਂ ਉਸਨੇ 2008 ਬੀਜਿੰਗ ਓਲੰਪਿਕ ਵਿੱਚ ਬਰੌਂਜ਼ ਮੈਡਲ ਜਿੱਤਿਆ ਸੀ। ਇਸ ਤੋਂ ਇਲਾਵਾ ਉਸ ਨੇ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਮੈਡਲ ਜਿੱਤਿਆ ਸੀ।

ਕਿਸਾਨ ਅੰਦੋਲਨ ਦੇ ਖੁੱਲ੍ਹੇਆਮ ਸਮਰਥਕ ਰਹੇ ਵਿਜੇਂਦਰ ਸਿੰਘ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਹਰ ਮੁੱਦੇ 'ਤੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕਰਦੇ ਹਨ। ਵਿਜੇੰਦਰ ਸਿੰਘ ਦਾ ਹਰਿਆਣਾ ਦੇ ਲੋਕਾਂ ਤੇ ਬਹੁਤ ਪ੍ਰਭਾਵ ਹੈ ਅਤੇ ਜੇਕਰ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੁੰਦੇ ਹਨ ਤਾਂ 'ਆਪ' ਨੂੰ ਉਸਦਾ ਰਾਜਨੀਤਿਕ ਫਾਇਦਾ ਜਰੂਰ ਮਿਲੇਗਾ।

Related Stories

No stories found.
logo
Punjab Today
www.punjabtoday.com