ਦਿੱਲ ਦਾ ਨਹੀਂ ਮਾੜਾ ਸਾਡਾ ਮੂਸੇਵਾਲਾ:ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ

ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕੀਤੀ ਸੀ।
ਦਿੱਲ ਦਾ ਨਹੀਂ ਮਾੜਾ ਸਾਡਾ ਮੂਸੇਵਾਲਾ:ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਜਦੋ ਤੋਂ ਆਈ ਹੈ, ਕਾਨੂੰਨ ਵਿਵਸਥਾ ਜ਼ੀਰੋ ਹੋ ਗਈ ਹੈ ।ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਭਿਆਨਕ ਗੋਲੀਬਾਰੀ ਕੀਤੀ ਗਈ।

ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ। ਮੂਸੇਵਾਲਾ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਜਿਸ ਵਿੱਚ ਲਾਰੈਂਸ ਵਿਸ਼ਨੋਈ ਗੈਂਗ ਦਾ ਨਾਮ ਸਾਹਮਣੇ ਆ ਰਿਹਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਕਤਲ ਪਿੱਛੇ ਗੈਂਗਸਟਰਾਂ ਦਾ ਹੱਥ ਹੋ ਸਕਦਾ ਹੈ, ਹਾਲਾਂਕਿ ਪੁਲਸ ਨੇ ਇਸ ਮਾਮਲੇ 'ਚ ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਕੀਤਾ ਹੈ।

ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਗੰਨਮੈਨ ਸਨ। ਮਾਨ ਸਰਕਾਰ ਨੇ ਉਸਦੇ ਨਾਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ ਰਾਹੀਂ ਜਾ ਰਿਹਾ ਸੀ। ਉਸੇ ਸਮੇਂ ਕਾਲੇ ਰੰਗ ਦੀ ਕਾਰ 'ਚ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਮੂਸੇਵਾਲਾ ਨੂੰ ਘਰ ਤੋਂ 5 ਕਿਲੋਮੀਟਰ ਦੀ ਦੂਰੀ 'ਤੇ ਹੀ ਗੋਲੀ ਮਾਰ ਦਿੱਤੀ ਗਈ ਸੀ। ਥਾਰ ਦੀ ਕਾਰ ਮੂਸੇਵਾਲਾ ਖੁਦ ਚਲਾ ਰਿਹਾ ਸੀ। ਸਿੱਧੂ ਮੂਸੇਵਾਲਾ ਨੇ ਮਾਨਸਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਵਿਜੇ ਸਿੰਗਲਾ ਖਿਲਾਫ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ।

ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਹਰਾਇਆ ਸੀ ਅਤੇ ਉਸ ਨੂੰ ਹਰਾਉਣ ਵਾਲੇ ਵਿਜੇ ਸਿੰਗਲਾ ਸੂਬੇ ਦੇ ਸਿਹਤ ਮੰਤਰੀ ਬਣ ਗਏ ਸਨ। ਹਾਲ ਹੀ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਨੇ ਕੱਲ੍ਹ ਹੀ ਆਪਣੇ ਵਕੀਲ ਨਾਲ ਗੱਲ ਕੀਤੀ ਸੀ। ਜਿਸ ਵਿੱਚ ਉਸ ਨੇ ਜਾਨ ਦਾ ਖਤਰਾ ਦੱਸਿਆ ਸੀ। ਮੂਸੇਵਾਲਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਬਿਨਾਂ ਕੋਈ ਨੋਟਿਸ ਦਿੱਤੇ ਅਚਾਨਕ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਸ ਲਈ ਇਸ ਲਈ ਕੋਈ ਹੋਰ ਪ੍ਰਬੰਧ ਕਰਨਾ ਪਵੇਗਾ।

Related Stories

No stories found.
logo
Punjab Today
www.punjabtoday.com