300 ਯੂਨਿਟ ਮੁਫਤ ਬਿਜਲੀ ਤੇ ਸਿਆਸੀ ਹੰਗਾਮਾ,ਨਵੇਂ ਟੈਰਿਫ 'ਚ ਕੋਈ ਜ਼ਿਕਰ ਨਹੀਂ

ਸੂਬਾ ਸਰਕਾਰ ਨੇ ਕੱਲ੍ਹ ਪੰਜਾਬ ਲਈ ਬਿਜਲੀ ਦਰਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ, ਪਰ ਮੁਫਤ ਬਿਜਲੀ ਦਾ ਵੀ ਕੋਈ ਜ਼ਿਕਰ ਨਹੀਂ ਹੈ।
300 ਯੂਨਿਟ ਮੁਫਤ ਬਿਜਲੀ ਤੇ ਸਿਆਸੀ ਹੰਗਾਮਾ,ਨਵੇਂ ਟੈਰਿਫ 'ਚ ਕੋਈ ਜ਼ਿਕਰ ਨਹੀਂ

ਪੰਜਾਬ ਵਿਚ ਆਮ ਆਦਮੀ ਪਾਰਟੀ ਵੱਡੇ ਵੱਡੇ ਵਾਅਦੇ ਕਰਕੇ ਪੰਜਾਬ ਵਿਚ ਚੋਣਾਂ ਜਿਤੀ ਸੀ, ਪਰ ਹੁਣ 'ਆਪ' ਤੇ ਉਨ੍ਹਾਂ ਵਾਅਦੇ ਨੂੰ ਪੂਰਾ ਕਰਨ ਦਾ ਦਬਾਅ ਹੈ। ਇਨਾਂ ਵਿੱਚੋ ਸਭ ਤੋਂ ਪਹਿਲਾ 300 ਯੂਨਿਟ ਮੁਫਤ ਬਿਜਲੀ ਕਰਨ ਦਾ ਦਬਾਅ ਸੱਭ ਤੋਂ ਪਹਿਲਾ ਪੰਜਾਬ ਸਰਕਾਰ ਤੇ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ 300 ਯੂਨਿਟ ਮੁਫਤ ਬਿਜਲੀ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਸੂਬਾ ਸਰਕਾਰ ਨੇ ਕੱਲ੍ਹ ਪੰਜਾਬ ਲਈ ਬਿਜਲੀ ਦਰਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ, ਪਰ ਮੁਫਤ ਬਿਜਲੀ ਦਾ ਵੀ ਕੋਈ ਜ਼ਿਕਰ ਨਹੀਂ ਹੈ। ਅਜਿਹੇ 'ਚ ਵਿਰੋਧੀ ਪਾਰਟੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਅਕਾਲੀ ਦਲ ਅਤੇ ਕਾਂਗਰਸ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਪੂਰੀ ਕਰਨ। ਚੋਣਾਂ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਭਰੋਸਾ ਦਿੱਤਾ ਸੀ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ 300 ਯੂਨਿਟ ਮੁਫਤ ਬਿਜਲੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸੀ.ਐੱਮ ਭਗਵੰਤ ਮਾਨ ਆਪਣਾ ਚੋਣ ਵਾਅਦਾ ਪੂਰਾ ਕਰਨਗੇ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਨੂੰ ਉਮੀਦ ਸੀ ਕਿ ਭਗਵੰਤ ਮਾਨ ਪਹਿਲੀ ਕੈਬਨਿਟ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ 300 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਸੀ.ਐਮ ਮਾਨ ਨੂੰ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੀ ਦੂਜੀ ਗਾਰੰਟੀ ਵੀ ਪੂਰੀ ਕਰਨੀ ਚਾਹੀਦੀ ਹੈ। ਇਸਤੋਂ ਪਹਿਲਾ ਪੰਜਾਬ ਸਰਕਾਰ ਦੀ 300 ਯੂਨਿਟ ਮੁਫਤ ਬਿਜਲੀ ਦੇਣ ਦੀ ਯੋਜਨਾ ਨੂੰ ਕੇਂਦਰ ਸਰਕਾਰ ਨੇ ਝਟਕਾ ਦਿੱਤਾ ਹੈ। ਬਿਜਲੀ ਚੋਰੀ ਰੋਕਣ ਦਾ ਕਾਰਨ ਦੱਸਦੇ ਹੋਏ ਕੇਂਦਰ ਨੇ ਰਾਜ ਨੂੰ 85,000 ਪ੍ਰੀਪੇਡ ਮੀਟਰ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਪ੍ਰੀਪੇਡ ਮੀਟਰ ਨਿਰਧਾਰਤ ਸਮੇਂ ਅੰਦਰ ਨਾ ਲਗਾਏ ਗਏ ਤਾਂ ਕੇਂਦਰ ਸਰਕਾਰ ਬਿਜਲੀ ਸੁਧਾਰ ਫੰਡ ਦੀ ਰਾਸ਼ੀ ਨੂੰ ਫਰੀਜ਼ ਕਰ ਦੇਵੇਗੀ।

Related Stories

No stories found.
logo
Punjab Today
www.punjabtoday.com