'ਲਾਲ ਸਿੰਘ ਚੱਢਾ': ਆਮਿਰ ਖਾਨ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਕੀਤੀ ਅਰਦਾਸ

ਆਮਿਰ ਖਾਨ ਨੇ ਬੁੱਧਵਾਰ ਸਵੇਰੇ 5.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ।
'ਲਾਲ ਸਿੰਘ ਚੱਢਾ': ਆਮਿਰ ਖਾਨ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਕੀਤੀ ਅਰਦਾਸ

ਫਿਲਮ 'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਭਿਨੇਤਾ ਆਮਿਰ ਖਾਨ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਬੁੱਧਵਾਰ ਸਵੇਰੇ ਆਮਿਰ ਖਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਵਿਵਾਦਾਂ 'ਚ ਘਿਰੀ 'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚ ਕੇ ਨਤਮਸਤਕ ਹੋਏ। ਆਮਿਰ ਖਾਨ ਨੇ ਬੁੱਧਵਾਰ ਸਵੇਰੇ 5.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਲਿਆ।

ਉਨ੍ਹਾਂ ਦੀ ਇਹ ਫਿਲਮ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਇਕ ਪੁਰਾਣੇ ਬਿਆਨ ਕਾਰਨ ਵਿਵਾਦਾਂ 'ਚ ਘਿਰੀ ਹੋਈ ਹੈ, ਜਿਸ ਦਾ ਪੂਰੇ ਦੇਸ਼ 'ਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ। ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਅਦਾਕਾਰ ਰਿਲੀਜ਼ ਤੋਂ ਇਕ ਦਿਨ ਪਹਿਲਾਂ ਹਰਿਮੰਦਰ ਸਾਹਿਬ ਪਹੁੰਚਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਆਮਿਰ ਖਾਨ ਨੇ ਇਸ ਯਾਤਰਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਸੀ।

ਆਮਿਰ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਅਤੇ ਉਨ੍ਹਾਂ ਦੇ ਕਰੂ ਦੇ ਮੈਂਬਰ ਵੀ ਮੌਜੂਦ ਸਨ। ਦਰਅਸਲ, ਆਮਿਰ ਖਾਨ ਦੀ ਇਸ ਫਿਲਮ ਦਾ ਵਿਰੋਧ ਕਰਨ ਦਾ ਕਾਰਨ ਉਨ੍ਹਾਂ ਦਾ ਉਹ ਬਿਆਨ ਹੈ, ਜੋ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਦਿੱਤਾ ਸੀ। ਉਸ ਸਮੇਂ ਆਮਿਰ ਖਾਨ ਨੇ ਕਿਹਾ ਸੀ ਕਿ 'ਭਾਰਤ 'ਚ ਵਧਦੀ ਅਸਹਿਣਸ਼ੀਲਤਾ ਦੀਆਂ ਕਈ ਘਟਨਾਵਾਂ ਕਾਰਨ ਉਹ ਚੌਕਸ ਹੋ ਗਏ ਹਨ। ਉਸ ਸਮੇਂ ਪਤਨੀ ਕਿਰਨ ਰਾਓ ਨੇ ਉਨ੍ਹਾਂ ਨੂੰ ਦੇਸ਼ ਛੱਡਣ ਦਾ ਸੁਝਾਅ ਦਿੱਤਾ ਸੀ।

ਆਮਿਰ ਖਾਨ ਦੇ ਉਸ ਬਿਆਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਇਹ ਪਹਿਲੀ ਫਿਲਮ ਹੈ ਅਤੇ ਇਹ ਫਿਲਮ ਵੀ ਉਦੋਂ ਰਿਲੀਜ਼ ਹੋ ਰਹੀ ਹੈ, ਜਦੋਂ ਦੇਸ਼ 75ਵਾਂ ਸੁਤੰਤਰਤਾ ਉਤਸਵ ਮਨਾਉਣ ਦੀ ਤਿਆਰੀ ਕਰ ਰਿਹਾ ਹੈ। ਆਮਿਰ ਖਾਨ ਦੇ ਇਕ ਪੁਰਾਣੇ ਬਿਆਨ ਕਾਰਨ ਹੁਣ ਫਿਲਮ ਦਾ ਬਾਈਕਾਟ ਹੋ ਰਿਹਾ ਹੈ।

ਇਹ ਫਿਲਮ 1994 ਦੀ ਅਕੈਡਮੀ ਅਵਾਰਡ ਜੇਤੂ ਫਿਲਮ 'ਫੋਰੈਸਟ ਗੰਪ' ਦੀ ਰੀਮੇਕ ਹੈ। ਫੋਰੈਸਟ ਗੰਪ' ਫਿਲਮ ਵਿੱਚ ਟੌਮ ਹੈਂਕਸ ਨੇ ਮੁੱਖ ਭੂਮਿਕਾ ਨਿਭਾਈ ਸੀ। ਅਦਵੈਤ ਚੰਦਨ ਦੇ ਨਿਰਦੇਸ਼ਨ 'ਚ ਬਣੀ ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਆਮਿਰ ਅਤੇ ਮੋਨਾ ਤੋਂ ਇਲਾਵਾ ਫਿਲਮ ਵਿੱਚ ਕਰੀਨਾ ਕਪੂਰ ਖਾਨ ਅਤੇ ਨਾਗਾ ਚੈਤੰਨਿਆ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਨਾਗਾ ਇਸ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰ ਰਹੇ ਹਨ। ਲਾਲ ਸਿੰਘ ਚੱਢਾ ਨੂੰ ਆਮਿਰ ਖਾਨ ਪ੍ਰੋਡਕਸ਼ਨ ਅਤੇ ਵਾਇਆਕਾਮ 18 ਦੁਆਰਾ ਸਾਂਝੇ ਤੌਰ 'ਤੇ ਤਿਆਰ ਕੀਤਾ ਗਿਆ ਹੈ।

Related Stories

No stories found.
logo
Punjab Today
www.punjabtoday.com