ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮਿਲੀ ਹਿਮਾਚਲ ਦੀ ਜ਼ਿੰਮੇਵਾਰੀ

ਹਰਜੋਤ ਸਿੰਘ ਬੈਂਸ ਦੀ ਹਿਮਾਚਲ ਪ੍ਰਦੇਸ਼ ਚੋਣਾਂ ਦੀ ਰਣਨੀਤੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਜ਼ਿੰਮੇਵਾਰੀ ਹੋਵੇਗੀ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ 
ਮਿਲੀ ਹਿਮਾਚਲ ਦੀ ਜ਼ਿੰਮੇਵਾਰੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਗਿਣਤੀ 'ਆਪ' ਦੇ ਸੂਝਵਾਨ ਨੇਤਾਵਾਂ ਵਿਚ ਕੀਤੀ ਜਾਂਦੀ ਹੈ। ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਲਈ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜੰਮੂ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ। ਹਿਮਾਚਲ ਪ੍ਰਦੇਸ਼ ਚੋਣਾਂ ਦੀ ਸਾਰੀ ਜ਼ਿੰਮੇਵਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਹੈ। ਮੰਤਰੀ ਹਰਜੋਤ ਸਿੰਘ ਬੈਂਸ ਮਨੀਸ਼ ਸਿਸੋਦੀਆ ਦੇ ਕਰੀਬੀ ਮੰਨੇ ਜਾਂਦੇ ਹਨ।

ਹਰਜੋਤ ਸਿੰਘ ਬੈਂਸ ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਦੀ ਰਣਨੀਤੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਜ਼ਿੰਮੇਵਾਰੀ ਹੋਵੇਗੀ। ਸਾਫ਼ ਹੈ ਕਿ ਹੁਣ ਉਹ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੇ ਰਹਿਣਗੇ। ਮੰਤਰੀ ਹਰਜੋਤ ਸਿੰਘ ਬੈਂਸ ਦੀ ਪਛਾਣ ਪੰਜਾਬ ਦੇ ਮਜ਼ਬੂਤ ​​ਆਗੂ ਵਜੋਂ ਸਾਹਮਣੇ ਆਈ ਹੈ।

ਪੰਜਾਬ ਵਿੱਚ ਉਨ੍ਹਾਂ ਨੇ ਜੇਲ੍ਹ ਅਤੇ ਮਾਈਨਿੰਗ ਵਿਭਾਗ ਸੰਭਾਲਿਆ ਅਤੇ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਬਾਅਦ ਹਰਜੋਤ ਸਿੰਘ ਬੈਂਸ ਨੂੰ ਸਕੂਲੀ ਸਿੱਖਿਆ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ। ਚੋਣ ਪ੍ਰਚਾਰ ਦੌਰਾਨ ‘ਆਪ’ ਨੇ ਸਕੂਲ, ਕਾਲਜ ਤੇ ਹਸਪਤਾਲ ਬਣਾਉਣ ਦੀ ਸਿਆਸਤ ਤਿਆਰ ਕੀਤੀ ਸੀ। ਸਪੱਸ਼ਟ ਹੈ ਕਿ ਮੰਤਰੀ ਹਰਜੋਤ ਸਿੰਘ ਬੈਂਸ ਵੀ ਹਿਮਾਚਲ ਪ੍ਰਦੇਸ਼ ਦੇ ਸਕੂਲਾਂ ਵਿੱਚ ਬਿਹਤਰ ਸਹੂਲਤਾਂ ਅਤੇ ਨਵਾਂ ਬੁਨਿਆਦੀ ਢਾਂਚਾ ਤਿਆਰ ਕਰਦੇ ਨਜ਼ਰ ਆ ਸਕਦੇ ਹਨ।

'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕੁਝ ਦਿਨਾਂ ਤੋਂ ਗੁਜਰਾਤ 'ਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਦੋਵਾਂ ਨੇ ਕਈ ਥਾਵਾਂ 'ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਿਹਤਰ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਲਈ 'ਆਪ' ਨੂੰ ਜਿਤਾਉਣ ਦੀ ਅਪੀਲ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ 'ਚ 'ਆਪ' ਦੀ ਜਿੱਤ ਲਈ ਪੂਰੀ ਵਾਹ ਲਾ ਰਹੇ ਹਨ।

ਇੱਥੋਂ ਤੱਕ ਕਿ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਆਯੋਜਿਤ ਹਵਾਈ ਸੈਨਾ ਦਿਵਸ ਦੇ ਪ੍ਰੋਗਰਾਮ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਪਹੁੰਚੀ, ਪਰ ਉਨ੍ਹਾਂ ਦਾ ਸਵਾਗਤ ਕਰਨ ਦੀ ਬਜਾਏ ਪੰਜਾਬ ਦੇ ਸੀਐੱਮ ਭਗਵੰਤ ਮਾਨ ਗੁਜਰਾਤ ਚੋਣਾਂ 'ਚ ਰੁੱਝ ਗਏ। ਇਸ 'ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸੀਐਮ ਭਗਵੰਤ ਮਾਨ ਤੋਂ ਨਾਰਾਜ਼ ਹੋਏ। ਉਨ੍ਹਾਂ ਮਾਨ ਨੂੰ ਉਨ੍ਹਾਂ ਦਾ ਸੰਵਿਧਾਨਕ ਫਰਜ਼ ਅਤੇ ਪ੍ਰੋਟੋਕੋਲ ਵੀ ਯਾਦ ਕਰਵਾਇਆ।

Related Stories

No stories found.
Punjab Today
www.punjabtoday.com