ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ,ਪਾਰਟੀ ਦਾ ਵੱਡਾ ਨੇਤਾ ਭਾਜਪਾ 'ਚ ਸ਼ਾਮਲ

ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ,ਪਾਰਟੀ ਦਾ ਵੱਡਾ ਨੇਤਾ ਭਾਜਪਾ 'ਚ ਸ਼ਾਮਲ

ਪੰਜਾਬ ਬੀਜੇਪੀ ਵਿਚ ਲਗਾਤਾਰ ਦੂਜੀ ਪਾਰਟੀਆਂ ਦੇ ਆਗੂ ਸ਼ਾਮਿਲ ਹੋ ਰਹੇ ਹਨ। ਪੰਜਾਬ ਵਿੱਚ ਭਾਜਪਾ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਨਿੱਤ ਦਿਨ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਕੜੀ ਵਿੱਚ ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

ਉਨ੍ਹਾਂ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਖੁਰਾਕ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਲਾਹਕਾਰ ਗੁਰਮੁਖ ਸਿੰਘ ਬਲੇਅਰ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਦਲਬੀਰ ਸਿੰਘ ਵੇਰਕਾ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਤਰਫੋਂ ਹਲਕਾ ਪਛੱਮੀ ਤੋਂ ਚੋਣ ਲੜ ਚੁੱਕੇ ਹਨ, ਹਾਲਾਂਕਿ, ਉਸ ਨੂੰ ਇੱਥੇ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸਤੋਂ ਇਲਾਵਾ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (S.O.I.) ਵਿੰਗ ਦੇ ਨੌਜਵਾਨ ਆਗੂ ਅਤੇ ਸੂਬਾ ਬੁਲਾਰੇ ਨਿਤਿਨ ਗਰਗ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਨਿਤਿਨ ਗਰਗ ਨੂੰ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਾਥੀ ਵੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਜ਼ਿਕਰਯੋਗ ਹੈ ਕਿ ਸਤੰਬਰ 2022 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਸ਼ਾਮਲ ਹੋਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਨੂੰ ਵੀ ਭਾਰਤੀ ਜਨਤਾ ਪਾਰਟੀ ਵਿੱਚ ਮਿਲਾ ਦਿੱਤਾ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਕਿਹਾ ਸੀ, ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਗੱਲਬਾਤ ਕੀਤੀ ਅਤੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਲਿਆ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦਾ ਕੋਈ ਭਵਿੱਖ ਦੇਖਣਾ ਹੈ ਤਾਂ ਇਸ ਲਈ ਭਾਜਪਾ ਵਿੱਚ ਰਲੇਵਾਂ ਹੋ ਜਾਣਾ ਚਾਹੀਦਾ ਹੈ, ਕਿਉਕਿ ਸਾਡੀ ਵਿਚਾਰਧਾਰਾ ਅਤੇ ਭਾਜਪਾ ਦੀ ਵਿਚਾਰਧਾਰਾ ਇੱਕੋ ਹੈ।

Related Stories

No stories found.
logo
Punjab Today
www.punjabtoday.com