ਸੀਨੀਅਰ ਅਕਾਲੀ ਆਗੂ ਤੋਤਾ ਸਿੰਘ ਦਾ 81 ਸਾਲ ਦੀ ਉਮਰ 'ਚ ਹੋਇਆ ਦੇਹਾਂਤ

ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ,ਦਲਜੀਤ ਸਿੰਘ ਚੀਮਾ ਅਤੇ ਹੋਰਨਾਂ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੀਨੀਅਰ ਅਕਾਲੀ ਆਗੂ ਤੋਤਾ ਸਿੰਘ ਦਾ 81 ਸਾਲ ਦੀ ਉਮਰ 'ਚ ਹੋਇਆ ਦੇਹਾਂਤ

ਤੋਤਾ ਸਿੰਘ ਅਕਾਲੀ ਦਲ ਦੇ ਬਹੁੱਤ ਵੱਡੇ ਨੇਤਾ ਸਨ, ਜਿਨਾਂ ਨੇ ਪਾਰਟੀ ਨੂੰ ਅਗੇ ਲੈ ਜਾਣ ਲਈ ਬਹੁੱਤ ਕੰਮ ਕੀਤਾ। ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੋਤਾ ਸਿੰਘ ਨੇ ਨਿਮੋਨੀਆ ਨਾਲ ਲੰਬੀ ਲੜਾਈ ਤੋਂ ਬਾਅਦ ਆਖਰੀ ਸਾਹ ਲਿਆ। ਫੇਫੜਿਆਂ ਦੀ ਇਨਫੈਕਸ਼ਨ ਵਧਣ ਕਾਰਨ ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ ਅਤੇ ਕੁਝ ਦਿਨ ਪਹਿਲਾਂ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਸਵੇਰੇ ਕਰੀਬ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਮੋਗਾ 'ਚ ਉਨ੍ਹਾਂ ਦੇ ਜੱਦੀ ਪਿੰਡ ਦੀਦਾਰ 'ਚ ਸੋਗ ਦੀ ਲਹਿਰ ਹੈ। ਸੀਨੀਅਰ ਅਕਾਲੀ ਆਗੂ ਸੁਖਬੀਰ ਬਾਦਲ, ਦਲਜੀਤ ਸਿੰਘ ਚੀਮਾ ਅਤੇ ਹੋਰਨਾਂ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਤੋਤਾ ਸਿੰਘ ਪੰਜਾਬ ਦੇ ਸੀਨੀਅਰ ਸਿਆਸਤਦਾਨ ਸਨ। ਜਿਨ੍ਹਾਂ ਨੇ 1960 ਵਿੱਚ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ ਸੀ।

1960 ਵਿੱਚ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੀਦਾਰੇ ਵਾਲਾ ਤੋਂ ਸਰਪੰਚ ਦੀ ਚੋਣ ਲੜੀ ਅਤੇ ਜਿੱਤੇ। 1969 ਵਿੱਚ ਉਹ ਫਿਰੋਜ਼ਪੁਰ ਵਿੱਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ। 17 ਸਾਲ ਤੱਕ ਜ਼ਿਲ੍ਹਾ ਪ੍ਰਧਾਨ ਦਾ ਕੰਮ ਸੰਭਾਲਿਆ। 1978 ਵਿੱਚ ਉਹ ਅਕਾਲੀ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਚੁਣੇ ਗਏ। ਉਦੋਂ ਤੋਂ ਉਹ ਹਮੇਸ਼ਾ ਮੁੱਖ ਨੇਤਾਵਾਂ ਦੀ ਸੂਚੀ 'ਚ ਰਹੇ ਹਨ। 1979 ਵਿੱਚ ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੁਣੇ ਗਏ।

1989 ਵਿੱਚ ਜਦੋਂ ਸੁਰਜੀਤ ਸਿੰਘ ਬਰਨਾਲਾ ਨੂੰ ਤਾਮਿਲਨਾਡੂ ਦਾ ਰਾਜਪਾਲ ਬਣਾਇਆ ਗਿਆ ਤਾਂ ਤੋਤਾ ਸਿੰਘ ਨੂੰ ਦੋ ਸਾਲ ਤੋਂ ਵੱਧ ਸਮੇਂ ਲਈ ਸੂਬੇ ਵਿੱਚ ਪਾਰਟੀ ਦੀ ਕਮਾਨ ਸੌਂਪੀ ਗਈ। ਉਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਅਕਾਲੀ ਦਲ ਦੇ ਵੱਖ-ਵੱਖ ਧੜਿਆਂ- ਸੁਰਜੀਤ ਸਿੰਘ ਬਰਨਾਲਾ, ਸਿਮਰਨਜੀਤ ਸਿੰਘ ਮਾਨ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਇਕਜੁੱਟ ਕੀਤਾ।

ਤੋਤਾ ਸਿੰਘ ਨੇ 1997 ਵਿੱਚ ਵਿਧਾਇਕ ਦੇ ਅਹੁਦੇ ਲਈ ਚੋਣ ਲੜੀ ਸੀ। ਉਹ ਜਿੱਤੇ ਅਤੇ ਮੋਗਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ। ਉਨ੍ਹਾਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਅਤੇ ਸਿੱਖਿਆ ਮੰਤਰੀ ਬਣ ਗਏ। 2002 ਵਿੱਚ ਉਹ ਇੱਥੋਂ ਮੁੜ ਸੂਬਾ ਵਿਧਾਨ ਸਭਾ ਲਈ ਚੁਣੇ ਗਏ। ਪਰ 2007 ਦੀਆਂ ਚੋਣਾਂ ਵਿੱਚ ਉਹ ਵਿਧਾਨ ਸਭਾ ਚੋਣਾਂ ਹਾਰ ਗਏ ਸਨ। 2012 ਵਿੱਚ ਵੀ ਉਹ ਜਿੱਤ ਗਏ ਅਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਈ ਕੈਬਨਿਟ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

Related Stories

No stories found.
logo
Punjab Today
www.punjabtoday.com