ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲਗੀ ਹੈ। ਖਾਲਿਸਤਾਨ ਸਮਰਥਕ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਪਪਲਪ੍ਰੀਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸਨੂੰ ਹੁਸ਼ਿਆਰਪੁਰ ਤੋਂ ਫੜਿਆ ਗਿਆ ਹ। ਪੁਲਿਸ ਸੂਤਰਾਂ ਅਨੁਸਾਰ ਉਹ ਅੰਮ੍ਰਿਤਸਰ ਸਥਿਤ ਆਪਣੇ ਪਿੰਡ ਵਿੱਚ ਆਤਮ ਸਮਰਪਣ ਕਰਨਾ ਚਾਹੁੰਦਾ ਸੀ, ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਉਸਨੂੰ ਕਾਬੂ ਕਰ ਲਿਆ ਹੈ।
ਪਪਲਪ੍ਰੀਤ 18 ਮਾਰਚ ਨੂੰ ਅੰਮ੍ਰਿਤਪਾਲ ਸਮੇਤ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਉਹ ਉਸਦੇ ਨਾਲ ਪਰਛਾਵੇਂ ਵਾਂਗ ਚੱਲ ਰਿਹਾ ਸੀ। ਫਰਾਰੀ ਤੋਂ ਬਾਅਦ ਹਰ ਵਾਰ ਪਾਪਲਪ੍ਰੀਤ ਅਤੇ ਅੰਮ੍ਰਿਤਪਾਲ ਇਕੱਠੇ ਨਜ਼ਰ ਆਏ। ਉਨ੍ਹਾਂ ਦੇ ਪਟਿਆਲਾ, ਕੁਰੂਕਸ਼ੇਤਰ ਅਤੇ ਦਿੱਲੀ ਵਿੱਚ ਇਕੱਠੇ ਹੋਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ। ਇਸ ਤੋਂ ਇਲਾਵਾ ਦੋਹਾਂ ਦੀ ਐਨਰਜੀ ਡਰਿੰਕ ਪੀਂਦੇ ਹੋਏ ਸੈਲਫੀ ਵੀ ਵਾਇਰਲ ਹੋਈ ਸੀ। ਪੁਲਿਸ ਸੂਤਰਾਂ ਅਨੁਸਾਰ ਪਪਲਪ੍ਰੀਤ ਨੇ ਹੀ ਅੰਮ੍ਰਿਤਪਾਲ ਨੂੰ ਸਰਬੱਤ ਖ਼ਾਲਸਾ (ਸਿੱਖਾਂ ਦਾ ਧਾਰਮਿਕ ਇਕੱਠ) ਬੁਲਾਉਣ ਦੀ ਅਪੀਲ ਕਰਨ ਲਈ ਕਿਹਾ ਸੀ।
ਪਪਲਪ੍ਰੀਤ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਮਰੜੀ ਕਲਾਂ ਦਾ ਰਹਿਣ ਵਾਲਾ ਹੈ। ਉਸਦੀ ਮਾਤਾ ਸਰਕਾਰੀ ਅਧਿਆਪਕ ਅਤੇ ਪਿਤਾ ਖੇਤੀਬਾੜੀ ਨਾਲ ਜੁੜੇ ਹੋਏ ਹਨ। 2017 ਵਿੱਚ, ਪਪਲਪ੍ਰੀਤ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਦੀ ਖਾਲਿਸਤਾਨ ਪੱਖੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ।
ਪਪਲਪ੍ਰੀਤ ਸ਼ੁਰੂ ਤੋਂ ਹੀ ਅੰਮ੍ਰਿਤਪਾਲ ਦੇ ਕਾਫੀ ਕਰੀਬ ਰਿਹਾ ਹੈ। ਪਾਪਲਪ੍ਰੀਤ ਅੰਮ੍ਰਿਤਪਾਲ ਦਾ ਮੀਡੀਆ ਸਲਾਹਕਾਰ ਵੀ ਹੈ। ਜੇਕਰ ਕਿਸੇ ਵੀ ਤਰ੍ਹਾਂ ‘ਵਾਰਿਸ ਪੰਜਾਬ ਦੇ’ ਦਾ ਕੋਈ ਪ੍ਰੋਗਰਾਮ ਹੋਵੇ ਤਾਂ ਮੀਡੀਆ ਦਾ ਸਾਰਾ ਪ੍ਰਬੰਧ ਪੱਪਲਪ੍ਰੀਤ ਵੱਲੋਂ ਕੀਤਾ ਜਾਂਦਾ ਹੈ। ਅੰਮ੍ਰਿਤਪਾਲ ਸਿੰਘ ਬੀਤੀ 18 ਮਾਰਚ ਤੋਂ ਫਰਾਰ ਹੈ। ਪੰਜਾਬ ਪੁਲਿਸ ਨੇ ਉਸਦੇ ਖਿਲਾਫ NSA (ਰਾਸ਼ਟਰੀ ਸੁਰੱਖਿਆ ਐਕਟ) ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਚਕਮਾ ਦੇ ਕੇ ਅੰਮ੍ਰਿਤਪਾਲ ਜਲੰਧਰ ਦੇ ਸ਼ਾਹਕੋਟ ਤੋਂ ਫਰਾਰ ਹੋ ਗਿਆ ਸੀ।ਇਸ ਤੋਂ ਬਾਅਦ ਪੁਲਿਸ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਉਸਦੇ ਟਿਕਾਣੇ ਦਾ ਪਤਾ ਲਗਾਇਆ। ਹਾਲਾਂਕਿ ਉਹ ਅਜੇ ਤੱਕ ਫੜਿਆ ਨਹੀਂ ਜਾ ਸਕਿਆ ਹੈ। ਇਸਤੋਂ ਪਹਿਲਾ ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੀ ਸਲਾਹ ਦਿੱਤੀ ਹੈ। ਅਮ੍ਰਿਤਪਾਲ ਬਾਰੇ ਪੁੱਛੇ ਸਵਾਲ 'ਤੇ ਡੀਜੀਪੀ ਯਾਦਵ ਨੇ ਸਪੱਸ਼ਟ ਕਿਹਾ ਕਿ ਜੋ ਵੀ ਨਿਯਮਾਂ ਮੁਤਾਬਕ ਲੋੜੀਂਦਾ ਹੋਵੇਗਾ, ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।