ਅਮ੍ਰਿਤਪਾਲ ਨੂੰ ਅੱਜ ਭੱਜੇ 14 ਦਿਨਾਂ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਅਤੇ ਉਹ ਪੰਜਾਬ ਪੁਲਿਸ ਲਈ ਇਕ ਪਹੇਲੀ ਬਣਿਆ ਹੋਇਆ ਹੈ। ਵਾਰਿਸ ਪੰਜਾਬ ਦੇ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ 14ਵੇਂ ਦਿਨ ਵੀ ਫਰਾਰ ਹਨ। ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦੇ ਧਾਰਮਿਕ ਸਥਾਨਾਂ 'ਤੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਸਮੇਤ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੰਜਾਬ ਦੇ 300 ਤੋਂ ਵੱਧ ਡੇਰਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਬਠਿੰਡਾ ਦੇ ਡੇਰੇ ਪੁਲਿਸ ਦੇ ਨਿਸ਼ਾਨੇ ’ਤੇ ਹਨ। ਇਸ ਦੇ ਲਈ ਡਰੋਨ ਦੀ ਮਦਦ ਵੀ ਲਈ ਜਾ ਰਹੀ ਹੈ। ਪੁਲਿਸ ਸਵਿਫਟ ਕਾਰ ਦੀ ਤਲਾਸ਼ ਕਰ ਰਹੀ ਹੈ, ਜਿਸ ਵਿੱਚ ਅੰਮ੍ਰਿਤਪਾਲ ਇਨੋਵਾ ਗੱਡੀ ਹੁਸ਼ਿਆਰਪੁਰ ਵਿੱਚ ਛੱਡ ਕੇ ਫਰਾਰ ਹੋ ਗਿਆ ਸੀ ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਨਹੀਂ ਕਰਨਾ ਚਾਹੀਦਾ। ਉਸਨੇ ਇੱਕ ਗਲਤੀ ਕੀਤੀ, ਬਾਰਡਰ ਨੇੜੇ ਸੀ, ਨੇਪਾਲ ਜਾਣ ਦੀ ਕੀ ਲੋੜ ਸੀ, ਉਹ ਰਾਵੀ ਪਾਰ ਕਰਕੇ ਪਾਕਿਸਤਾਨ ਚਲਾ ਜਾਂਦਾ। ਅਸੀਂ 1984 ਤੋਂ ਬਾਅਦ ਵੀ ਗਏ ਸੀ। ਜੇਕਰ ਜਾਨ ਨੂੰ ਖਤਰਾ ਹੋਵੇ ਅਤੇ ਸਰਕਾਰ ਅਜਿਹੇ ਅੱਤਿਆਚਾਰ ਕਰੇ ਤਾਂ ਇਹ ਸਭ ਸਿੱਖ ਇਤਿਹਾਸ ਵਿੱਚ ਜਾਇਜ਼ ਹੈ।
ਦੂਜੇ ਪਾਸੇ ਵੀਰਵਾਰ ਨੂੰ 28 ਘੰਟਿਆਂ ਦੇ ਅੰਦਰ ਅੰਮ੍ਰਿਤਪਾਲ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਅੰਮ੍ਰਿਤਪਾਲ ਨੇ ਕਿਹਾ ਕਿ ਮੈਂ ਵਿਦੇਸ਼ ਨਹੀਂ ਭੱਜਾਂਗਾ। ਜਲਦੀ ਹੀ ਲੋਕਾਂ ਦੇ ਸਾਹਮਣੇ ਆਵਾਂਗੇ। ਅੰਮ੍ਰਿਤਪਾਲ ਨੇ ਕਿਹਾ ਕਿ ਮੈਂ ਭਗੌੜਾ ਨਹੀਂ ਹਾਂ, ਬਸ ਬਗਾਵਤ ਦੇ ਦਿਨ ਕੱਟ ਰਿਹਾ ਹਾਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅੰਮ੍ਰਿਤਪਾਲ ਦਾ ਪਹਿਲਾ ਵੀਡੀਓ ਅਤੇ ਆਡੀਓ ਵੀ ਵੀਰਵਾਰ ਨੂੰ ਹੀ ਸਾਹਮਣੇ ਆਇਆ ਹੈ।
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੰਮ੍ਰਿਤਪਾਲ ਮਾਮਲੇ ਵਿੱਚ ਸ਼ੱਕ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਕੇਸ ਉਸ ਦੀ ਸਮਝ ਤੋਂ ਬਾਹਰ ਹੈ। ਅਜਿਹਾ ਮਾਹੌਲ ਸਿਰਫ਼ 6 ਮਹੀਨਿਆਂ ਵਿੱਚ ਹੀ ਬਣ ਗਿਆ। ਇਸ ਵਿੱਚ ਕੁਝ ਰਾਜਨੀਤੀ ਹੋ ਸਕਦੀ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ- ਮੈਂ ਵੀਡੀਓ ਰਾਹੀਂ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ ਸੀ। ਜਿਸ ਵਿੱਚ ਕੁੱਝ ਸੰਗਤਾਂ ਨੇ ਸ਼ੱਕ ਪ੍ਰਗਟਾਇਆ ਕਿ ਸ਼ਾਇਦ ਪੁਲਿਸ ਦੀ ਹਿਰਾਸਤ ਵਿੱਚ ਹੀ ਇਹ ਵੀਡੀਓ ਬਣਾਈ ਗਈ ਹੈ। ਜਿਹੜੇ ਸੋਚਦੇ ਹਨ ਕਿ ਮੈਂ ਆਪਣੇ ਸਾਥੀਆਂ ਨੂੰ ਛੱਡ ਕੇ ਭੱਜ ਗਿਆ ਹਾਂ, ਕਿਸੇ ਨੂੰ ਵੀ ਅਜਿਹਾ ਭੁਲੇਖਾ ਨਹੀਂ ਹੋਣਾ ਚਾਹੀਦਾ।