ਪੁਲਿਸ ਨੇ ਅੰਮ੍ਰਿਤਪਾਲ ਨੂੰ ਲਿਆ ਹਿਰਾਸਤ 'ਚ, ਪੰਜਾਬ 'ਚ ਇੰਟਰਨੈੱਟ ਸੇਵਾ ਬੰਦ

ਇਸ ਦੌਰਾਨ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਪੁਲਿਸ ਨੇ ਅੰਮ੍ਰਿਤਪਾਲ ਨੂੰ ਲਿਆ ਹਿਰਾਸਤ 'ਚ, ਪੰਜਾਬ 'ਚ ਇੰਟਰਨੈੱਟ ਸੇਵਾ ਬੰਦ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰਾਂ ਹਨ ਕਿ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਨਾਲ-ਨਾਲ ਉਸਦੇ ਕਈ ਸਾਥੀਆਂ ਨੂੰ ਵੀ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਰੋਡ ਰਾਹੀਂ ਭੱਜ ਗਿਆ। ਕਰੀਬ 100 ਪੁਲਿਸ ਗੱਡੀਆਂ ਨੇ ਉਸਦਾ ਪਿੱਛਾ ਕੀਤਾ।

ਅੰਮ੍ਰਿਤਪਾਲ ਨੂੰ ਜਲੰਧਰ ਦੇ ਨਕੋਦਰ ਇਲਾਕੇ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ। ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਦੌਰਾਨ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਖਿਲਾਫ 3 ਮਾਮਲੇ ਦਰਜ ਹਨ, ਜਿਨ੍ਹਾਂ 'ਚੋਂ 2 ਮਾਮਲੇ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ 'ਚ ਹਨ।

ਇਸ ਮਾਮਲੇ 'ਚ ਕੋਈ ਕਾਰਵਾਈ ਨਾ ਕਰਨ 'ਤੇ ਪੰਜਾਬ ਪੁਲਿਸ ਦੀ ਕਾਫੀ ਆਲੋਚਨਾ ਹੋ ਰਹੀ ਸੀ। ਅੰਮ੍ਰਿਤਪਾਲ ਨੇ ਸ਼ਨੀਵਾਰ ਨੂੰ ਜਲੰਧਰ-ਮੋਗਾ ਨੈਸ਼ਨਲ ਹਾਈਵੇਅ 'ਤੇ ਸ਼ਾਹਕੋਟ-ਮਲਸੀਆਂ ਖੇਤਰ ਅਤੇ ਬਠਿੰਡਾ ਜ਼ਿਲੇ ਦੇ ਰਾਮਪੁਰਾ ਫੂਲ 'ਤੇ ਪ੍ਰੋਗਰਾਮ ਕੀਤੇ। ਸ਼ਾਹਕੋਟ-ਮਲਸੀਆਂ ਇਲਾਕੇ 'ਚ ਉਨ੍ਹਾਂ ਦੇ ਪ੍ਰੋਗਰਾਮ ਲਈ ਸਵੇਰ ਤੋਂ ਹੀ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਇਸ ਪ੍ਰੋਗਰਾਮ ਤੋਂ ਪਹਿਲਾਂ ਹੀ ਜਲੰਧਰ ਅਤੇ ਮੋਗਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਰਾਹੀਂ ਅੰਮ੍ਰਿਤਪਾਲ ਨੂੰ ਗੁਪਤ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਦੀ ਰਣਨੀਤੀ ਘੜੀ ਸੀ।

ਇਸ ਦੇ ਲਈ ਰਾਤੋ ਰਾਤ ਆਸ-ਪਾਸ ਦੇ ਕਈ ਜ਼ਿਲ੍ਹਿਆਂ ਤੋਂ ਪੁਲਿਸ ਫੋਰਸ ਬੁਲਾ ਲਈ ਗਈ। ਜਲੰਧਰ-ਮੋਗਾ ਨੈਸ਼ਨਲ ਹਾਈਵੇ 'ਤੇ ਵੀ ਸਵੇਰ ਤੋਂ ਹੀ ਭਾਰੀ ਜਾਮ ਲਗਾਇਆ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਛੇ ਸਾਥੀਆਂ ਕੋਲੋਂ ਪੁਲਿਸ ਨੇ ਕਈ ਹਥਿਆਰ ਬਰਾਮਦ ਕੀਤੇ ਹਨ। ਉਸ ਨੂੰ ਜਲੰਧਰ ਦੇ ਮਹਿਤਪੁਰ ਥਾਣਾ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਪਾਲ ਦੀ ਕਾਰ ਵਿੱਚ ਬੈਠ ਕੇ ਭੱਜਣ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ 'ਚ ਅੰਮ੍ਰਿਤਪਾਲ ਕਾਰ ਦੀ ਅਗਲੀ ਸੀਟ 'ਤੇ ਬੈਠਾ ਦਿਖਾਈ ਦੇ ਰਿਹਾ ਹੈ ਅਤੇ ਆਪਣੇ ਸਮਰਥਕਾਂ ਨੂੰ ਇਕੱਠੇ ਹੋਣ ਦੀ ਅਪੀਲ ਕਰ ਰਿਹਾ ਹੈ। ਕਾਰ 'ਚ ਮੌਜੂਦ ਅੰਮ੍ਰਿਤਪਾਲ ਦੇ ਸਮਰਥਕ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਪੁਲਸ ਉਸ ਦੇ ਮਗਰ ਲੱਗੀ ਹੋਈ ਹੈ।

Related Stories

No stories found.
logo
Punjab Today
www.punjabtoday.com