ਸਿੱਧੂ ਨੂੰ ਝਟਕਾ, ਵੋਟਾਂ ਤੋਂ ਪਹਿਲਾਂ ਅੰਮ੍ਰਿਤਸਰ ਦੇ ਮੇਅਰ 'ਆਪ' 'ਚ ਸ਼ਾਮਲ

ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਜਿੱਥੋਂ ਚੋਣ ਲੜ ਰਹੇ ਹਨ, ਉਥੇ ਹੀ ਚੋਣਾਂ ਤੋਂ ਚਾਰ ਦਿਨ ਪਹਿਲਾਂ ਮੇਅਰ ਦਾ ਕਾਂਗਰਸ ਛੱਡਣਾ ਪੰਜਾਬ ਕਾਂਗਰਸ ਅਤੇ ਨਵਜੋਤ ਸਿੰਘ ਸਿੱਧੂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਸਿੱਧੂ ਨੂੰ ਝਟਕਾ, ਵੋਟਾਂ ਤੋਂ ਪਹਿਲਾਂ ਅੰਮ੍ਰਿਤਸਰ ਦੇ ਮੇਅਰ 'ਆਪ' 'ਚ ਸ਼ਾਮਲ

ਪੰਜਾਬ ਦੀ ਸਭ ਤੋਂ ਜ਼ਿਆਦਾ ਰੋਮਾਂਚਕ ਸੀਟ ਬਣਦੀ ਜਾ ਰਹੀ, ਅੰਮ੍ਰਿਤਸਰ ਈਸਟ ਵਿਚ ਨਵਜੋਤ ਸਿੱਧੂ ਦੀਆ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਹੀ ਜ਼ਿਲ੍ਹੇ ਨੂੰ ਸੰਭਾਲਣ ਵਿਚ ਅਸਮਰੱਥ ਹੋ ਰਹੇ ਹਨ।

ਇੱਕ ਵੱਡੇ ਸਿਆਸੀ ਘਟਨਾਕ੍ਰਮ ਵਿੱਚ ਕਾਂਗਰਸ ਤੋਂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਉਹ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ।

ਜਿੱਥੋਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਚੋਣ ਲੜ ਰਹੇ ਹਨ, ਉਥੇ ਹੀ ਚੋਣਾਂ ਤੋਂ ਚਾਰ ਦਿਨ ਪਹਿਲਾਂ ਮੇਅਰ ਦਾ ਕਾਂਗਰਸ ਛੱਡਣਾ ਪੰਜਾਬ ਕਾਂਗਰਸ ਅਤੇ ਨਵਜੋਤ ਸਿੰਘ ਸਿੱਧੂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।ਪਿਛਲੇ ਕੁਝ ਦਿਨਾਂ ਦੇ ਘਟਨਾਕ੍ਰਮ ਤੋਂ ਸਾਫ਼ ਹੈ ਕਿ ਸਿੱਧੂ ਆਪਣੇ ਹੀ ਗੜ੍ਹ ਵਿੱਚ ਘਿਰੇ ਨਜ਼ਰ ਆ ਰਹੇ ਹਨ। ਉਹ ਖੁਦ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਮੈਦਾਨ ਵਿੱਚ ਹਨ।

ਇੱਥੋਂ ਅਕਾਲੀ ਦਲ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅਤੇ ਭਾਜਪਾ ਦੇ ਸੇਵਾਮੁਕਤ ਆਈਏਐਸ ਡਾਕਟਰ ਜਗਮੋਹਨ ਸਿੰਘ ਰਾਜੂ ਨੂੰ ਮੈਦਾਨ ਵਿੱਚ ਉਤਾਰ ਕੇ ਮੁਕਾਬਲਾ ਦਿਲਚਸਪ ਬਣਾ ਦਿੱਤਾ ਹੈ।ਮਜੀਠੀਆ ਦੀ ਐਂਟਰੀ ਕਾਰਨ ਸਿੱਧੂ ਨੂੰ ਆਪਣੀ ਧੀ ਰਾਬੀਆ ਸਿੱਧੂ ਨੂੰ ਵੀ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਾਰਨਾ ਪਿਆ ਹੈ।

ਕਾਂਗਰਸ ਦੀ ਸਟਾਰ ਪ੍ਰਚਾਰਕ ਪ੍ਰਿਯੰਕਾ ਗਾਂਧੀ ਨੇ ਇੱਕ ਦਿਨ ਪਹਿਲਾਂ ਹੋਰਨਾਂ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਸਿੱਧੂ ਲਈ ਅੰਮ੍ਰਿਤਸਰ ਵਿੱਚ ਪ੍ਰਚਾਰ ਕੀਤਾ ਹੈ।ਦੱਸ ਦੇਈਏ ਕਿ ਸਿੱਧੂ ਨੇ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਹੋਣ ਦਾ ਦਾਅਵਾ ਕੀਤਾ ਸੀ। ਇਸ ਸਬੰਧੀ ਉਨ੍ਹਾਂ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਲੰਮੀ ਤਕਰਾਰ ਚੱਲ ਰਹੀ ਸੀ।

ਰਾਹੁਲ ਗਾਂਧੀ ਦੇ ਦਖਲ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਕਾਂਗਰਸ ਦਾ ਸੀਐਮ ਚਿਹਰਾ ਐਲਾਨਿਆ ਗਿਆ।ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਸੀਐਮ ਚਿਹਰੇ ਭਗਵੰਤ ਮਾਨ ਦਾਅਵਾ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਵਿੱਚ ਸਰਵੇਖਣ ਕਰਵਾਇਆ ਹੈ। ਜਿਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੀਐਮ ਚਰਨਜੀਤ ਸਿੰਘ ਚੰਨੀ ਦੋਵਾਂ ਸੀਟਾਂ ਤੋਂ ਹਾਰ ਰਹੇ ਹਨ। ਉਨ੍ਹਾਂ ਦੇ ਇਸ ਦਾਅਵੇ ਤੋਂ ਬਾਅਦ ਕਾਂਗਰਸ 'ਚ ਹਲਚਲ ਮਚ ਗਈ ਹੈ।

Related Stories

No stories found.
logo
Punjab Today
www.punjabtoday.com