ਕੈਲੀਫੋਰਨੀਆ 'ਚ ਅਗਵਾ ਕੀਤੇ ਗਏ ਚਾਰਾਂ ਭਾਰਤੀਆਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਗਏ ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ।
ਕੈਲੀਫੋਰਨੀਆ 'ਚ ਅਗਵਾ ਕੀਤੇ ਗਏ ਚਾਰਾਂ ਭਾਰਤੀਆਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਗਏ ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਸਡ ਕਾਉਂਟੀ ਸ਼ੈਰਿਫ ਵਰਨ ਵਾਰਨੇਕੇ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਉਸ ਨੇ ਸਾਰੀ ਘਟਨਾ ਨੂੰ ਡਰਾਉਣਾ ਦੱਸਿਆ ਹੈ। ਚਾਰਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ।

ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਵਿਅਕਤੀਆਂ ਨੂੰ 3 ਅਕਤੂਬਰ ਨੂੰ ਦੱਖਣੀ ਹਾਈਵੇਅ 59 ਦੇ 800 ਬਲਾਕ ਤੋਂ ਅਗਵਾ ਕੀਤਾ ਗਿਆ ਸੀ। ਪਰਿਵਾਰ ਦਾ ਅਮਰੀਕਾ ਵਿੱਚ ਆਪਣਾ ਆਵਾਜਾਈ ਦਾ ਕਾਰੋਬਾਰ ਹੈ। ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਪਿੰਡ ਹਰਸੀ ਦਾ ਵਸਨੀਕ ਹੈ। ਸੋਮਵਾਰ ਨੂੰ ਮਰਸਡ ਕਾਉਂਟੀ ਤੋਂ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ ਅਤੇ ਉਨ੍ਹਾਂ ਦੀ 8 ਮਹੀਨੇ ਦੀ ਬੇਟੀ ਆਰੋਹੀ ਨੂੰ ਅਗਵਾ ਕਰ ਲਿਆ ਗਿਆ ਸੀ।

ਉਨ੍ਹਾਂ ਨਾਲ 39 ਸਾਲਾ ਅਮਨਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ। ਕੈਲੀਫੋਰਨੀਆ ਪੁਲਿਸ ਨੇ ਇਸ ਮਾਮਲੇ ਵਿੱਚ 48 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਪਤਾ ਲੱਗਾ ਹੈ ਕਿ ਇਸ ਵਿਅਕਤੀ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹੁਣ ਉਸ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੂੰ ਇਸ ਮਾਮਲੇ ਦੀ ਲੀਡ ਜਸਦੀਪ ਦੇ ਏ.ਟੀ.ਐਮ.ਤੋਂ ਮਿਲੀ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ, ਕੈਲੀਫੋਰਨੀਆ ਦੇ ਫਾਇਰ ਅਧਿਕਾਰੀਆਂ ਨੇ ਮਰਸਡ ਦੇ ਬਾਹਰ ਇੱਕ ਪੇਂਡੂ ਖੇਤਰ ਵਿੱਚ ਅਮਨਦੀਪ ਸਿੰਘ ਦੇ ਅੱਗ ਲਗੇ ਟਰੱਕ ਨੂੰ ਬਰਾਮਦ ਕੀਤਾ ਸੀ।

ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਅਗਵਾਕਾਰਾਂ ਨੇ ਅੱਗ ਲਗਾ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਅਗਵਾ ਕਾਂਡ ਤੋਂ ਬਾਅਦ ਜਸਦੀਪ ਅਤੇ ਅਮਨਦੀਪ ਦੇ ਪਿਤਾ ਡਾ.ਰਣਧੀਰ ਸਿੰਘ ਅਤੇ ਮਾਤਾ ਕ੍ਰਿਪਾਲ ਕੌਰ ਸਦਮੇ ਵਿੱਚ ਹਨ। ਰਣਧੀਰ ਸਿਹਤ ਵਿਭਾਗ ਅਤੇ ਕ੍ਰਿਪਾਲ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਹਨ। ਰਣਧੀਰ 29 ਸਤੰਬਰ ਨੂੰ ਅਮਰੀਕਾ ਤੋਂ ਭਾਰਤ ਪਰਤੇ ਸਨ।

ਰਣਧੀਰ ਸਿੰਘ ਦੇ ਗੁਆਂਢੀ ਚਰਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਸਦੀਪ ਦੇ ਮਾਪੇ ਸਦਮੇ ਵਿੱਚ ਹਨ ਅਤੇ ਗੱਲ ਕਰਨ ਦੀ ਸਥਿਤੀ ਵਿੱਚ ਨਹੀਂ ਹਨ। ਚਰਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਹਰਸੀ ਪਿੰਡ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਰਣਧੀਰ ਸਿੰਘ ਦੇ ਘਰ ਪਹੁੰਚੇ ਅਤੇ ਅਗਵਾ ਹੋਏ ਵਿਅਕਤੀਆਂ ਦੀ ਸਹੀ ਸਲਾਮਤ ਵਾਪਸੀ ਦੀ ਕਾਮਨਾ ਕੀਤੀ ਸੀ ।

Related Stories

No stories found.
logo
Punjab Today
www.punjabtoday.com