ਮਾਨ ਸ਼ਹੀਦ ਜਵਾਨਾਂ ਦੇ ਘਰ ਪਹੁੰਚੇ, ਪਰਿਵਾਰ ਨੂੰ ਸੌਂਪੇ ਇੱਕ ਕਰੋੜ ਦੇ ਚੈੱਕ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ। ਪਰਿਵਾਰ ਦੀਆਂ ਹੋਰ ਮੰਗਾਂ ਵੀ ਤੁਰੰਤ ਪੂਰੀਆਂ ਕੀਤੀਆਂ ਜਾਣਗੀਆਂ।
ਮਾਨ ਸ਼ਹੀਦ ਜਵਾਨਾਂ ਦੇ ਘਰ ਪਹੁੰਚੇ, ਪਰਿਵਾਰ ਨੂੰ ਸੌਂਪੇ ਇੱਕ ਕਰੋੜ ਦੇ ਚੈੱਕ

ਪਿੱਛਲੇ ਦਿਨੀ ਜੰਮੂ ਦੇ ਪੁੰਛ ਵਿਚ ਹੋਏ ਹਮਲੇ ਦੌਰਾਨ ਪੰਜਾਬ ਦੇ 5 ਜਵਾਨ ਮਾਰੇ ਗਏ ਸਨ। ਸੀਐਮ ਭਗਵੰਤ ਮਾਨ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਸ਼ਹੀਦ ਸੈਨਿਕ ਸੇਵਕ ਸਿੰਘ ਅਤੇ ਹਰਕ੍ਰਿਸ਼ਨ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਵੀ ਸੌਂਪੇ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ਼ਹੀਦ ਦੇ ਨਾਂ 'ਤੇ ਬਠਿੰਡਾ ਦੇ ਪਿੰਡ ਬਾਘਾ ਵਿੱਚ ਖੇਡ ਸਟੇਡੀਅਮ ਬਣਾਇਆ ਜਾਵੇਗਾ। ਦੂਜੇ ਪਾਸੇ ਬਾਘਾ ਤੇ ਹੋਰ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਮਾਨ ਅੱਗੇ ਨਸ਼ਿਆਂ ਦਾ ਮੁੱਦਾ ਉਠਾਇਆ। ਪਿੰਡ ਵਾਸੀਆਂ ਨੇ ਕਿਹਾ ਕਿ ਪੁਲਿਸ ਨਹੀਂ ਸੁਣਦੀ। ਮੁੱਖ ਮੰਤਰੀ ਮਾਨ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਨਸ਼ਾ ਤਸਕਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਵੀ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਦੀ ਮਦਦ ਕਰਦਾ ਪਾਇਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਦੁਪਹਿਰ ਸ਼ਹੀਦ ਸੇਵਕ ਸਿੰਘ ਦੇ ਘਰ ਪੁੱਜੇ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ਼ਹੀਦ ਦੇ ਨਾਂ 'ਤੇ ਪਿੰਡ ਵਿੱਚ ਵਧੀਆ ਖੇਡ ਸਟੇਡੀਅਮ ਬਣਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ। ਪਰਿਵਾਰ ਦੀਆਂ ਹੋਰ ਮੰਗਾਂ ਵੀ ਤੁਰੰਤ ਪੂਰੀਆਂ ਕੀਤੀਆਂ ਜਾਣਗੀਆਂ।

ਦੂਜੇ ਪਾਸੇ ਸੀ.ਐਮ ਮਾਨ ਬਟਾਲਾ ਦੇ ਪਿੰਡ ਤਲਵੰਡੀ ਭਰਥ ਪਹੁੰਚੇ। ਇੱਥੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸੀਐਮ ਮਾਨ ਨੇ ਕਿਹਾ ਕਿ ਪੂਰਾ ਦੇਸ਼ ਕਾਂਸਟੇਬਲ ਹਰਕ੍ਰਿਸ਼ਨ ਸਿੰਘ ਦਾ ਰਿਣੀ ਹੈ। ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਂ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪਿੰਡ ਦੀ ਧਰਮਸ਼ਾਲਾ ਨੂੰ ਨਵੀਂ ਦਿੱਖ ਦੇਣ ਅਤੇ ਸਟੇਡੀਅਮ ਦੀ ਉਸਾਰੀ ਲਈ 73.50 ਲੱਖ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੇ ਪਿੰਡ ਚੜਿੱਕ ਦੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮੋਗਾ ਦੇ ਚਾਰ ਵਿਧਾਇਕਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਪੁੱਜੇ ਹੋਏ ਸਨ। ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Related Stories

No stories found.
logo
Punjab Today
www.punjabtoday.com