ਭਗਵੰਤ ਮਾਨ ਅੱਜ ਆਪਣੇ ਮੰਤਰੀ ਮੰਡਲ 'ਚ ਪੰਜ ਵਿਧਾਇਕ ਕਰੇਗਾ ਸ਼ਾਮਿਲ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਵਿੱਚ ਇਹ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਇਸ ਵੇਲੇ ਨੌਂ ਮੰਤਰੀ ਹਨ।
ਭਗਵੰਤ ਮਾਨ ਅੱਜ ਆਪਣੇ ਮੰਤਰੀ ਮੰਡਲ 'ਚ ਪੰਜ ਵਿਧਾਇਕ ਕਰੇਗਾ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 4 ਜੁਲਾਈ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ ਅਤੇ ਇਸ ਦੌਰਾਨ ਪੰਜ ਵਿਧਾਇਕਾਂ ਨੂੰ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ। ਪਾਰਟੀ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਇੱਥੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਸੋਮਵਾਰ ਸ਼ਾਮ 5 ਵਜੇ ਪੰਜਾਬ ਰਾਜ ਭਵਨ ਵਿਖੇ ਹੋਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਮੰਤਰੀ ਮੰਡਲ ਵਿੱਚ ਸ਼ਾਮਲ ਲੋਕਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ।

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਵਿੱਚ ਇਹ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਪੰਜ ਹੋਰ ਮੰਤਰੀਆਂ ਦੇ ਸਹੁੰ ਚੁੱਕਣ ਨਾਲ ਮਾਨ ਦੀ ਕੈਬਨਿਟ ਵਿੱਚ ਮੁੱਖ ਮੰਤਰੀ ਸਮੇਤ ਮੰਤਰੀਆਂ ਦੀ ਗਿਣਤੀ 15 ਹੋ ਜਾਵੇਗੀ। ਮੰਤਰੀ ਦੇ ਅਹੁਦੇ ਲਈ ਜਿਨ੍ਹਾਂ ਨਾਵਾਂ ਦੀ ਚਰਚਾ ਹੋ ਰਹੀ ਹੈ, ਉਨ੍ਹਾਂ ਵਿੱਚ ਸੁਨਾਮ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਅਮਨ ਅਰੋੜਾ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ,ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ, ਫੌਜਾ ਸਿੰਘ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ, ਸਮਾਣਾ ਸੀਟ ਤੋਂ ਚੇਤਨ ਸਿੰਘ ਜੌੜਾਮਾਜਰਾ, ਜਗਰਾਉਂ ਤੋਂ ਦੋ ਵਾਰ ਵਿਧਾਇਕ ਰਹੀ ਸਰਵਜੀਤ ਕੌਰ ਮਾਣੂੰਕੇ,ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਅਤੇ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਸ਼ਾਮਿਲ ਹਨ ।

ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ, ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 10 ਵਿਧਾਇਕਾਂ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ। ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ ਮੰਤਰੀਆਂ ਦੀ ਗਿਣਤੀ 18 ਹੈ। ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਇਸ ਵੇਲੇ ਨੌਂ ਮੰਤਰੀ ਹਨ। ਮਈ ਵਿੱਚ, ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਰਾਜ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ।

'ਆਪ' ਨੇ ਸੂਬਾ ਵਿਧਾਨ ਸਭਾ ਚੋਣਾਂ ਦੌਰਾਨ 117 ਮੈਂਬਰੀ ਵਿਧਾਨ ਸਭਾ 'ਚੋਂ 92 ਸੀਟਾਂ ਜਿੱਤੀਆਂ ਸਨ। ਮਾਨ ਸਰਕਾਰ ਵਿੱਚ 3 ਮੰਤਰੀਆਂ ਦੇ ਅਹੁਦੇ ਖਾਲੀ ਰਹਿਣਗੇ। ਆਮ ਆਦਮੀ ਪਾਰਟੀ ਉਨ੍ਹਾਂ ਨੂੰ 2024 ਤੱਕ ਖਾਲੀ ਰੱਖ ਸਕਦੀ ਹੈ। ਫਿਰ ਲੋਕ ਸਭਾ ਚੋਣਾਂ ਹੋਣੀਆਂ ਹਨ। ਉਸ ਸਮੇਂ ਦੇ ਸਿਆਸੀ ਗਣਿਤ ਦੇ ਮੱਦੇਨਜ਼ਰ ਇਨ੍ਹਾਂ ਨਵੇਂ ਮੰਤਰੀਆਂ ਦੀ ਸਰਕਾਰ ਵਿੱਚ ਐਂਟਰੀ ਹੋਵੇਗੀ।

Related Stories

No stories found.
logo
Punjab Today
www.punjabtoday.com