ਲਾਰੈਂਸ ਇੰਟਰਵਿਊ PART-2: ਸੀਐੱਮ ਮਾਨ ਨੂੰ ਜੇਲ੍ਹ ਮੰਤਰੀ ਵਜੋਂ ਸਿੱਧੀ ਚੁਣੌਤੀ

ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ, ਪਰ ਬਹੁਤੀ ਵਾਰ ਮੋਬਾਈਲ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।
ਲਾਰੈਂਸ ਇੰਟਰਵਿਊ PART-2: ਸੀਐੱਮ ਮਾਨ ਨੂੰ ਜੇਲ੍ਹ ਮੰਤਰੀ ਵਜੋਂ ਸਿੱਧੀ ਚੁਣੌਤੀ

ਗੈਂਗਸਟਰ ਲਾਰੈਂਸ ਦੀ ਇਕ ਤੋਂ ਬਾਅਦ ਇਕ ਇੰਟਰਵਿਊ ਨੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹ ਮੰਤਰਾਲੇ ਦੀ ਵਾਗਡੋਰ ਸੰਭਾਲਣ ਦੇ ਦੂਜੇ ਦਿਨ ਹੀ ਗੈਂਗਸਟਰ ਲਾਰੈਂਸ ਨੇ ਜੇਲ੍ਹ ਤੋਂ ਵੀਡੀਓ ਕਾਲ ਕਰਕੇ ਖੁੱਲ੍ਹੀ ਚੁਣੌਤੀ ਦਿੱਤੀ ਹੈ। ਹਾਲਾਂਕਿ ਡੀਜੀਪੀ ਪੰਜਾਬ ਗੌਰਵ ਯਾਦਵ ਪੰਜਾਬ ਵਿੱਚ ਹੋਣ ਵਾਲੀ ਪਹਿਲੀ ਇੰਟਰਵਿਊ ਤੋਂ ਇਨਕਾਰ ਕਰ ਰਹੇ ਸਨ, ਪਰ 24 ਘੰਟਿਆਂ ਵਿੱਚ ਹੀ ਸੀਐਮ ਮਾਨ ਨੇ ਸਾਰੇ ਵਿਭਾਗਾਂ ਵਿੱਚ ਫੇਰਬਦਲ ਕਰਕੇ ਜੇਲ੍ਹ ਵਿਭਾਗ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਸੀ ।

ਗੈਂਗਸਟਰ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਉਦੋਂ ਤੋਂ 'ਆਪ' ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਸੀ। 15 ਮਾਰਚ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਸੀ। ਗੋਇੰਦਵਾਲ ਜੇਲ੍ਹ ਅਤੇ ਹੁਣ ਲਾਰੈਂਸ ਪਾਰਟ-1 ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਦੀ ਵਾਗਡੋਰ ਸੰਭਾਲੀ ਸੀ। ਡੀਜੀਪੀ ਪੰਜਾਬ ਨੇ ਵੀ ਪਹਿਲੀ ਇੰਟਰਵਿਊ ਤੋਂ ਬਾਅਦ ਸਪੱਸ਼ਟ ਕਿਹਾ ਸੀ ਕਿ ਲਾਰੈਂਸ ਦੀ ਇੰਟਰਵਿਊ ਪੰਜਾਬ ਤੋਂ ਬਾਹਰ ਦੀ ਹੈ।

16 ਮਾਰਚ ਨੂੰ ਖੁਦ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਕੇ ਇੰਟਰਵਿਊ ਪਾਰਟ-1 ਬਾਰੇ ਸਪੱਸ਼ਟੀਕਰਨ ਦੇਣਾ ਸੀ। ਖਾਸ ਗੱਲ ਇਹ ਹੈ ਕਿ ਪੰਜਾਬ 'ਚ ਗੈਂਗਸਟਰਵਾਦ ਨੂੰ ਖਤਮ ਕਰਨ ਦੀ ਗੱਲ ਕਰਨ ਵਾਲੀ 'ਆਪ' ਸਰਕਾਰ ਦਾ ਗ੍ਰਹਿ ਮੰਤਰਾਲਾ ਵੀ ਸੀਐੱਮ ਭਗਵੰਤ ਮਾਨ ਕੋਲ ਹੈ। ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਦੋ ਦਿਨ ਬਾਅਦ ਹੀ ਲਾਰੈਂਸ ਦਾ ਦੂਜਾ ਇੰਟਰਵਿਊ ਪ੍ਰਸਾਰਿਤ ਹੋਣ ਤੋਂ ਬਾਅਦ ਪੰਜਾਬ ਸਰਕਾਰ 'ਤੇ ਹਮਲੇ ਹੋ ਰਹੇ ਹਨ।

ਇੰਟਰਵਿਊ ਪਾਰਟ-2 ਵਿੱਚ ਲਾਰੈਂਸ ਨੇ ਜੇਲ੍ਹ ਅੰਦਰੋਂ ਇੰਟਰਵਿਊ ਲੈਣ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਵੀ ਦਿਖਾ ਕੇ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ, ਪਰ ਮੋਬਾਈਲ ਵੀ ਉਸ ਕੋਲ ਆਉਂਦਾ ਹੈ ਤੇ ਸਿਗਨਲ ਵੀ। ਜਦਕਿ ਬਠਿੰਡਾ ਨੂੰ ਪੰਜਾਬ ਦੀ ਸਭ ਤੋਂ ਸੁਰੱਖਿਅਤ ਜੇਲ੍ਹ ਕਿਹਾ ਗਿਆ ਹੈ, ਜਿੱਥੇ ਜੈਮਰ ਲੱਗੇ ਹੋਏ ਹਨ। ਡੀਜੀਪੀ ਨੇ ਦਾਅਵਾ ਕੀਤਾ ਹੈ ਕਿ ਗਾਰਡ ਰੋਜ਼ਾਨਾ ਬੈਰਕ ਵਿੱਚ ਆ ਕੇ ਜਾਂਚ ਕਰਦੇ ਹਨ ਕਿ ਕੋਈ ਸਿਗਨਲ ਨਹੀਂ ਹੈ। ਆਪਣੇ ਇੰਟਰਵਿਊ ਵਿੱਚ ਲਾਰੈਂਸ ਨੇ ਜਿੱਥੇ ਜੇਲ੍ਹ ਦੀਆਂ ਬੈਰਕਾਂ ਵਿੱਚੋਂ ਇੰਟਰਵਿਊ ਦੇਣ ਦਾ ਸਬੂਤ ਦਿੱਤਾ, ਉੱਥੇ ਜੇਲ੍ਹ ਦੀਆਂ ਕਮਜ਼ੋਰੀਆਂ ਨੂੰ ਵੀ ਉਜਾਗਰ ਕੀਤਾ।

ਲਾਰੈਂਸ ਦਾ ਕਹਿਣਾ ਹੈ ਕਿ ਰਾਤ ਵੇਲੇ ਜੇਲ੍ਹ ਦੇ ਗਾਰਡ ਘੱਟ ਹੀ ਆਉਂਦੇ-ਜਾਂਦੇ ਹਨ, ਇਸੇ ਕਰਕੇ ਉਹ ਰਾਤ ਨੂੰ ਫ਼ੋਨ ਕਰ ਰਿਹਾ ਹੈ। ਲਾਰੈਂਸ ਨੇ ਅੰਦਰੋਂ ਮੋਬਾਈਲ ਮਿਲਣ ਦੀ ਵੀ ਜਾਣਕਾਰੀ ਦਿੱਤੀ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ, ਪਰ ਬਹੁਤੀ ਵਾਰ ਮੋਬਾਈਲ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ। ਜੇਲ੍ਹ 'ਚੋਂ ਲਾਰੈਂਸ ਦੀ ਇੰਟਰਵਿਊ ਪਾਰਟ-2 ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ CM ਮਾਨ ਇਸ ਦੇ ਨਾਲ ਹੀ ਮਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪਹਿਲਾਂ ਹੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹਨ। ਸੀਐਮ ਮਾਨ ਪਹਿਲਾਂ ਹੀ ਗ੍ਰਹਿ ਮੰਤਰਾਲਾ ਆਪਣੇ ਹੱਥਾਂ ਵਿੱਚ ਲੈ ਚੁੱਕੇ ਹਨ।

Related Stories

No stories found.
logo
Punjab Today
www.punjabtoday.com