
ਭਗਵੰਤ ਮਾਨ ਹਮੇਸ਼ਾ ਤੋਂ ਹੀ ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਦੀ ਮਦਦ ਕਰਨ ਲਈ ਤਿਆਰ ਰਹਿੰਦੇ ਹਨ। ਮੁਖਮੰਤਰੀ ਭਗਵੰਤ ਮਾਨ ਨੇ ਉੱਤਰ ਪੂਰਬੀ ਰਾਜ ਮਨੀਪੁਰ ਵਿੱਚ ਹਿੰਸਾ ਕਾਰਨ ਫਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਕੱਢਣ ਲਈ ਇੱਕ ਹੈਲਪਲਾਈਨ ਨੰਬਰ 9417936222 ਜਾਰੀ ਕੀਤਾ ਹੈ।
ਇਸ ਤੋਂ ਪਹਿਲਾਂ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਉਹ ਜਲਦੀ ਹੀ ਵਾਪਸ ਘਰ ਪਹੁੰਚ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਵਿਅਕਤੀ ਜਾਂ ਵਿਦਿਆਰਥੀ ਮਨੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਪੰਜਾਬ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਮਦਦ ਚਾਹੁੰਦੇ ਹਨ, ਉਹ ਹੈਲਪਲਾਈਨ ਨੰਬਰ 94 179 36 222 ਜਾਂ ਈਮੇਲ ਆਈਡੀ sahotramanjeet@gmail.com 'ਤੇ ਸੰਪਰਕ ਕਰ ਸਕਦੇ ਹਨ।
ਮਨੀਪੁਰ ਵਿੱਚ ਫਸੇ ਨੌਜਵਾਨਾਂ ਦੇ ਬੇਚੈਨ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਜ਼ੁਕ ਸਥਿਤੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਦੇਣਾ ਸੂਬਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਮਨੀਪੁਰ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੇ ਦਖਲ ਦੀ ਲੋੜ ਹੈ।
ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਨੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਦੇਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਨੀਪੁਰ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਨੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਲੋੜੀਂਦੇ ਕਦਮ ਚੁੱਕੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਪ੍ਰਭਾਵਿਤ ਰਾਜ ਮਨੀਪੁਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।