ਸ਼ਹੀਦੀ ਦਿਹਾੜੇ ਤੇ ਮਾਨ ਭ੍ਰਿਸ਼ਟਾਚਾਰ ਵਿਰੋਧੀ ਨੰਬਰ ਜਾਰੀ ਕਰ ਸਕਦੇ ਹਨ

ਮੁੱਖ ਮੰਤਰੀ ਨੇ ਕਿਹਾ, ਕਿ ਉਹ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਧਮਕੀ ਨਹੀਂ ਦੇ ਰਹੇ, ਕਿਉਂਕਿ 99 ਫੀਸਦੀ ਕਰਮਚਾਰੀ ਬਹੁਤ ਇਮਾਨਦਾਰ ਹਨ, ਉਹ ਆਪਣਾ ਕੰਮ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਕਰਦੇ ਹਨ।
ਸ਼ਹੀਦੀ ਦਿਹਾੜੇ ਤੇ ਮਾਨ ਭ੍ਰਿਸ਼ਟਾਚਾਰ ਵਿਰੋਧੀ ਨੰਬਰ ਜਾਰੀ ਕਰ ਸਕਦੇ ਹਨ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਖਤਮ ਕਰਨ ਦੇ ਐਲਾਨ ਤੋਂ ਬਾਅਦ ਹੀ ਬਣੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕਰੇਗੀ। ਇਹ ਸੀ.ਐੱਮ ਭਗਵੰਤ ਮਾਨ ਦਾ ਵਟਸਐਪ ਨੰਬਰ ਹੋਵੇਗਾ। ਦੂਜੇ ਪਾਸੇ ਸ਼ਹੀਦੀ ਦਿਹਾੜੇ 'ਤੇ ਹੁਸੈਨੀਵਾਲਾ ਅਤੇ ਖਟਕੜਕਲਾਂ 'ਚ ਰਾਜ ਪੱਧਰੀ ਸਮਾਗਮ ਹੋਵੇਗਾ। ਇਸ ਪ੍ਰੋਗਰਾਮ ਵਿੱਚ ਮਾਨ ਭਾਗ ਲੈਣਗੇ।

ਸਰਕਾਰ ਬਣਨ ਤੋਂ ਬਾਅਦ ਪਹਿਲਾ ਵੱਡਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਨਾਂਹ ਨਾ ਕਰੇ ਸਗੋਂ ਇਸ ਦੀ ਕੋਈ ਵੀ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਤੁਰੰਤ ਆਪਣੇ ਵਟਸਐਪ ਨੰਬਰ 'ਤੇ ਭੇਜੇ। ਉਨ੍ਹਾਂ ਕਿਹਾ, 'ਮੈਂ ਤੁਹਾਨੂੰ ਗਾਰੰਟੀ ਦਿੰਦਾ ਹਾਂ ਕਿ ਮੇਰਾ ਦਫ਼ਤਰ ਇਸ ਦੀ ਜਾਂਚ ਕਰੇਗਾ ਅਤੇ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਕੇਜਰੀਵਾਲ ਨੇ ਵੀ ਅਜਿਹੀ ਹੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਦਿੱਲੀ 'ਚ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ, ਕਿ ਉਹ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਧਮਕੀ ਨਹੀਂ ਦੇ ਰਹੇ ਕਿਉਂਕਿ 99 ਫੀਸਦੀ ਕਰਮਚਾਰੀ ਬਹੁਤ ਇਮਾਨਦਾਰ ਹਨ, ਆਪਣਾ ਕੰਮ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਕਰਦੇ ਹਨ। ਇੱਥੇ ਸਿਰਫ 1% ਲੋਕ ਹੀ ਹਨ ਜੋ ਗਲਤ ਅਤੇ ਬੇਈਮਾਨ ਹਨ ਅਤੇ ਜਿਸ ਕਾਰਨ ਛੱਪੜ ਗੰਦਾ ਹੋ ਰਿਹਾ ਹੈ। ਅਜਿਹੇ 1% ਅਫਸਰਾਂ ਅਤੇ ਕਰਮਚਾਰੀਆਂ ਕਾਰਨ ਇਮਾਨਦਾਰ ਕਰਮਚਾਰੀਆਂ ਦੀ ਬਦਨਾਮੀ ਨਹੀਂ ਹੋਣੀ ਚਾਹੀਦੀ।

ਉਹ ਸਾਰੇ ਇਮਾਨਦਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਖੜੇ ਹਨ। ਭਗਵੰਤ ਮਾਨ ਨੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਇਕ ਵੱਡੀ ਜਨ ਸਭਾ ਦੇ ਸਾਹਮਣੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦੀ ਹਾਜ਼ਰੀ ਵਿੱਚ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਬਾਅਦ ਮਾਨ ਨੇ ਕਿਹਾ ਸੀ ਕਿ ਅਸੀਂ ਬਿਲਕੁਲ ਵੀ ਸਮਾਂ ਬਰਬਾਦ ਨਹੀਂ ਕਰਨਾ ਹੈ। ਅੱਜ ਤੋਂ ਹੀ ਕੰਮ ਸ਼ੁਰੂ ਹੋ ਜਾਵੇਗਾ।

Related Stories

No stories found.
logo
Punjab Today
www.punjabtoday.com