ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਪੰਜਾਬ ਲਈ ਹੁਣ ਕਈ ਨਵੀਆਂ ਸਕੀਮਾਂ ਨੂੰ ਪ੍ਰਵਾਨਗੀ ਦੇਣੀ ਸ਼ੁਰੂ ਕਰ ਦਿਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਦੀਆਂ ਅਪਾਰ ਸੰਭਾਵਨਾਵਾਂ ਨੂੰ ਚੈਨਲਾਈਜ਼ ਕਰਨ ਲਈ ਨਵੀਆਂ ਸਕੀਮਾਂ ਸ਼ੁਰੂ ਕਰੇਗੀ। ਇਸ ਤਹਿਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਵਿਆਜ ਮੁਕਤ ਕਰਜ਼ੇ ਮੁਹੱਈਆ ਕਰਵਾਏ ਜਾਣਗੇ।
ਇਸ ਤੋਂ ਇਲਾਵਾ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਪ੍ਰੀਖਿਆ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਨੌਜਵਾਨਾਂ ਨੂੰ ਤਿਆਰ ਕੀਤਾ ਜਾਵੇਗਾ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਵੱਲੋਂ 10 ਅਤਿ-ਆਧੁਨਿਕ ਕੋਚਿੰਗ ਸੈਂਟਰ ਵੀ ਖੋਲ੍ਹੇ ਜਾਣਗੇ, ਜਿੱਥੇ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ।
ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਉੱਚ ਅਹੁਦਿਆਂ 'ਤੇ ਬਿਰਾਜਮਾਨ ਹੋਣ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਜੇਲ੍ਹਾਂ ਵਿੱਚ ਨਾ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਸਰਕਾਰ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ੇ ਦੇਣ ਲਈ ਕਈ ਯੋਜਨਾਵਾਂ ਸ਼ੁਰੂ ਕਰੇਗੀ। ਇਸ ਨਾਲ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ ਅਤੇ ਮਹੀਨੇ ਵਿੱਚ ਦੋ ਵਾਰ 'ਨੌਜਵਾਨ ਸਭਾ' ਕਰਨਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਉਨ੍ਹਾਂ ਦੀ ਫੀਡਬੈਕ ਪ੍ਰਾਪਤ ਕਰਨਾ ਹੈ ਤਾਂ ਜੋ ਸਰਕਾਰ ਉਨ੍ਹਾਂ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਨਵੀਨਤਾਕਾਰੀ ਪਹਿਲਕਦਮੀਆਂ ਲਈ ਢੁਕਵੀਆਂ ਨੀਤੀਆਂ ਘੜ ਸਕੇ। ਮਾਨ ਨੇ ਕਿਹਾ ਕਿ ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਨੂੰ ਪ੍ਰਫੁੱਲਤ ਕਰਨ ਲਈ ਹਰ 15 ਦਿਨਾਂ ਬਾਅਦ ਨੌਜਵਾਨਾਂ ਨਾਲ ਡੂੰਘਾਈ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੱਡਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿਤਾ ਹੈ। ਉਨ੍ਹਾਂ ਦੀ ਸਰਕਾਰ ਹੁਣ ਨੌਜਵਾਨਾਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਵਾਏਗੀ, ਉਨਾਂ ਦਾ ਵਧੀਆ ਭਵਿੱਖ ਬਣਾਉਣ ਦੀ ਤਿਆਰੀ ਕਰੇਗੀ । ਸੂਬੇ ਵਿੱਚ ਜਲਦੀ ਹੀ 10 ਕੋਚਿੰਗ ਸੈਂਟਰ ਵੀ ਖੁੱਲ੍ਹਣਗੇ। ਇਨ੍ਹਾਂ ਅਤਿ-ਆਧੁਨਿਕ ਕੇਂਦਰਾਂ ਵਿੱਚ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ।