ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ, ਸੀਬੀਆਈ ਰੇਡ ਗਲਤ : ਮਾਨ

ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸਿਸੋਦੀਆ ਦੀ ਰਿਹਾਇਸ਼ ਸਮੇਤ ਦਿੱਲੀ-ਐਨਸੀਆਰ ਵਿੱਚ 21 ਥਾਵਾਂ 'ਤੇ ਛਾਪੇਮਾਰੀ ਕੀਤੀ।
ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ, ਸੀਬੀਆਈ ਰੇਡ ਗਲਤ : ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸੀਬੀਆਈ ਦੇ ਛਾਪੇ ਦੀ ਨਿੰਦਾ ਕੀਤੀ ਅਤੇ ਮਨੀਸ਼ ਸਿਸੋਦੀਆ ਨੂੰ ਆਜ਼ਾਦ ਭਾਰਤ ਦਾ ਸਰਵੋਤਮ ਸਿੱਖਿਆ ਮੰਤਰੀ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਵਿਸ਼ਵ ਪੱਧਰ ’ਤੇ ਦਿੱਲੀ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਦਾ ਇਨਾਮ ਹੈ। ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਪਹਿਲੇ ਪੰਨੇ 'ਤੇ ਉਸਦੀ ਤਸਵੀਰ ਛਾਪੀ। ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ।

ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸਿਸੋਦੀਆ ਦੀ ਰਿਹਾਇਸ਼ ਸਮੇਤ ਦਿੱਲੀ-ਐਨਸੀਆਰ ਵਿੱਚ 21 ਥਾਵਾਂ 'ਤੇ ਛਾਪੇਮਾਰੀ ਕੀਤੀ। ਸੀਬੀਆਈ ਵੱਲੋਂ ਸਿਸੋਦੀਆ ਦੇ ਘਰ ਛਾਪੇਮਾਰੀ ਤੋਂ ਬਾਅਦ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਰ ਮੰਤਰੀਆਂ ਨੇ ਵੀ ਕੇਂਦਰ 'ਤੇ ਹਮਲਾ ਬੋਲਿਆ ਹੈ।

ਪੰਜਾਬ ਦੇ ਸਕੂਲ ਸਿੱਖਿਆ ਅਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਜਿਸ ਦਿਨ ਦੁਨੀਆ ਦਾ ਨੰਬਰ ਇੱਕ ਅਖਬਾਰ ਦਿੱਲੀ ਸਰਕਾਰ ਦੇ ਸਿੱਖਿਆ ਮਾਡਲ ਅਤੇ ਮਨੀਸ਼ ਸਿਸੋਦੀਆ ਨੂੰ ਹੁਣ ਤੱਕ ਦਾ ਸਰਵੋਤਮ ਸਿੱਖਿਆ ਮੰਤਰੀ ਮੰਨਦਾ ਹੈ। ਉਸੇ ਦਿਨ ਸਵੇਰੇ ਭਾਜਪਾ ਨੇ ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਨੇ ਛਾਪਾ ਮਾਰਿਆ। ਇਸ ਤੋਂ ਸਿੱਧ ਹੁੰਦਾ ਹੈ, ਕਿ ਭਾਜਪਾ ਨਹੀਂ ਚਾਹੁੰਦੀ ਕਿ ਭਾਰਤ ਵਿੱਚ ਸਹੀ ਸਰਕਾਰੀ ਸਕੂਲ ਹੋਣ।

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਸਿਸੋਦੀਆ ਦੀ ਫੋਟੋ ਪਹਿਲੇ ਪੰਨੇ 'ਤੇ ਛਾਪੀ ਅਤੇ ਅੱਜ ਮੋਦੀ ਨੇ ਉਨ੍ਹਾਂ ਦੇ ਘਰ ਸੀ.ਬੀ.ਆਈ. ਨੂੰ ਭੇਜ ਦਿਤਾ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ 2 ਦਿਨ ਪਹਿਲਾਂ ਹਿਮਾਚਲ ਵਿੱਚ ਇਕੱਠੇ ਹੋਏ ਸਨ। ਇੱਥੇ ਸਿਸੋਦੀਆ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸਿੱਖਿਆ ਦੀ 5 ਗਾਰੰਟੀ ਦਿੱਤੀ ਸੀ। ਹਿਮਾਚਲ ਵਿੱਚ ਇਸ ਸਾਲ ਚੋਣਾਂ ਹਨ। ਸਿਸੋਦੀਆ ਉੱਥੇ ਕਾਫੀ ਸਰਗਰਮ ਸੀ।

ਸੀਐਮ ਭਗਵੰਤ ਮਾਨ ਨੇ ਵੀ ਹਿਮਾਚਲ ਵਿੱਚ ਸਿਸੋਦੀਆ ਦੇ ਕੰਮ ਦੀ ਤਾਰੀਫ ਕੀਤੀ ਸੀ। ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਮਨੀਸ਼ ਸਿਸੋਦੀਆ ਦੇ ਘਰ 'ਤੇ ਰੇਡ ਪਈ ਹੈ। ਸੀਬੀਆਈ ਨੇ ਪਾਲਿਸੀ ਨੂੰ ਲੈ ਕੇ ਮਾਮਲਾ ਦਰਜ ਕਰ ਲਿਆ ਹੈ।

ਸੂਤਰਾਂ ਮੁਤਾਬਕ ਐਫਆਈਆਰ ਵਿੱਚ ਸਿਸੋਦੀਆ ਤੋਂ ਇਲਾਵਾ 4 ਹੋਰ ਲੋਕਾਂ ਦੇ ਨਾਂ ਸ਼ਾਮਲ ਹਨ। ਪਾਲਿਸੀ ਦੀ ਜਾਂਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਸੀ। ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਜਾਂਚ ਰਿਪੋਰਟ ਵਿੱਚ ਕਿਹਾ ਕਿ ਨਵੀਂ ਨੀਤੀ ਰਾਹੀਂ ਸ਼ਰਾਬ ਦੇ ਲਾਇਸੈਂਸਧਾਰਕਾਂ ਨੂੰ ਫਾਇਦਾ ਹੋਇਆ ਹੈ। ਹਾਲਾਂਕਿ ਹੁਣ ਦਿੱਲੀ ਦੀ 'ਆਪ' ਸਰਕਾਰ ਨੇ ਇਸ ਨੀਤੀ ਨੂੰ ਵਾਪਸ ਲੈ ਲਿਆ ਹੈ।

Related Stories

No stories found.
logo
Punjab Today
www.punjabtoday.com