ਅਸੀਂ ਹਜ਼ਾਰਾਂ ਮੁਹੱਲਾ ਕਲੀਨਿਕ ਬਣਵਾਂਗੇ,ਵਿਸ਼ਵ ਪੱਧਰੀ ਸਿੱਖਿਆ ਦੇਵਾਂਗੇ:ਮਾਨ

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਦੇਸ਼ ਦੀ ਵੰਡ ਦਾ ਸੰਤਾਪ ਵੀ ਪੰਜਾਬ ਅਤੇ ਪੰਜਾਬੀਆਂ ਨੂੰ ਝੱਲਣਾ ਪਿਆ ਹੈ।
ਅਸੀਂ ਹਜ਼ਾਰਾਂ ਮੁਹੱਲਾ ਕਲੀਨਿਕ ਬਣਵਾਂਗੇ,ਵਿਸ਼ਵ ਪੱਧਰੀ ਸਿੱਖਿਆ ਦੇਵਾਂਗੇ:ਮਾਨ

ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆ ਸਫਲਤਾਵਾਂ ਨੂੰ ਗਿਣਾਉਣਾਂ ਸ਼ੁਰੂ ਕਰ ਦਿਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੀ.ਐਮ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਹਜ਼ਾਰਾਂ ਮੁਹੱਲਾ ਕਲੀਨਿਕ ਬਣਾਏ ਜਾਣਗੇ। ਜਿਸ ਵਿੱਚ ਲੋਕਾਂ ਨੂੰ ਘਰ ਦੇ ਨੇੜੇ ਹੀ ਵਧੀਆ ਇਲਾਜ ਮਿਲੇਗਾ।

ਇਸ ਸਮੇਂ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ 75 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ। ਸੂਬੇ ਦੇ ਸਕੂਲਾਂ ਦੀ ਹਾਲਤ ਵੀ ਜਲਦੀ ਹੀ ਬਦਲ ਦਿੱਤੀ ਜਾਵੇਗੀ। ਇੱਥੇ ਵਿਸ਼ਵ ਪੱਧਰੀ ਸਿੱਖਿਆ ਦਿਤੀ ਜਾਵੇਗੀ। ਮਾਨ ਨੇ ਅਜ਼ਾਦੀ ਦਿਵਸ ਮੌਕੇ ਪੰਜਾਬੀਆਂ ਨਾਲ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਮਾਨ ਨੇ ਬੀਤੇ ਦਿਨੀਂ ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਇਆ ਸੀ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਦਲਣ ਲਈ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਡਿਗਰੀ ਦੇ ਹਿਸਾਬ ਨਾਲ ਰੁਜ਼ਗਾਰ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਿੱਖਿਆ ਅਤੇ ਸਿਹਤ ਦੇ ਵੱਡੇ ਮੁੱਦੇ ਉੱਤੇ ਹੀ ਸੱਤਾ ਵਿੱਚ ਆਈ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਦੇਸ਼ ਦੀ ਵੰਡ ਦਾ ਸੰਤਾਪ ਵੀ ਪੰਜਾਬ ਅਤੇ ਪੰਜਾਬੀਆਂ ਨੂੰ ਝੱਲਣਾ ਪਿਆ। ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਦਾ ਹੋਇਆ ਹੈ। ਅੱਜ ਵੀ ਬਹੁਤੇ ਪੰਜਾਬੀ ਆਜ਼ਾਦੀ ਦੀ ਰਾਖੀ ਲਈ ਸਰਹੱਦ 'ਤੇ ਖੜ੍ਹੇ ਹਨ। ਦੁਸ਼ਮਣ ਦੀ ਗੋਲੀ ਸਾਹਮਣੇ ਸਭ ਤੋਂ ਪਹਿਲਾਂ ਸੀਨਾ ਪੰਜਾਬੀ ਦਾ ਹੈ।

ਉਨ੍ਹਾਂ ਕਿਹਾ ਕਿ ਉਹ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਦੇ ਨਾਲ-ਨਾਲ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵੀ ਕਾਇਮ ਰੱਖਣਗੇ। 'ਸੇਵਾ ਕੇਂਦਰਾਂ' ਦੀਆਂ ਇਮਾਰਤਾਂ ਨੂੰ 'ਆਮ ਆਦਮੀ ਕਲੀਨਿਕਾਂ' ਵਿੱਚ ਤਬਦੀਲ ਕਰਨ ਦੀ ਵਿਰੋਧੀ ਧਿਰ ਦੀ ਆਲੋਚਨਾ ਦਾ ਜਵਾਬ ਦਿੰਦਿਆਂ ਮਾਨ ਨੇ ਕਿਹਾ ਕਿ ਇਮਾਰਤਾਂ ਖਸਤਾ ਹਾਲਤ ਵਿੱਚ ਪਈਆਂ ਸਨ ਅਤੇ ਮੁਰੰਮਤ ਤੋਂ ਬਾਅਦ ਇਨ੍ਹਾਂ ਨੂੰ ‘ਆਮ ਆਦਮੀ ਕਲੀਨਿਕ’ ਜਾਂ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਭਗਵੰਤ ਮਾਨ ਨੇ ਕਿਹਾ ਕਿ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਅਸੀਂ ਪਹਿਲੇ ਦਿਨ ਤੋਂ ਹੀ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਸਨ ਅਤੇ ਹੁਣ ਇਨ੍ਹਾਂ ਫੈਸਲਿਆਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇੱਕ ਵਿਧਾਇਕ, ਇੱਕ ਪੈਨਸ਼ਨ ਕਾਨੂੰਨ ਲਾਗੂ ਕੀਤਾ ਗਿਆ ਹੈ। ਅਸੀਂ 1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗੱਲ ਕੀਤੀ ਹੈ। ਲਗਭਗ 20 ਦਿਨਾਂ ਵਿੱਚ, 51 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਮਿਲੇਗਾ ਅਤੇ ਆਮ ਆਦਮੀ ਨੂੰ ਲਾਭ ਮਿਲੇਗਾ।

Related Stories

No stories found.
logo
Punjab Today
www.punjabtoday.com