ਨਸ਼ੇ ਦੀਆਂ ਸਰਿੰਜਾਂ ਨੂੰ ਟਿਫਿਨ ਬਾਕਸ 'ਚ ਬਦਲਣ ਦੀ ਲੋੜ : ਭਗਵੰਤ ਮਾਨ

ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਰੁਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਅਤੇ ਪ੍ਰਦੂਸ਼ਣ ਨੂੰ ਖ਼ਤਮ ਕਰਾਂਗੇ।
ਨਸ਼ੇ ਦੀਆਂ ਸਰਿੰਜਾਂ ਨੂੰ ਟਿਫਿਨ ਬਾਕਸ 'ਚ ਬਦਲਣ ਦੀ ਲੋੜ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਪਹਿਲਾ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਪਵੇਗਾ। ਇਕ ਸਮਾਰੋਹ 'ਚ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ,''ਭ੍ਰਿਸ਼ਟਾਚਾਰ ਦੇਸ਼ ਅਤੇ ਪੰਜਾਬ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹੈ। 'ਆਪ' ਨੇ ਸੱਤਾ 'ਚ ਆਉਣ ਤੋਂ ਬਾਅਦ ਇਸ ਨੂੰ ਰੋਕਣ ਲਈ ਸਰਕਾਰੀ ਦਫਤਰਾਂ 'ਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ'।

ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਸਫਲ ਹੋ ਰਹੀ ਹੈ।"ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ, ਇੱਕ ਵਿਧਾਇਕ ਇੱਕ ਪੈਨਸ਼ਨ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਵਰਗੀਆਂ ਹੋਰ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ ਜੋ ਸੂਬੇ ਦੀ ਮੁੜ ਸੁਰਜੀਤੀ ਵਿੱਚ ਸਹਾਈ ਹੋਣਗੀਆਂ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਹੋਰ ਆਗੂ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੂਰਵਜਾਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਕਿਸੇ ਸਮੇਂ ਫੌਜ ਵਿੱਚ ਆਪਣੇ ਪੁੱਤਰਾਂ ਦੇ ਜੋਸ਼, ਸਵਰਗੀ ਦਾਰਾ ਸਿੰਘ ਵਰਗੇ ਖਿਡਾਰੀਆਂ ਦੀ ਖੇਡ ਅਤੇ ਇਸ ਦੇ ਪਾਣੀ ਦੀ ਮਿਠਾਸ ਲਈ ਜਾਣਿਆ ਜਾਂਦਾ ਸੂਬਾ ਅੱਜ ਪੱਛੜ ਗਿਆ ਹੈ, ਅਤੇ ਪੰਜਾਬ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਹੈ ।

ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਰੁਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਅਤੇ ਪ੍ਰਦੂਸ਼ਣ ਨੂੰ ਖ਼ਤਮ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਡਰੱਗ ਸਰਿੰਜਾਂ’ ਨੂੰ ‘ਟਿਫ਼ਨ ਬਾਕਸ’ ਨਾਲ ਬਦਲਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਆਪਣੇ ਦਫ਼ਤਰ ਵਿੱਚ ਟਿਫ਼ਨ ਬਾਕਸ ਲੈ ਕੇ ਜਾਣ ਦਾ ਕੰਮ ਕਰਦਾ ਹੈ, ਉਸ ਨੂੰ ਨਸ਼ੇ ਵਾਲੀਆਂ ਸਰਿੰਜਾਂ ਲਈ ਕੋਈ ਸਮਾਂ ਨਹੀਂ ਹੋਵੇਗਾ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 50 ਦਿਨਾਂ ਦੇ ਅੰਦਰ-ਅੰਦਰ ਪਾਰਦਰਸ਼ੀ, ਨਿਰਪੱਖ ਅਤੇ ਮੈਰਿਟ ਅਧਾਰਤ ਵਿਧੀ ਰਾਹੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦਾ ਪਹੀਆ ਮੋੜ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੋਵੇਗੀ ਕਿ ਪੰਜ ਸਾਲਾ ਵਿਚ ਪੰਜਾਬ ਨੂੰ ਮੁੜ ਰੰਗੀਲਾ ਪੰਜਾਬ ਬਣਾਇਆ ਜਾਵੇ।

Related Stories

No stories found.
logo
Punjab Today
www.punjabtoday.com