ਸਰਕਾਰੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ਿਆਂ ਨੂੰ ਛੱਡੋ ਨਹੀਂ ਤਾਂ ਕਾਰਵਾਈ : ਮਾਨ

ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਦੀ ਜ਼ਮੀਨ ਜਾਂ ਕਿਸੇ ਹੋਰ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਨ੍ਹਾਂ ਨੂੰ 31 ਮਈ ਤੋਂ ਪਹਿਲਾਂ ਕਬਜ਼ੇ ਛੱਡਣ ਦੀ ਅਪੀਲ ਕੀਤੀ ਜਾਂਦੀ ਹੈ।
ਸਰਕਾਰੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ਿਆਂ ਨੂੰ ਛੱਡੋ ਨਹੀਂ ਤਾਂ ਕਾਰਵਾਈ : ਮਾਨ
Tribune photo

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਪ੍ਰਭਾਵਸ਼ਾਲੀ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਦੀ ਜ਼ਮੀਨ ਜਾਂ ਕਿਸੇ ਹੋਰ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਨ੍ਹਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਆਪਣੇ ਕਬਜ਼ੇ ਛੱਡਣ ਦੀ ਅਪੀਲ ਕੀਤੀ ਜਾਂਦੀ ਹੈ।

1 ਜੂਨ ਤੋਂ ਪੰਜਾਬ ਸਰਕਾਰ ਦੀ ਤਰਫੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਟਵੀਟ ਕਰਕੇ ਇਹ ਗੱਲ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਦਾ ਦਾਅਵਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਸਰਕਾਰ ਲੋਕਾਂ ਦੀ ਸਹੂਲਤ ਲਈ ਹੈ। ਸਰਕਾਰ ਹਰ ਕਿਸੇ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਪਿਛਲੇ ਸਾਲ ਵੀ ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਸੀ। ਇਸ ਦੌਰਾਨ ਕਈ ਲੋਕ ਅਦਾਲਤ ਦੀ ਸ਼ਰਨ 'ਚ ਪੁੱਜੇ ਹੋਏ ਸਨ।

ਸਰਕਾਰ ਨੇ ਅਦਾਲਤ ਵਿੱਚ ਵੀ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕੀਤਾ ਸੀ। ਇਸ ਦੇ ਨਾਲ ਹੀ ਇਸ ਮੁਹਿੰਮ ਨੂੰ ਅੱਗੇ ਤੋਰਿਆ ਗਿਆ। ਇਸ ਕਾਰਨ ਸਰਕਾਰ ਨੂੰ ਕਰੋੜਾਂ ਰੁਪਏ ਦੀ ਜ਼ਮੀਨ ਮਿਲੀ। ਹੁਣ ਸਰਕਾਰ ਇਹ ਜ਼ਮੀਨ ਲੋਕਾਂ ਨੂੰ ਠੇਕੇ 'ਤੇ ਦੇ ਰਹੀ ਹੈ, ਜਿਸ ਕਾਰਨ ਸਰਕਾਰ ਅਤੇ ਪੰਚਾਇਤ ਨੂੰ ਕਮਾਈ ਹੋ ਰਹੀ ਹੈ। ਪਿਛਲੇ ਸਾਲ ਵੀ ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਸੀ। ਇਸ ਦੌਰਾਨ ਕਈ ਲੋਕ ਅਦਾਲਤ ਦੀ ਸ਼ਰਨ 'ਚ ਪੁੱਜੇ ਹੋਏ ਸਨ।

ਸਰਕਾਰ ਨੇ ਅਦਾਲਤ ਵਿੱਚ ਵੀ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕੀਤਾ ਸੀ। ਇਸ ਦੇ ਨਾਲ ਹੀ ਇਸ ਮੁਹਿੰਮ ਨੂੰ ਅੱਗੇ ਤੋਰਿਆ ਗਿਆ ਸੀ । ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਪੰਚਾਇਤੀ ਜ਼ਮੀਨਾਂ ’ਤੇ ਕਬਜ਼ਿਆਂ ਦੇ ਮਾਮਲੇ ਸਭ ਤੋਂ ਵੱਧ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚੋਂ ਪਟਿਆਲਾ ਪਹਿਲੇ ਨੰਬਰ 'ਤੇ ਹੈ। ਇੱਥੇ 3885 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਹੈ। ਜੇਕਰ ਸੂਬੇ ਦੀ ਗੱਲ ਕਰੀਏ ਤਾਂ 2000 ਕਰੋੜ ਰੁਪਏ ਦੀ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕੀਤਾ ਗਿਆ ਹੈ।

Related Stories

No stories found.
logo
Punjab Today
www.punjabtoday.com