ਸੀਐੱਮ ਮਾਨ ਦੇ ਦੌਰੇ ਤੋਂ ਪਹਿਲਾਂ ਪਿੰਡ ਮੂਸੇ ਵਿਖੇ 'ਆਪ' ਵਿਧਾਇਕ ਦਾ ਵਿਰੋਧ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 117 ਵਿੱਚੋਂ 92 ਵਿਧਾਇਕ ਹਨ। ਇਸ ਦੇ ਬਾਵਜੂਦ ਕੋਈ ਵੀ ਮੂਸੇਵਾਲਾ ਦੇ ਸੰਸਕਾਰ ’ਤੇ ਨਹੀਂ ਪੁੱਜਿਆ।
ਸੀਐੱਮ ਮਾਨ ਦੇ ਦੌਰੇ ਤੋਂ ਪਹਿਲਾਂ ਪਿੰਡ ਮੂਸੇ ਵਿਖੇ 'ਆਪ' ਵਿਧਾਇਕ ਦਾ ਵਿਰੋਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ੁੱਕਰਵਾਰ ਨੂੰ ਮਾਨਸਾ ਦੇ ਪਿੰਡ ਮੂਸੇ ਵਾਲੇ ਆਉਣ ਵਾਲੇ ਹਨ। ਪਿੰਡ ਮੂਸਾ ਪਹੁੰਚਣ ਤੋਂ ਪਹਿਲਾਂ ਹੀ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਪਿੰਡ ਵਾਸੀਆਂ ਨੇ 'ਆਪ' ਨੇਤਾਵਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਪਿੰਡ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁਝ ਸਮੇਂ ਬਾਅਦ ਮਾਨਸਾ ਦੇ ਪਿੰਡ ਮੂਸਾ ਦਾ ਦੌਰਾ ਕਰਨਗੇ। ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣਗੇ। ਉਨ੍ਹਾਂ ਨੇ 8 ਵਜੇ ਪੁੱਜਣਾ ਸੀ ਪਰ ਮੂਸੇ ਪਿੰਡ ਵਿੱਚ ਰੋਸ ਨੂੰ ਦੇਖਦਿਆਂ ਇਸ ਵਿੱਚ ਦੇਰੀ ਹੋ ਰਹੀ ਹੈ।

ਪੁਲਿਸ ਦੀ ਸੁਰੱਖਿਆ ਤੋਂ ਦੁਖੀ ਪਿੰਡ ਵਾਸੀਆਂ ਨੇ ਉਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਮੁੱਖ ਮੰਤਰੀ ਦੇ ਬਹਾਨੇ ਮੂਸੇਵਾਲਾ ਦੇ ਰਿਸ਼ਤੇਦਾਰਾਂ ਨੂੰ ਘਰ ਦੇ ਅੰਦਰ ਜਾਣ ਤੋਂ ਰੋਕਿਆ। ਵਿਧਾਇਕ ਨੇ ਹੱਥ ਜੋੜ ਕੇ ਲੋਕਾਂ ਤੋਂ ਮੁਆਫੀ ਮੰਗੀ। ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮਾਨ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਸੀ। ਹਾਲਾਂਕਿ ਕਤਲ ਦੇ ਸਮੇਂ ਮੂਸੇਵਾਲਾ ਦਾ ਕੋਈ ਵੀ ਗੰਨਮੈਨ ਨਾਲ ਨਹੀਂ ਸੀ। ਇਸ ਸਬੰਧੀ ਪਰਿਵਾਰ ਅੰਦਰ ਵੀ ਸਰਕਾਰ ਪ੍ਰਤੀ ਨਾਰਾਜ਼ਗੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 117 ਵਿੱਚੋਂ 92 ਵਿਧਾਇਕ ਹਨ।

ਇਸ ਦੇ ਬਾਵਜੂਦ ਕੋਈ ਵੀ ਮੂਸੇਵਾਲਾ ਦੇ ਸੰਸਕਾਰ ’ਤੇ ਨਹੀਂ ਪੁੱਜਿਆ। ਇਸ ਨੂੰ ਲੈ ਕੇ ਪਾਰਟੀ 'ਤੇ ਲਗਾਤਾਰ ਸਵਾਲ ਉੱਠ ਰਹੇ ਸਨ। ਜਿਸ ਤੋਂ ਬਾਅਦ ਕੁਝ ਵਿਧਾਇਕ ਉਨ੍ਹਾਂ ਦੇ ਘਰ ਪਹੁੰਚੇ। ਕੱਲ੍ਹ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਪਿੰਡ ਮੂਸੇ ਵਿਖੇ ਪੁੱਜੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ 'ਤੇ ਗੱਲ ਵੀ ਕਰਵਾਈ।

ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਨੌਜਵਾਨਾਂ ਦਾ ਸਭ ਤੋਂ ਵੱਧ ਸਮਰਥਨ ਮਿਲਿਆ। ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਵਿੱਚ ਰੋਸ ਹੈ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਹੈ। ਅਜਿਹੇ 'ਚ ਜੇਕਰ 'ਆਪ' ਸਰਕਾਰ ਪਰਿਵਾਰਕ ਮੈਂਬਰਾਂ ਨੂੰ ਸੰਤੁਸ਼ਟ ਨਾ ਕਰ ਸਕੀ ਤਾਂ ਉਨ੍ਹਾਂ ਨੂੰ ਸੰਗਰੂਰ ਸੀਟ 'ਤੇ ਇਸ ਦੇ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸੇ ਲਈ ਸੀਐਮ ਮਾਨ ਨੇ ਕੱਲ੍ਹ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਦੇ ਮੂਸੇ ਪਿੰਡ ਜਾਣ ਦਾ ਪ੍ਰੋਗਰਾਮ ਸੀ।

Related Stories

No stories found.
logo
Punjab Today
www.punjabtoday.com