ਪ੍ਰੋਡਕਸ਼ਨ ਹਾਊਸ:ਪੰਜਾਬ 'ਚ ਫਿਲਮ ਸਿਟੀ ਬਣਾਉਣ ਲਈ ਸੀਐੱਮ ਮਾਨ ਮੁੰਬਈ ਪਹੁੰਚੇ

ਸੀਐੱਮ ਭਗਵੰਤ ਮਾਨ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ।
ਪ੍ਰੋਡਕਸ਼ਨ ਹਾਊਸ:ਪੰਜਾਬ 'ਚ ਫਿਲਮ ਸਿਟੀ ਬਣਾਉਣ ਲਈ ਸੀਐੱਮ ਮਾਨ ਮੁੰਬਈ ਪਹੁੰਚੇ
Updated on
2 min read

ਪੰਜਾਬ ਦੇ ਸੀਐੱਮ ਭਗਵੰਤ ਮਾਨ ਪੰਜਾਬ ਨੂੰ ਆਰਥਿਕ ਪੱਖ ਤੋਂ ਮਜਬੂਤ ਕਰਨ ਲਈ ਬਹੁਤ ਜ਼ੋਰ ਲਾ ਰਹੇ ਹਨ। ਪੰਜਾਬ ਵਿੱਚ ਫਿਲਮ ਸਿਟੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਪਹੁੰਚ ਚੁੱਕੇ ਹਨ। ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪਹੁੰਚੇ।

ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ। ਇਸ ਦੇ ਨਾਲ ਹੀ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ। ਸੀਐਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਦੇ ਲਈ ਉਹ ਲਗਾਤਾਰ ਕੰਮ ਕਰ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਸਰਕਾਰ ਵੱਲੋਂ ਫਰਵਰੀ ਵਿੱਚ ਐਸਏਐਸ ਨਗਰ ਮੁਹਾਲੀ ਵਿੱਚ ਪੰਜਾਬ ਇਨਵੈਸਟ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਨੂੰ ਕਾਮਯਾਬ ਕਰਨ ਲਈ ਪੰਜਾਬ ਸਰਕਾਰ ਨੇ ਪੂਰੀ ਵਾਹ ਲਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ ਇਨਵੈਸਟ ਸਮਿਟ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੇ।

ਅੱਜ ਪੰਜਾਬ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਅਤੇ ਹੋਰ ਸਹੂਲਤਾਂ ਬਾਰੇ ਵਪਾਰੀਆਂ ਨਾਲ ਗੱਲਬਾਤ ਹੋਵੇਗੀ। ਜੇਕਰ ਮੁੰਬਈ ਦੇ ਕਾਰੋਬਾਰੀ ਪੰਜਾਬ ਵਿੱਚ ਨਿਵੇਸ਼ ਕਰਨ ਤਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਇਸ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਪੰਜਾਬੀ ਫਿਲਮ ਇੰਡਸਟਰੀ ਪਹਿਲਾਂ ਹੀ ਵਿਸ਼ਾਲ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪੱਧਰ 'ਤੇ ਫੈਲਣ ਦਾ ਮੌਕਾ ਦੇਵੇਗੀ।

ਮੁੰਬਈ ਵਿੱਚ ਉਦਯੋਗਪਤੀਆਂ ਦੇ ਸਾਹਮਣੇ ਪੰਜਾਬ ਨੂੰ ਸਫ਼ਲਤਾ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਇਆ ਜਾਵੇਗਾ । ਦੱਸਿਆ ਜਾ ਰਿਹਾ ਹੈ ਕਿ ਜੇਕਰ ਇਨਵੈਸਟ ਕਾਨਫਰੰਸ ਸਫਲ ਹੁੰਦੀ ਹੈ ਤਾਂ ਲਗਭਗ 1 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸਰਕਾਰ ਵੱਲੋਂ ਸੂਬੇ ਵਿੱਚ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਦੇ ਮਕਸਦ ਨਾਲ 11 ਤੋਂ 18 ਸਤੰਬਰ ਤੱਕ ਜਰਮਨੀ ਦਾ ਦੌਰਾ ਕਰ ਚੁੱਕੇ ਹਨ। ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿੱਚ ਆਪਣੇ ਠਹਿਰਾਅ ਦੌਰਾਨ ਸੀ.ਐਮ ਮਾਨ ਨੇ ਬੀ.ਐਮ.ਡਬਲਯੂ., ਬੇਵਾ ਅਤੇ ਹੋਰ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਤਾਮਿਲਨਾਡੂ ਦੇ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ ਹੈ।

Related Stories

No stories found.
logo
Punjab Today
www.punjabtoday.com