
ਭਗਵੰਤ ਮਾਨ ਹੁਣ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਨਜ਼ਰ ਆ ਰਹੇ ਹਨ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੀਰਤਪੁਰ ਸਾਹਿਬ-ਅਨੰਦਪੁਰ ਸਾਹਿਬ-ਨੰਗਲ-ਊਨਾ ਟੋਲ ਪਲਾਜ਼ਾ ਮੁਫਤ ਕੀਤਾ ਜਾਵੇਗਾ।
ਸ਼ਨੀਵਾਰ ਨੂੰ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਅਸੀਂ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਕੀਰਤਪੁਰ ਸਾਹਿਬ-ਸੀ ਆਨੰਦਪੁਰ ਸਾਹਿਬ-ਨੰਗਲ-ਊਨਾ ਟੋਲ ਪਲਾਜ਼ਾ ਅੱਜ ਟੋਲ ਤੋਂ ਮੁਕਤ ਹੋਵੇਗਾ। ਲੋਕਾਂ ਦੀ ਰੋਜ਼ਾਨਾ 10 ਲੱਖ 12 ਹਜ਼ਾਰ ਰੁਪਏ ਦੀ ਬੱਚਤ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਕੀਰਤਪੁਰ ਸਾਹਿਬ-ਅਨੰਦਪੁਰ ਸਾਹਿਬ-ਨੰਗਲ-ਊਨਾ ਟੋਲ ਪਲਾਜ਼ਾ ਨੂੰ ਟੋਲ ਫ਼੍ਰੀ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਕੇ ਆਮ ਜਨਤਾ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਖਤਮ ਕਰਨ ਦਾ ਸਟੈਂਡ ਲਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮਾਜਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿਖੇ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਸੀ। ਦਸੰਬਰ 2022 ਵਿਚ ਭਗਵੰਤ ਮਾਨ ਨੇ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਲਾਚੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਵੀ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਸਰਕਾਰ ਦੇ ਮੰਤਰੀਆਂ 'ਤੇ ਪੈਸਾ ਲੁੱਟਣ ਦੇ ਦੋਸ਼ ਲਾਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ, ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਬੀਰ ਸਿੰਘ ਬਾਦਲ ਵਰਗੇ ਸਾਬਕਾ ਲੋਕ ਨਿਰਮਾਣ ਮੰਤਰੀਆਂ ਨੇ ਜਨਤਾ ਦਾ ਪੈਸਾ ਲੁੱਟਿਆ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੁਨਾਫਾ ਕਮਾਉਣ ਲਈ ਪੰਜਾਬ ਦੀਆਂ ਸੜਕਾਂ ਗਿਰਵੀ ਰੱਖ ਦਿੱਤੀਆਂ ਸਨ ਅਤੇ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਕਦਮ ਚੁੱਕੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਟੋਲਾਂ ਦੇ ਬੰਦ ਹੋਣ ਨਾਲ ਹੁਣ ਜਨਤਾ ਨੂੰ ਰੋਜ਼ਾਨਾ 10.52 ਲੱਖ ਰੁਪਏ ਦੀ ਬੱਚਤ ਹੋ ਸਕੇਗੀ। ਉਨਾਂ ਕਿਹਾ ਕਿ ਇਹ ਜਨਤਾ ਲਈ ਇਕ ਚੰਗੀ ਖ਼ਬਰ ਹੈ।