ਭਗਵੰਤ ਮਾਨ ਅੱਜ ਫਰੀ ਬਿਜਲੀ ਦੇਣ ਦੇ ਸੰਬੰਧ ਚ ਕਰਣਗੇ ਕੇਜਰੀਵਾਲ ਨਾਲ ਮੀਟਿੰਗ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕੇਜਰੀਵਾਲ ਦਾ ਸਭ ਤੋਂ ਪਹਿਲਾ ਚੋਣ ਵਾਅਦਾ ਮੁਫਤ ਬਿਜਲੀ ਸਕੀਮ ਸੀ।
ਭਗਵੰਤ ਮਾਨ ਅੱਜ ਫਰੀ ਬਿਜਲੀ ਦੇਣ ਦੇ ਸੰਬੰਧ ਚ ਕਰਣਗੇ ਕੇਜਰੀਵਾਲ ਨਾਲ ਮੀਟਿੰਗ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ 300 ਯੂਨਿਟਾਂ ਤੱਕ ਮੁਫਤ ਬਿਜਲੀ ਦੇਣ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਅੱਜ ਦੁਪਹਿਰ 3 ਵਜੇ ਦਿੱਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਕੇਜਰੀਵਾਲ ਦੇ ਦਫਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਯੋਜਨਾ ਦਾ ਐਲਾਨ ਜਲਦੀ ਕੀਤਾ ਜਾਵੇਗਾ।

ਪੰਜਾਬ ਵਿੱਚ ਆਉਣ 'ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਦਾ ਕੀਤਾ ਸੀ ਕਿ ਜੇ ਉਹ ਸੱਤਾ ਵਿੱਚ ਆਂਉਂਦੇ ਹਨ ਤਾਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਪਰ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸ ਲਈ ਹਜੇ ਹੋਰ ਉਡੀਕ ਕਰਨੀ ਪਵੇਗੀ। 300 ਯੂਨਿਟ ਮੁਫਤ ਬਿਜਲੀ ਦੀ ਸਕੀਮ ਫਿਲਹਾਲ ਵਿਚਾਰ ਅਧੀਨ ਹੈ ਅਤੇ ਇਸ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇਣ ਲਈ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਦਿੱਲੀ ਬੁਲਾਇਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ 'ਤੇ ਪੰਜਾਬ ਦੇ ਨੌਕਰਸ਼ਾਹਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਸੀ। ਇਸ ਤੋਂ ਬਾਅਦ ਹੁਣ ਮਾਨ ਨੂੰ ਬੁਲਾਇਆ ਗਿਆ ਹੈ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਇਸ ਸਕੀਮ ਨੂੰ ਲਾਗੂ ਕਰਨ 'ਚ ਕੁਝ ਤਕਨੀਕੀ ਦਿੱਕਤਾਂ ਆ ਰਹੀਆਂ ਹਨ, ਜਿਸ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਇਹ ਮੀਟਿੰਗਾਂ ਕੀਤੀਆਂ ਹਨ।

ਕੇਜਰੀਵਾਲ ਦੇ ਦਫਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਬੇਨਤੀ ਕਰਦੇ ਦੱਸਿਆ, ''ਪੰਜਾਬ 'ਚ 'ਆਪ' ਦੀ ਸਰਕਾਰ ਬਣੀ ਨੂੰ ਲਗਭਗ ਇਕ ਮਹੀਨਾ ਹੋ ਗਿਆ ਹੈ। ਕੇਜਰੀਵਾਲ ਦਾ ਸਪੱਸ਼ਟ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਜਲਦੀ ਹੀ ਮੁਫਤ ਬਿਜਲੀ ਦਾ ਲਾਭ ਮਿਲਣਾ ਚਾਹੀਦਾ ਹੈ ਅਤੇ ਇਸ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਫਿਲਹਾਲ ਇਹ ਚਰਚਾ ਚੱਲ ਰਹੀ ਹੈ ਕਿ ਪੰਜਾਬ ਦਾ ਬਿਜਲੀ ਵਿਭਾਗ ਇਸ ਦੇ ਖਰਚੇ ਕਿਵੇਂ ਝੱਲੇਗਾ ਅਤੇ ਇਸ ਦੀ ਦੁਰਵਰਤੋਂ ਨੂੰ ਕਿਵੇਂ ਰੋਕਿਆ ਜਾਵੇਗਾ।

Related Stories

No stories found.
logo
Punjab Today
www.punjabtoday.com