ਮਜੀਠੀਆ ਨੂੰ ਮਿਲੀ ਜ਼ਮਾਨਤ, ਸਾਢੇ 5 ਮਹੀਨਿਆਂ ਬਾਅਦ ਆਉਣਗੇ ਜੇਲ੍ਹ ਤੋਂ ਬਾਹਰ

ਹਾਈ ਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਸ ਖ਼ਿਲਾਫ਼ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਮਜੀਠੀਆ ਅਜਿਹੇ ਸਮੇਂ ਵਿੱਚ ਜੇਲ੍ਹ ਤੋਂ ਬਾਹਰ ਆ ਰਹੇ ਹਨ, ਜਦੋਂ ਅਕਾਲੀ ਦਲ ਵਿੱਚ ਹੰਗਾਮਾ ਮਚਿਆ ਹੋਇਆ ਹੈ।
ਮਜੀਠੀਆ ਨੂੰ ਮਿਲੀ ਜ਼ਮਾਨਤ, ਸਾਢੇ 5 ਮਹੀਨਿਆਂ ਬਾਅਦ ਆਉਣਗੇ ਜੇਲ੍ਹ ਤੋਂ ਬਾਹਰ

ਅਕਾਲੀ ਦੱਲ ਦੇ ਵੱਡੇ ਆਗੂ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਵਿੱਚ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਸ ਬਾਰੇ ਵਿਸਥਾਰਤ ਆਦੇਸ਼ ਦੀ ਉਡੀਕ ਹੈ।

ਦੂਜੇ ਪਾਸੇ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਮਜੀਠੀਆ ਅੱਜ ਸ਼ਾਮ ਨੂੰ ਹੀ ਜੇਲ੍ਹ ਤੋਂ ਬਾਹਰ ਆਉਣਗੇ। ਇਸ ਦੇ ਲਈ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹਾਈ ਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਸ ਖ਼ਿਲਾਫ਼ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

ਮਜੀਠੀਆ ਅਜਿਹੇ ਸਮੇਂ ਵਿੱਚ ਜੇਲ੍ਹ ਤੋਂ ਬਾਹਰ ਆ ਰਹੇ ਹਨ ਜਦੋਂ ਅਕਾਲੀ ਦਲ ਵਿੱਚ ਹੰਗਾਮਾ ਮਚਿਆ ਹੋਇਆ ਹੈ। ਅਕਾਲੀ ਲੀਡਰਸ਼ਿਪ ਅਤੇ ਖਾਸ ਕਰਕੇ ਬਾਦਲ ਪਰਿਵਾਰ ਵਿਰੁੱਧ ਬਾਗੀ ਮਾਹੌਲ ਸਿਰਜਿਆ ਜਾ ਰਿਹਾ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਨਿਯਮਤ ਜ਼ਮਾਨਤ 'ਤੇ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ ।

ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਇਸ ਦੀ ਸੁਣਵਾਈ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਹੈ। ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ।

ਬਿਕਰਮ ਮਜੀਠੀਆ 2007 ਤੋਂ 2017 ਤੱਕ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਮੰਤਰੀ ਰਹਿ ਚੁੱਕੇ ਹਨ। ਸਾਬਕਾ ਮੰਤਰੀ 'ਤੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਪਿਛਲੇ ਸਾਲ 20 ਦਸੰਬਰ ਨੂੰ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

Related Stories

No stories found.
logo
Punjab Today
www.punjabtoday.com