ਸਿਸੋਦੀਆ ਨੇ ਬਣਾਈ ਪੰਜਾਬ ਦੀ ਆਬਕਾਰੀ ਨੀਤੀ, ਕਰੋੜਾਂ ਦਾ ਨੁਕਸਾਨ : ਮਜੀਠੀਆ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਨੀ ਲਾਂਡਰਿੰਗ ਦੇ ਦਾਅਵਿਆਂ ਦੀ ਜਾਂਚ ਲਈ ਵੱਖਰੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਵੀ ਕਰਵਾਈ ਜਾਣੀ ਚਾਹੀਦੀ ਹੈ।
ਸਿਸੋਦੀਆ ਨੇ ਬਣਾਈ ਪੰਜਾਬ ਦੀ ਆਬਕਾਰੀ ਨੀਤੀ,  ਕਰੋੜਾਂ ਦਾ ਨੁਕਸਾਨ : ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਆਬਕਾਰੀ ਘੁਟਾਲੇ ਦੀ ਸੀ.ਬੀ.ਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਘੜੀ ਹੈ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ।

ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ 'ਚ ਬੁਲਾਈ ਗਈ ਪ੍ਰੈੱਸ ਕਾਨਫਰੰਸ 'ਚ ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੀ ਆਬਕਾਰੀ ਨੀਤੀ ਦੇ ਨਿਰਮਾਤਾ ਅਤੇ ਨਿਰਦੇਸ਼ਕ ਦਿੱਲੀ ਦੇ ਹੀ ਹਨ। ਸੀਬੀਆਈ ਦੇ ਸੀਨੀਅਰ ਅਧਿਕਾਰੀਆਂ ਨੂੰ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਨੇ ਦੀਪ ਮਲਹੋਤਰਾ ਵਰਗੇ ਸ਼ਰਾਬ ਨਿਰਮਾਤਾਵਾਂ ਨੂੰ ਸਰਕਾਰੀ ਖਜ਼ਾਨੇ ਦੀ ਕੀਮਤ 'ਤੇ ਵੱਡਾ ਫਾਇਦਾ ਪਹੁੰਚਾਇਆ ਸੀ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਨੀ ਲਾਂਡਰਿੰਗ ਦੇ ਦਾਅਵਿਆਂ ਦੀ ਜਾਂਚ ਲਈ ਵੱਖਰੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਵੀ ਕਰਵਾਈ ਜਾਣੀ ਚਾਹੀਦੀ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਹੈ, ਜਿਸ ਕਾਰਨ ਦਿੱਲੀ ਦੀ ਤਰ੍ਹਾਂ ਸ਼ਰਾਬ ਦਾ ਸਾਰਾ ਕਾਰੋਬਾਰ ਦੋ ਕੰਪਨੀਆਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਮੁਨਾਫ਼ਾ ਦੁੱਗਣਾ ਕਰ ਦਿੱਤਾ ਗਿਆ ਤਾਂ ਜੋ 'ਆਪ' ਨੂੰ ਵੀ ਫਾਇਦਾ ਹੋ ਸਕੇ।

ਪੰਜਾਬ ਦੀ 'ਆਪ' ਸਰਕਾਰ ਅਤੇ ਦਿੱਲੀ 'ਚ 'ਆਪ' ਹਾਈਕਮਾਂਡ ਨੂੰ ਕਰੋੜਾਂ ਰੁਪਏ ਦੇ ਫੰਡ ਦਿੱਤੇ ਗਏ ਹਨ, ਇਹ ਸ਼ਰਾਬ ਅਤੇ ਰੇਤ ਮਾਈਨਿੰਗ ਮਾਫੀਆ ਤੋਂ ਹਾਸਲ ਕੀਤਾ ਗੈਰ-ਕਾਨੂੰਨੀ ਪੈਸਾ ਹੈ, ਜਿਸ ਨੂੰ 'ਆਪ' ਵੱਲੋਂ ਅਰਵਿੰਦ ਕੇਜਰੀਵਾਲ ਦੇ ਕੌਮੀ ਪੱਧਰ ਦੇ ਚੋਣ ਸੁਪਨੇ ਪੂਰੇ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਜਨਤਕ ਤੌਰ 'ਤੇ ਕਿਹਾ ਸੀ ਕਿ ਜਿਸ ਨੀਤੀ ਨੂੰ ਦਿੱਲੀ 'ਚ ਇਜਾਜ਼ਤ ਨਹੀਂ ਦਿੱਤੀ ਗਈ, ਉਹ ਪੰਜਾਬ 'ਚ 'ਚਮਤਕਾਰ' ਕਰ ਰਹੀ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਫਤਿਹਜੰਗ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ਦੇ ਥਾਣਿਆਂ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ 'ਤੇ ਹਮਲੇ ਹੋ ਰਹੇ ਹਨ। ਪੰਜਾਬ ਭਾਜਪਾ ਇਸ ਦੀ ਨਿਖੇਧੀ ਕਰਦੀ ਹੈ।

Related Stories

No stories found.
logo
Punjab Today
www.punjabtoday.com