ਸਰਹੱਦ 'ਤੇ ਡ੍ਰੋਨ ਦੀ ਸੂਚਨਾ ਦੇਣ ਵਾਲੇ ਨੂੰ BSF ਦੇਵੇਗੀ 1 ਲੱਖ ਦਾ ਇਨਾਮ

ਪਿਛਲੇ ਕੁਝ ਦਿਨਾਂ ਤੋਂ ਡਰੋਨਾਂ ਦੀ ਰੋਜ਼ਾਨਾ ਆਵਾਜਾਈ ਅਤੇ ਹੈਰੋਇਨ ਅਤੇ ਹਥਿਆਰਾਂ ਦੀ ਲਗਾਤਾਰ ਖੇਪ ਤੋਂ ਬਾਅਦ ਹੁਣ ਸੀਮਾ ਸੁਰੱਖਿਆ ਬਲ ਨੇ ਪੂਰੇ ਇਲਾਕੇ ਵਿੱਚ 1 ਲੱਖ ਇਨਾਮ ਵਾਲੇ ਪੋਸਟਰ ਲਗਾਏ ਹਨ।
ਸਰਹੱਦ 'ਤੇ ਡ੍ਰੋਨ ਦੀ ਸੂਚਨਾ ਦੇਣ ਵਾਲੇ ਨੂੰ BSF ਦੇਵੇਗੀ 1 ਲੱਖ ਦਾ ਇਨਾਮ

ਪੰਜਾਬ ਦੇ ਗੁਰਦਾਸਪੁਰ 'ਚ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ 'ਤੇ ਸਰਹੱਦੀ ਪਿੰਡਾਂ ਦੇ ਲੋਕ ਵੀ ਨਜ਼ਰ ਰੱਖਣਗੇ। ਇਸ ਸਾਲ ਜੁਲਾਈ 'ਚ ਡਰੋਨ ਬਾਰੇ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਡਰੋਨਾਂ ਦੀ ਰੋਜ਼ਾਨਾ ਆਵਾਜਾਈ ਅਤੇ ਹੈਰੋਇਨ ਅਤੇ ਹਥਿਆਰਾਂ ਦੀ ਲਗਾਤਾਰ ਖੇਪ ਤੋਂ ਬਾਅਦ ਹੁਣ ਸੀਮਾ ਸੁਰੱਖਿਆ ਬਲ ਨੇ ਪੂਰੇ ਇਲਾਕੇ ਵਿੱਚ 1 ਲੱਖ ਇਨਾਮ ਵਾਲੇ ਪੋਸਟਰ ਲਗਾਏ ਹਨ।

ਡਰੋਨ ਰਾਹੀਂ ਹੋਣ ਵਾਲੀ ਤਸਕਰੀ ਨੂੰ ਰੋਕਣ ਲਈ ਬੀਐਸਐਫ ਨੇ ਸਰਹੱਦ ਦੇ ਪਿੰਡਾਂ ਵਿੱਚ ਇੱਕ ਲੱਖ ਰੁਪਏ ਇਨਾਮ ਵਜੋਂ ਪੋਸਟਰ ਲਗਾਏ ਹਨ। ਬੀ.ਐਸ.ਐਫ ਦੀ 89 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਮੇਟਲਾ, ਅਗਵਾਨ, ਬੋਹੜ ਪਠਾਣਾ, ਮੀਰਚਾਨਾ, ਮੋਮਨਪੁਰ, ਰੋਜ਼ਾ, ਪਕੀਵਾਂ, ਧੀਦੋਵਾਲ, ਬਰੀਲਾ, ਰੁੜਿਆਣਾ, ਦੋਸਤਪੁਰ, ਬੋਹੜ ਵਡਾਲਾ, ਚੌਦ ਖੁਰਦ ਆਦਿ ਦਰਜਨ ਦੇ ਕਰੀਬ ਪਿੰਡਾਂ ਵਿੱਚ ਪੋਸਟਰ ਲਗਾਏ ਹਨ।

ਜਿਸ ਵਿੱਚ ਡਰੋਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੈਰੋਇਨ ਫੜਨ ਵਾਲੇ ਨੂੰ ਇਨਾਮ ਵੀ ਦਿੱਤਾ ਜਾਵੇਗਾ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਸਪੱਸ਼ਟ ਕੀਤਾ ਕਿ ਸੂਚਨਾ ਦੇਣ ਵਾਲਿਆਂ ਦੇ ਨਾਂ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ। ਬੀਐਸਐਫ ਦਾ ਇਹ ਫੈਸਲਾ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸਰਹੱਦ ਪਾਰ ਤੋਂ ਡਰੋਨ ਦੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ਵਿੱਚ ਕੇਂਦਰੀ ਅਤੇ ਰਾਜ ਸੁਰੱਖਿਆ ਏਜੰਸੀਆਂ ਨਾਲ ਮੀਟਿੰਗਾਂ ਦੀ ਲੜੀ ਦੇ ਕੁਝ ਦਿਨ ਬਾਅਦ ਆਇਆ ਹੈ।

ਇਸਤੋਂ ਪਹਿਲਾ ਗਵਰਨਰ ਨੇ ਕਿਹਾ ਸੀ ਕਿ ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਹਰ ਪੱਧਰ 'ਤੇ ਲੋਕਾਂ, ਰਾਜ ਸਰਕਾਰ ਦੀਆਂ ਏਜੰਸੀਆਂ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਠੋਸ ਅਤੇ ਨਿਰੰਤਰ ਸਹਿਯੋਗ ਨਾਲ ਹੀ ਯਕੀਨੀ ਬਣਾਇਆ ਜਾ ਸਕਦਾ ਹੈ। ਇਸਤੋਂ ਪਹਿਲਾ ਰਾਜਪਾਲ ਦੇ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਨੂੰ ਵਿਰੋਧੀ ਨੇਤਾਵਾਂ ਨੇ ਰਾਜ ਦੇ ਮਾਮਲਿਆਂ ਵਿੱਚ ਕੇਂਦਰ ਦੀ 'ਦਖਲਅੰਦਾਜ਼ੀ' ਕਰਾਰ ਦਿੰਦਿਆਂ ਨਿੰਦਾ ਕੀਤੀ ਸੀ।

ਪਿਛਲੇ ਸਾਲ ਕੇਂਦਰ ਨੇ ਕੌਮਾਂਤਰੀ ਸਰਹੱਦ ਤੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਸੀ। ਬੀਐਸਐਫ ਅਧਿਕਾਰੀਆਂ ਨੇ ਲੋਕਾਂ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਅਤੇ ਡਰੋਨਾਂ ਬਾਰੇ ਜਾਰੀ ਕੀਤੇ ਨੰਬਰ 'ਤੇ 'ਤੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਹੈਰੋਇਨ ਫੜਨ ਵਾਲੇ ਨੂੰ ਇਨਾਮ ਵੀ ਦਿੱਤਾ ਜਾਵੇਗਾ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਸਪੱਸ਼ਟ ਕੀਤਾ ਕਿ ਸੂਚਨਾ ਦੇਣ ਵਾਲਿਆਂ ਦੇ ਨਾਂ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ।

Related Stories

No stories found.
logo
Punjab Today
www.punjabtoday.com