ਕੈਪਟਨ ਅਮਰਿੰਦਰ ਦਾ ਸਿਆਸੀ ਖੇਡ ਸ਼ੁਰੂ, ਚੰਡੀਗੜ੍ਹ 'ਚ ਖੋਲਿਆ ਪਾਰਟੀ ਦਫ਼ਤਰ

ਕੈਪਟਨ ਅਮਰਿੰਦਰ ਸਿੰਘ ਬੈਠਕ 'ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਸੀਟਾਂ ਦੀ ਵੰਡ 'ਤੇ ਚਰਚਾ ਕਰਨਗੇ
ਕੈਪਟਨ ਅਮਰਿੰਦਰ ਦਾ ਸਿਆਸੀ ਖੇਡ ਸ਼ੁਰੂ, ਚੰਡੀਗੜ੍ਹ 'ਚ ਖੋਲਿਆ  ਪਾਰਟੀ ਦਫ਼ਤਰ

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਦੇ ਬੀਜੇਪੀ ਵਿਚ ਸ਼ਾਮਿਲ ਹੋਣ ਦੀਆ ਖਬਰਾਂ ਜ਼ੋਰਾ ਤੇ ਹੈ। ਇਸ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਖੇਡਾਂ ਸ਼ੁਰੂ ਕਰ ਦਿੱਤੀਆਂ ਹਨ, ਕਿਉਕਿ ਵਿਧਾਨਸਭਾ ਚੋਣਾਂ ਵਿਚ ਬਹੁਤ ਘਟ ਸਮਾਂ ਰਹਿ ਗਿਆ ਹੈ । ਕੈਪਟਨ ਵੱਲੋਂ ਚੰਡੀਗੜ੍ਹ ਦੇ ਸੈਕਟਰ 9 ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਨਵਾਂ ਦਫ਼ਤਰ ਖੁੱਲ੍ਹ ਗਿਆ ਹੈ। ਕੱਲ੍ਹ, ਅਮਰਿੰਦਰ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੀਟਿੰਗ ਕਰਨਗੇ।

ਇਸ ਦੇ ਲਈ ਉਹ ਅੱਜ ਹੀ ਦਿੱਲੀ ਲਈ ਰਵਾਨਾ ਹੋ ਸਕਦੇ ਹਨ। ਬੈਠਕ 'ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਸੀਟਾਂ ਦੀ ਵੰਡ 'ਤੇ ਚਰਚਾ ਕਰਨਗੇ।ਕੈਪਟਨ ਦੀ ਭਾਜਪਾ ਨਾਲ ਮੀਟਿੰਗ ਦਾ ਸਮਾਂ ਵੀ ਉਸੇ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ, ਜਿਸ 'ਤੇ ਅਮਰਿੰਦਰ ਨੇ ਆਪਣਾ ਸਿਆਸੀ ਭਵਿੱਖ ਦਾਅ 'ਤੇ ਲਗਾ ਦਿੱਤਾ ਸੀ। ਕੈਪਟਨ ਨੇ ਕਿਹਾ ਸੀ ਕਿ ਅੰਦੋਲਨ ਖਤਮ ਹੋਣ ਤੋਂ ਬਾਅਦ ਉਹ ਭਾਜਪਾ ਨਾਲ ਗੱਲ ਕਰਨਗੇ। ਕੱਲ ਯਾਨੀ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅੰਦੋਲਨ ਨੂੰ ਖਤਮ ਕਰਨ ਦਾ ਫੈਸਲਾ ਲੈਣ ਜਾ ਰਿਹਾ ਹੈ।

ਇਸ ਤੋਂ ਇਲਾਵਾ ਕੈਪਟਨ ਨੇ ਕਾਂਗਰਸ 'ਤੇ ਵੀ ਜ਼ੁਬਾਨੀ ਹਮਲੇ ਤੇਜ਼ ਕਰ ਦਿੱਤੇ ਹਨ।ਕੈਪਟਨ ਨੇ ਕਿਹਾ ਕਿ ਮੈਂ ਜਾਤ ਜਾਂ ਧਰਮ ਦੇ ਆਧਾਰ 'ਤੇ ਰਾਜਨੀਤੀ ਕਰਨ ਦੇ ਸਖ਼ਤ ਖਿਲਾਫ ਹਾਂ। ਸੁਨੀਲ ਜਾਖੜ ਨੂੰ ਸਿਰਫ਼ ਹਿੰਦੂ ਹੋਣ ਕਰਕੇ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਗਿਆ, ਇਹ ਬਹੁਤ ਗਲਤ ਹੈ।ਕੈਪਟਨ ਨੇ ਕਿਹਾ ਕਿ ਕਾਂਗਰਸ 'ਚ ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਇੱਥੇ ਸਾਰਿਆਂ ਚੀਜ਼ਾਂ ਨੂੰ ਹਾਈਕਮਾਂਡ ਵਲੋਂ ਦੱਸਿਆ ਜਾਂਦਾ ਹੈ, ਕਿ ਕਿਸ ਨੇ ਕੀ ਕਰਨਾ ਹੈ। ਪੰਜਾਬ ਦੀ ਮੌਜੂਦਾ ਚੰਨੀ ਦੀ ਸਰਕਾਰ ਬਾਰੇ ਵੀ ਅਕਸਰ ਚਰਚਾ ਹੁੰਦੀ ਰਹਿੰਦੀ ਹੈ, ਕਿ ਉਨ੍ਹਾਂ ਦੀ ਸਰਕਾਰ ਦੇ ਫੈਸਲੇ ਵੀ ਦਿੱਲੀ ਤੋਂ ਹੀ ਲਏ ਜਾ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪਟਿਆਲਾ ਨਗਰ ਨਿਗਮ ਵਿੱਚ ਕਾਂਗਰਸ ਨੂੰ ਹਰਾਇਆ ਹੈ। ਕਾਂਗਰਸ ਨੇ ਕੈਪਟਨ ਦੇ ਕਰੀਬੀ ਸੰਜੀਵ ਸ਼ਰਮਾ ਬਿੱਟੂ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਸੀ। ਇਸਦੇ ਬਾਵਜੂਦ ਉਸ ਨੂੰ ਲੋੜੀਂਦੀਆਂ 21 ਦੀ ਬਜਾਏ 25 ਵੋਟਾਂ ਮਿਲੀਆਂ। ਇਸ ’ਤੇ ਉਦੋਂ ਮੋਹਰ ਲੱਗ ਗਈ ਜਦੋਂ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਕਿ ਮੇਅਰ ਹਜੇ ਸੰਜੀਵ ਸ਼ਰਮਾ ਹੀ ਹਨ।

Related Stories

No stories found.
logo
Punjab Today
www.punjabtoday.com