ਸਾਬਕਾ ਸੀਐੱਮ ਅਮਰਿੰਦਰ ਦੀ ਪਤਨੀ ਪ੍ਰਨੀਤ ਕੌਰ ਭਾਜਪਾ 'ਚ ਹੋ ਸਕਦੀ ਸ਼ਾਮਲ

ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਜਨ ਸਭਾ 'ਚ ਕਿਹਾ ਹੈ ਕਿ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।
ਸਾਬਕਾ ਸੀਐੱਮ ਅਮਰਿੰਦਰ ਦੀ ਪਤਨੀ ਪ੍ਰਨੀਤ ਕੌਰ  ਭਾਜਪਾ 'ਚ ਹੋ ਸਕਦੀ ਸ਼ਾਮਲ

ਮਨਪ੍ਰੀਤ ਬਾਦਲ ਦੇ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਵੀ ਪਾਰਟੀ ਨੂੰ ਅਲਵਿਦਾ ਕਹਿ ਸਕਦੀ ਹੈ। ਇਸਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਫਿਲਹਾਲ ਰੈਲੀ ਦੀ ਨਵੀਂ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਹੋਰ ਤੇਜ਼ ਹੋ ਗਈਆਂ ਹਨ। ਸੂਤਰਾਂ ਅਨੁਸਾਰ ਪ੍ਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ। ਇਸ ਦੇ ਲਈ ਉਹ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਵਾਂਗ ਦਿੱਲੀ ਵੀ ਜਾ ਸਕਦੀ ਹੈ। ਉੱਥੇ ਉਹ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋ ਸਕਦੀ ਹੈ।

ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਪ੍ਰਨੀਤ ਕੌਰ ਪਟਿਆਲਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੀ ਮੌਜੂਦਗੀ ਦੌਰਾਨ ਹੀ ਭਾਜਪਾ ਵਿੱਚ ਸ਼ਾਮਲ ਹੋਵੇਗੀ, ਪਰ ਰੈਲੀ ਮੁਲਤਵੀ ਹੋਣ ਕਾਰਨ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਦਿਨ ਬਦਲ ਗਿਆ। ਹਾਲਾਂਕਿ ਪ੍ਰਨੀਤ ਕੌਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰੇਗੀ ਜਾਂ ਦਿੱਲੀ ਜਾ ਕੇ ਭਾਜਪਾ 'ਚ ਸ਼ਾਮਲ ਹੋਵੇਗੀ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਜਨ ਸਭਾ 'ਚ ਕਿਹਾ ਹੈ ਕਿ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੋ ਪਾਰਟੀ ਛੱਡ ਗਏ ਹਨ, ਉਹ ਪਾਰਟੀ ਲਈ ਚੰਗੇ ਹਨ, ਇਸ ਲਈ ਪ੍ਰਨੀਤ ਕੌਰ ਨੂੰ ਵੀ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।

ਰੰਧਾਵਾ ਨੇ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਦਿਖਾ ਦੇਣ ਕਿ ਉਹ ਪਟਿਆਲਾ ਲੋਕ ਸਭਾ ਸੀਟ ਆਪਣੇ ਦਮ 'ਤੇ ਜਿੱਤ ਕੇ ਦਿਖਾਉਣ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।

ਰਾਹੁਲ ਗਾਂਧੀ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕਿ ਕੈਪਟਨ ਨੂੰ ਹੁਣ ਤੱਕ ਜੋ ਕੁਝ ਵੀ ਮਿਲਿਆ ਹੈ, ਉਹ ਕਾਂਗਰਸ ਤੋਂ ਹੀ ਮਿਲਿਆ ਹੈ। ਜੇਕਰ ਉਹ ਪਟਿਆਲਾ ਤੋਂ ਆਪਣੇ ਦਮ 'ਤੇ ਚੋਣ ਲੜਦੇ ਹਨ ਤਾਂ ਉਹ ਜਮਾਨਤ ਵੀ ਨਹੀਂ ਬਚਾ ਸਕਣਗੇ। ਰੰਧਾਵਾ ਨੇ ਮਨਪ੍ਰੀਤ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਖਾਲੀ ਖਜ਼ਾਨੇ ਦੀ ਗੱਲ ਕਰਕੇ ਕਾਂਗਰਸ ਦਾ ਅਕਸ ਖਰਾਬ ਕੀਤਾ ਹੈ।

Related Stories

No stories found.
logo
Punjab Today
www.punjabtoday.com