ਨਹੀਂ ਜਾ ਸਕਣਗੇ ਆਪ ਆਗੂ ਕਰਤਾਰਪੁਰ ਸਾਹਿਬ,ਕੇਂਦਰ ਵੱਲੋਂ ਨਹੀਂ ਮਿਲੀ ਇਜਾਜ਼ਤ

ਕੇਂਦਰ ਨੇ 'ਆਪ' ਆਗੂਆਂ ਨੂੰ ਗੁਰਪੁਰਬ ਦੇ ਮੌਕੇ 'ਤੇ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਨਹੀਂ ਜਾ ਸਕਣਗੇ ਆਪ ਆਗੂ ਕਰਤਾਰਪੁਰ ਸਾਹਿਬ,ਕੇਂਦਰ ਵੱਲੋਂ ਨਹੀਂ ਮਿਲੀ ਇਜਾਜ਼ਤ

ਆਮ ਆਦਮੀ ਪਾਰਟੀ ਦੇ ਵਫ਼ਦ ਨੂੰ 19 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਵਾਸਤੇ ਜਾਣ ਲਈ, ਕੇਂਦਰ ਨੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਪ ਪਾਰਟੀ ਦਾ ਕਹਿਣਾ ਹੈ ਕਿ ਇਹ, ਚਰਨਜੀਤ ਸਿੰਘ ਚੰਨੀ ਦੀ ਪੰਜਾਬ ਕਾਂਗਰਸ ਸਰਕਾਰ ਅਤੇ ਮੋਦੀ ਸਰਕਾਰ ਦਰਮਿਆਨ ਗੰਢਤੁੱਪ ਦਾ ਹਿੱਸਾ ਹੈ।

ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਆਮ ਆਦਮੀ ਪਾਰਟੀ ਦੇ ਪੰਜਾਬ ਸੂਬਾ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ, ਸਿਰਫ ਸੀਐਮ ਚੰਨੀ ਅਤੇ ਉਨ੍ਹਾਂ ਦੇ ਆਦਮੀਆਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ!

ਉਨ੍ਹਾਂ ਕਿਹਾ, ''ਮੋਦੀ ਅਤੇ ਚੰਨੀ ਵਿਚਾਲੇ ਮੈਚ ਫਿਕਸਿੰਗ ਫਿਰ ਤੋਂ ਦੇਖਣ ਨੂੰ ਮਿਲ ਰਹੀ ਹੈ।

'ਆਪ' ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਆਪਣੀ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ 'ਗੁਰਪੁਰਬ' ਮੌਕੇ 'ਗੁਰੂ ਘਰ' ਵਿੱਚ ਜਾ ਕੇ ਮੱਥਾ ਟੇਕਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨਾ ਗਲਤ ਹੈ। ਉਹਨਾਂ ਕਿਹਾ," ਅਜਿਹੀ ਰਾਜਨੀਤੀ ਦੇਸ਼ ਜਾਂ ਸਮਾਜ ਲਈ ਚੰਗੀ ਨਹੀਂ ਹੈ। ਕਿਸੇ ਨੂੰ ਵੀ ਅਰਦਾਸ ਕਰਨ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ।"

ਕੇਜਰੀਵਾਲ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਕੇਂਦਰ ਨੇ ਪੰਜਾਬ ਦੇ 'ਆਪ' ਵਿਧਾਇਕਾਂ, ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਦਿੱਲੀ ਦੇ ਵਿਧਾਇਕ ਅਤੇ ਸੂਬਾ ਸਹਿ-ਇੰਚਾਰਜ ਰਾਘਵ ਚੱਢਾ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Related Stories

No stories found.
logo
Punjab Today
www.punjabtoday.com