ਵਾਹ ਸੀਐੱਮ ਮਾਨ : ਕੇਂਦਰ ਨੇ ਪੰਜਾਬ ਦੀ ਕਲੀਨਿਕਾਂ ਦੇ ਸੰਚਾਲਨ ਦੀ ਕੀਤੀ ਤਾਰੀਫ

ਹਰ ਸਾਲ ਕਰਵਾਏ ਜਾਣ ਵਾਲੇ ਕਾਮਨ ਰਿਵਿਊ ਮਿਸ਼ਨ (ਸੀ.ਆਰ.ਐਮ.) ਦੀ ਸਮੀਖਿਆ ਵਿੱਚ ਕੇਂਦਰ ਦੀ ਟੀਮ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਸ਼ਲਾਘਾ ਕੀਤੀ ਹੈ।
ਵਾਹ ਸੀਐੱਮ ਮਾਨ : ਕੇਂਦਰ ਨੇ ਪੰਜਾਬ ਦੀ ਕਲੀਨਿਕਾਂ ਦੇ ਸੰਚਾਲਨ ਦੀ ਕੀਤੀ ਤਾਰੀਫ
Updated on
2 min read

'ਆਮ ਆਦਮੀ ਪਾਰਟੀ' ਆਮਤੌਰ 'ਤੇ ਕੇਂਦਰ ਦੇ ਨਿਸ਼ਾਨੇ 'ਤੇ ਰਹਿੰਦੀ ਹੈ। ਕੇਂਦਰ ਸਰਕਾਰ ਨੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਈ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ। ਭਾਰਤ ਸਰਕਾਰ ਵੱਖ-ਵੱਖ ਤਰੀਕਿਆਂ ਰਾਹੀਂ ਰਾਜਾਂ ਵਿੱਚ ਰਾਸ਼ਟਰੀ ਸਿਹਤ ਮਿਸ਼ਨ (NHM) ਦੀ ਪ੍ਰਗਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਦੀ ਹੈ। ਹਰ ਸਾਲ ਕਰਵਾਏ ਜਾਣ ਵਾਲੇ ਕਾਮਨ ਰਿਵਿਊ ਮਿਸ਼ਨ (ਸੀ.ਆਰ.ਐਮ.) ਦੀ ਸਮੀਖਿਆ ਵਿੱਚ ਕੇਂਦਰ ਦੀ ਟੀਮ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਸ਼ਲਾਘਾ ਕੀਤੀ ਹੈ।

ਇਸ ਤਹਿਤ ਸਰਕਾਰੀ ਅਧਿਕਾਰੀਆਂ, ਜਨ ਸਿਹਤ ਮਾਹਿਰਾਂ, ਵਿਕਾਸ ਹਿੱਸੇਦਾਰਾਂ ਦੇ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਟੀਮ ਵੱਖ-ਵੱਖ ਰਾਜਾਂ ਦੇ ਖੇਤਰੀ ਦੌਰੇ ਕਰਦੀ ਹੈ। CRM ਦਾ ਉਦੇਸ਼ ਲੋਕਾਂ ਦੇ ਦ੍ਰਿਸ਼ਟੀਕੋਣ ਤੋਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਮੁਲਾਂਕਣ ਕਰਨਾ ਹੈ। ਆਯੂਸ਼, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਿਪਟੀ ਡਾਇਰੈਕਟਰ ਜਨਰਲ ਡਾ. ਏ. ਰਘੂ ਦੀ ਅਗਵਾਈ ਹੇਠ 16 ਮੈਂਬਰੀ 15ਵੇਂ ਕਾਮਨ ਰਿਵਿਊ ਮਿਸ਼ਨ ਟੀਮ ਨੇ 4 ਤੋਂ 11 ਨਵੰਬਰ ਤੱਕ ਰਾਜ ਦਾ ਦੌਰਾ ਕੀਤਾ।

ਇਸ ਦੌਰਾਨ ਟੀਮ ਨੇ ਜ਼ਿਲ੍ਹਾ ਫਿਰੋਜ਼ਪੁਰ ਅਤੇ ਰੂਪਨਗਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਟੀਮ ਨੇ ਸੂਬੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਤੋਂ ਵੱਧ ਸੰਸਥਾਗਤ ਜਣੇਪੇ ਹੋ ਰਹੇ ਹਨ ਅਤੇ ਸਾਰੀਆਂ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤਾਂ ਨੂੰ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਆਦਾਤਰ ਔਰਤਾਂ ਨੂੰ ਡੀਬੀਟੀ ਰਾਹੀਂ ਜੀਐਸਵਾਈ ਦਾ ਭੁਗਤਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਆਦਾਤਰ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਨਾਲ ਸਬੰਧਤ ਸਹੂਲਤਾਂ ਵੀ ਉਪਲਬਧ ਹਨ।

ਜ਼ਿਲ੍ਹਾ ਹਸਪਤਾਲਾਂ ਵਿੱਚ ਪਰਿਵਾਰਕ ਭਾਗੀਦਾਰੀ ਦੇਖਭਾਲ ਦਾ ਅਭਿਆਸ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਹਸਪਤਾਲਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਬਣਾਏ ਗਏ ਹਨ। EWC ਅਤੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ RBSK ਸਕ੍ਰੀਨਿੰਗ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੀਆਰਐਮ ਟੀਮ ਨੇ ਦੱਸਿਆ ਕਿ ਕਲੀਨਿਕ ਐਮਬੀਬੀਐਸ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਟੀਮ ਨਾਲ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਮਰੀਜ਼ਾਂ ਦੇ ਡੇਟਾ ਦੀ ਰਿਪੋਰਟ ਕਰਨ ਅਤੇ ਰਿਕਾਰਡ ਕਰਨ ਲਈ ਕਾਗਜ਼ ਰਹਿਤ ਪ੍ਰਣਾਲੀ ਉਪਲਬਧ ਹੈ। ਆਮ ਆਦਮੀ ਕਲੀਨਿਕਾਂ ਵਿੱਚ ਵੱਖ-ਵੱਖ ਲੈਬ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ।108 ਐਂਬੂਲੈਂਸ ਸੇਵਾ ਨੂੰ ਬਿਹਤਰ ਸਮਾਜਕ ਜਾਗਰੂਕਤਾ ਨਾਲ ਵਰਤਿਆ ਜਾ ਰਿਹਾ ਹੈ।

Related Stories

No stories found.
logo
Punjab Today
www.punjabtoday.com