
ਜਲੰਧਰ ਉਪ ਚੋਣ ਜਿੱਤਣ ਲਈ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਜ਼ੋਰ ਲਾਇਆ ਹੋਇਆ ਹੈ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਡੇ ਨੇਤਾ ਪ੍ਰਚਾਰ ਲਈ ਜਲੰਧਰ ਪਹੁੰਚੇ ਹੋਏ ਸਨ। ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਨੇ ਕਿਹਾ ਕਿ ਅਸੀਂ ਸਾਬਕਾ ਸੈਨਿਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ। ਉਨ੍ਹਾਂ ਇਹ ਗੱਲ ਜਲੰਧਰ ਛਾਉਣੀ ਸਥਿਤ ਪ੍ਰਾਈਵੇਟ ਪੈਲੇਸ ਵਿਖੇ ਭਾਜਪਾ ਐਕਸ ਸਰਵਿਸਮੈਨ ਸੈੱਲ ਦੇ ਸੂਬਾ ਕਨਵੀਨਰ ਕੈਪਟਨ ਜੀ.ਐਸ.ਸਿੱਧੂ ਵੱਲੋਂ ਕੀਤੀ ਗਈ ਰੈਲੀ ਦੌਰਾਨ ਕਹੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਪ੍ਰਤੀ ਬਹੁਤ ਗੰਭੀਰ ਅਤੇ ਹਮਦਰਦ ਹੈ। ਵੀ.ਕੇ.ਸਿੰਘ ਨੇ ਕਿਹਾ ਕਿ ਭਾਰਤ ਦੇ ਕੇਂਦਰ ਵਿੱਚ ਸੱਤਾ ਵਿੱਚ ਰਹੀ ਕਾਂਗਰਸ ਪਾਰਟੀ ਸਮੇਤ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਸਾਬਕਾ ਸੈਨਿਕਾਂ ਦੇ ਮੁੱਦਿਆਂ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਸਾਬਕਾ ਸੈਨਿਕਾਂ ਦੀ ਇੱਕ ਰੈਂਕ ਇੱਕ ਪੈਨਸ਼ਨ ਦੀ ਮੰਗ ਨੂੰ ਲਟਕਾਈ ਰੱਖਿਆ।
27 ਸਾਲ 2014 ਵਿੱਚ ਮੌਜੂਦਾ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਂਦੇ ਹੀ ਸਾਬਕਾ ਸੈਨਿਕਾਂ ਦੀ ਇਸ ਮੰਗ ਨੂੰ ਤੁਰੰਤ ਲਾਗੂ ਕਰਕੇ ਸਾਬਕਾ ਸੈਨਿਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਸੀ। ਉਨ੍ਹਾਂ ਕਿਹਾ ਕਿ 1 ਜੁਲਾਈ 2019 ਤੋਂ ਲਾਗੂ ਵਨ ਰੈਂਕ-ਵਨ ਪੈਨਸ਼ਨ-2 ਦੀਆਂ ਕਮੀਆਂ ਨੂੰ ਵੀ ਜਲਦੀ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਲੋਕਾਂ ਨੇ ਕਾਂਗਰਸ ਸਮੇਤ ਹੋਰ ਪਾਰਟੀਆਂ ਨੂੰ ਅਜ਼ਮਾਇਆ ਹੈ।
ਉਨ੍ਹਾਂ ਕਿਹਾ ਕਿ ਸਮੂਹ ਸਾਬਕਾ ਸੈਨਿਕਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਜਲੰਧਰ ਦੇ ਸਮੂਹ ਵੋਟਰਾਂ ਨੂੰ ਚਾਹੀਦਾ ਹੈ ਕਿ ਉਹ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਬਹੁਮਤ ਨਾਲ ਜਿਤਾ ਕੇ ਦਿੱਲੀ ਭੇਜਣ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਸਾਬਕਾ ਸੈਨਿਕਾਂ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਸਾਡੇ ਧਿਆਨ ਵਿੱਚ ਹਨ ਅਤੇ ਜਲਦੀ ਹੀ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਕੈਪਟਨ ਜੀ.ਐਸ.ਸਿੱਧੂ ਨੇ ਕਿਹਾ ਕਿ ਭਾਜਪਾ ਸੈਨਿਕ ਸੈੱਲ ਪੰਜਾਬ ਸਰਕਾਰ ਦੀ ਸੰਸਥਾ ਪੈਸਕੋ ਵੱਲੋਂ ਸਾਬਕਾ ਸੈਨਿਕਾਂ ਦੀ ਭਰਤੀ ਵਿਰੁੱਧ ਵਿਸ਼ਾਲ ਸੰਘਰਸ਼ ਵਿੱਢੇਗਾ।