1925 ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦਾ ਦਾਵਾ

ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ
1925 ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦਾ ਦਾਵਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵਾਂ ਸਿਆਸੀ ਦਾਅ ਖੇਡਿਆ ਹੈ। ਚੰਨੀ ਨੇ ਕੱਲ੍ਹ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ ਦੇ ਕਾਲਜਾਂ ਵਿੱਚ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਦੋਆਬੇ ਵਿੱਚ ਦੋ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਵੀ ਦਿੱਤੀ ਹੈ। ਇਨ੍ਹਾਂ ਵਿੱਚ 1 ਜੁਲਾਈ 2022 ਤੋਂ ਸਿੱਖਿਆ ਪ੍ਰੋਗਰਾਮ ਸ਼ੁਰੂ ਕਰਨ ਦਾ ਉੱਦੇਸ਼ ਦਿੱਤਾ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਪ੍ਰਤੀਨਿਧੀ ਅਨੁਸਾਰ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਖਾਲੀ ਪਏ 1925 ਪਦਾਂ ਨੂੰ 21600 ਰੁਪਏ ਦੀ ਮੂਲ ਤਨਖਾਹ 'ਤੇ ਤਿੰਨ ਸਾਲਾਂ ਲਈ ਠੇਕੇ ਦੇ ਆਧਾਰ 'ਤੇ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਸ ਤੋਂ ਬਾਅਦ ਮੁਲਾਂਕਣ ਕਮੇਟੀਆਂ ਵੱਲੋਂ ਉਨ੍ਹਾਂ ਦੇ ਕੰਮ ਦੇ ਆਧਾਰ ’ਤੇ ਉਨ੍ਹਾਂ ਦੇ ਕੇਸ ਰੈਗੂਲਰ ਕਰਨ ਲਈ ਵਿਚਾਰ ਕੀਤੇ ਜਾਣੇ ਸੀ।

ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੇ ਤਿੰਨ ਸਾਲ ਦੀ ਸੇਵਾ ਪੂਰੀ ਹੋਣ ’ਤੇ ਨਾਮਜ਼ਦ ਮੁਲਾਂਕਣ ਕਮੇਟੀਆਂ ਵੱਲੋਂ ਉਨ੍ਹਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਅਤੇ ਇਸ ਕਮੇਟੀ ਵੱਲੋਂ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਨਾਲ ਹੀ, ਦੋਆਬਾ ਖੇਤਰ ਵਿੱਚ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਫੈਸਲੇ ਅਨੁਸਾਰ ਜਲੰਧਰ ਦੇ ਆਦਮਪੁਰ ਵਿਖੇ ਮਹਾਨ ਸ਼ਖਸੀਅਤ ਕਾਂਸ਼ੀ ਰਾਮ ਦੇ ਨਾਂ 'ਤੇ ਨਵਾਂ ਡਿਗਰੀ ਕਾਲਜ ਖੋਲ੍ਹਿਆ ਜਾਵੇਗਾ, ਜਿਸ ਦਾ ਏਕੈਡਮਿਕ ਸੈਸ਼ਨ 1 ਜੁਲਾਈ 2022 ਤੋਂ ਸ਼ੁਰੂ ਹੋਵੇਗਾ, ਜਦਕਿ ਦੂਜਾ ਸਰਕਾਰੀ ਡਿਗਰੀ ਕਾਲਜ ਪਿੰਡ ਸਰਹਾਲ ਰਾਣੂੰਆਂ 'ਚ ਖੋਲ੍ਹਿਆ ਜਾਵੇਗਾ।

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕੈਡਰਾਂ ਦੀਆਂ 12772 ਪੋਸਟਾਂ ਲਈ ਇਸ਼ਤਿਹਾਰ ਵੀ ਜਾਰੀ ਕੀਤੇ ਗਏ ਹਨ। ਹੁਣ ਤੱਕ ਇਨ੍ਹਾਂ ਅਸਾਮੀਆਂ ਸਮੇਤ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਲਾਇ 5994 ਅਸਾਮੀਆਂ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਸਟਰ ਦੀਆਂ 4185 ਅਸਾਮੀਆਂ, ਕਰਾਫਟ ਦੀਆਂ 250, ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲੈਕਚਰਾਰ ਕੈਡਰ ਦੀਆਂ 343 ਅਸਾਮੀਆਂ ਅਤੇ ਈ.ਟੀ.ਟੀ ਦੀਆਂ 2000 ਹਨ।

ਉਨ੍ਹਾਂ ਕਿਹਾ ਕਿ ਇਹ ਭਰਤੀ ਸਿਰਫ਼ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੁੱਲ 14534 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਜੋ ਕਿ ਇੱਕ ਪ੍ਰਭਾਵਸ਼ਾਲੀ ਵਿਦਿਅਕ ਢਾਂਚਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਸਾਬਤ ਕਰਦਾ ਹੈ।

Related Stories

No stories found.
logo
Punjab Today
www.punjabtoday.com