ਮੁੱਖ ਮੰਤਰੀ ਚੰਨੀ ਨੇ ਮੰਨਿਆ ਕਿਸਾਨ ਜਥੇਬੰਦੀਆਂ ਦੀਆ ਸਾਰੀਆਂ ਮੰਗਾ

ਉਨ੍ਹਾਂ ਨੇ ਕਿਸਾਨਾਂ ਨੂੰ ਭਵਿੱਖ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਬਿਨਤੀ ਕੀਤੀ
ਮੁੱਖ ਮੰਤਰੀ ਚੰਨੀ ਨੇ ਮੰਨਿਆ ਕਿਸਾਨ ਜਥੇਬੰਦੀਆਂ ਦੀਆ ਸਾਰੀਆਂ ਮੰਗਾ

ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੀਆ ਸਾਰੀਆਂ ਮੰਗਾ ਮੰਨ ਲਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਪਰਾਲੀ ਸਾੜਨ ਲਈ ਉਨ੍ਹਾਂ ਖਿਲਾਫ ਦਰਜ ਪੁਰਾਣੇ ਕੇਸ ਰੱਦ ਕਰ ਦਿੱਤੇ ਜਾਣਗੇ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਭਵਿੱਖ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਬਿਨਤੀ ਕੀਤੀ ਹੈ । ਇਸਤੋਂ ਇਲਾਵਾ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਲਈ ਕਈ ਐਲਾਨ ਕੀਤੇ ਹਨ । ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਲਈ ਛੇਤੀ ਹੀ ਕਾਨੂੰਨ ਲਿਆਉਣ ਦਾ ਐਲਾਨ ਵੀ ਕੀਤਾ ਹੈ।

ਮੁੱਖ ਮੰਤਰੀ ਚੰਨੀ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ ਸੂਬੇ ਵਿੱਚ ਕਿਸਾਨਾਂ ਵਿਰੁੱਧ ਦਰਜ ਕੀਤੀਆਂ ਸਾਰੀਆਂ ਐਫਆਈਆਰਜ਼ ਨੂੰ ਰੱਦ ਕਰਨ ਦਾ ਵਾਅਦਾ ਵੀ ਕੀਤਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਕਪਾਹ ਦੀ ਫਸਲ ਦੇ ਨੁਕਸਾਨ ਲਈ ਮੁਆਵਜ਼ਾ ਰਾਸ਼ੀ 12,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 17,000 ਰੁਪਏ ਪ੍ਰਤੀ ਏਕੜ ਕਰਨ ਦੇ ਆਪਣੀ ਸਰਕਾਰ ਦੇ ਫੈਸਲੇ ਦਾ ਵੀ ਐਲਾਨ ਕੀਤਾ ਹੈ। ਚੰਨੀ ਨੇ ਇਹ ਮੀਟਿੰਗ 32 ਕਿਸਾਨ ਜਥੇਬੰਦੀਆਂ ਨਾਲ ਕੀਤੀ ਸੀ। ਇਸ ਉਪਰੰਤ ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ, ਜਿਸ ਤਹਿਤ 2.50 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਖੇਤੀ ਲਈ ਮੁਫਤ ਮਸ਼ੀਨਰੀ ਦਿੱਤੀ ਜਾਵੇਗੀ।

ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ 152 ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ ਹਰੇਕ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਤੋਂ ਪਹਿਲਾਂ ਕਈ ਕਿਸਾਨ ਆਗੂਆਂ ਨੇ ਮੀਟਿੰਗ ਵਾਲੀ ਥਾਂ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜਦੋਂ ਉਹ ਪੰਜਾਬ ਭਵਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਕਥਿਤ ਤੌਰ ’ਤੇ ਧੱਕਾ ਦਿੱਤਾ। ਉਨ੍ਹਾਂ ਧਮਕੀ ਦਿੱਤੀ ਕਿ ਜਦੋਂ ਤੱਕ ਮੁੱਖ ਮੰਤਰੀ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਜੇਕਰ ਮੀਟਿੰਗ ਦੀ ਗੱਲ ਕੀਤੀ ਜਾਵੇ ਤਾਂ ਮੁੱਖਮੰਤਰੀ ਚੰਨੀ ਨੇ ਕਿਸਾਨਾਂ ਦੀਆ ਸਾਰੀਆਂ ਮੰਗਾ ਮੰਨ ਲਈਆਂ ਹਨ।

Related Stories

No stories found.
logo
Punjab Today
www.punjabtoday.com