ਸ਼ਰਧਾਲੂਆਂ ਦਾ ਦਾਅਵਾ; ਪੈਰੋਲ 'ਤੇ ਬਾਹਰ ਆਇਆ ਡੇਰਾ ਮੁਖੀ ਅਸਲੀ ਰਾਮ ਰਹੀਮ ਨਹੀਂ

ਸ਼ਿਕਾਇਤਕਰਤਾਂਵਾਂ ਦਾ ਕਹਿਣਾ ਹੈ ਕਿ ਅਸਲੀ ਰਾਮ ਰਹੀਮ ਨੂੰ ਤਾਂ ਰਾਜਸਥਾਨ ਦੇ ਉਦੈਪੁਰ ਤੋਂ ਕਿਡਨੈਪ ਕਰਵਾ ਦਿੱਤਾ ਗਿਆ ਹੈ।
ਸ਼ਰਧਾਲੂਆਂ ਦਾ ਦਾਅਵਾ; ਪੈਰੋਲ 'ਤੇ ਬਾਹਰ ਆਇਆ ਡੇਰਾ ਮੁਖੀ ਅਸਲੀ ਰਾਮ ਰਹੀਮ ਨਹੀਂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਡੇਰਾ ਅਨੁਆਈਆਂ ਵਲੋਂ ਇੱਕ ਅਜੀਬੋ-ਗਰੀਬ ਪਟੀਸ਼ਨ ਦਾਖਲ ਕੀਤੀ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੈਰੋਲ 'ਤੇ ਬਾਹਰ ਆਏ ਡੇਰਾ ਮੁਖੀ ਦੇ ਹਾਵ-ਭਾਵ ਅਸਲੀ ਰਾਮ ਰਹੀਮ ਵਰਗੇ ਬਿਲਕੁਲ ਨਹੀਂ ਹਨ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਸਲ ਡੇਰਾ ਮੁਖੀ ਨੂੰ ਰਾਜਸਥਾਨ ਲਿਜਾਇਆ ਗਿਆ ਹੈ। ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ।

ਦੱਸ ਦੇਈਏ ਕਿ ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ ਪੈਰੋਲ ਦਿੱਤੀ ਹੈ। 17 ਜੂਨ ਦੀ ਸਵੇਰ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ ਅਤੇ ਪੈਰੋਲ ਦੀ ਮਿਆਦ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹਿ ਰਿਹਾ ਹੈ। ਇਹ ਆਸ਼ਰਮ ਬਾਗਪਤ ਦੇ ਬਰਨਾਵਾ ਪਿੰਡ ਵਿੱਚ ਸਥਿਤ ਹੈ। ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਇੱਕ ਮਹੀਨੇ ਲਈ ਪੈਰੋਲ ਦਿੱਤੀ ਹੈ।

ਪਟੀਸ਼ਨਰ ਚੰਡੀਗੜ੍ਹ ਤੋਂ ਇਲਾਵਾ ਪੰਚਕੂਲਾ ਅਤੇ ਅੰਬਾਲਾ ਦੇ ਵਸਨੀਕ ਹਨ। ਉਨ੍ਹਾਂ ਨੇ ਹਰਿਆਣਾ ਸਰਕਾਰ, ਹਨੀਪ੍ਰੀਤ ਅਤੇ ਸਿਰਸਾ ਡੇਰੇ ਦੇ ਪ੍ਰਬੰਧਕ ਪੀਆਰ ਨੈਨ ਨੂੰ ਪਾਰਟੀ ਬਣਾਇਆ ਹੈ।

ਇਨ੍ਹਾਂ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਸਲੀ ਡੇਰਾ ਮੁਖੀ ਨੂੰ ਅਗਵਾ ਕਰਨ ਤੋਂ ਬਾਅਦ ਨਕਲੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਹੁਣ ਇਸ ਨਕਲੀ ਨੂੰ ਅਸਲੀ ਬਣਾ ਕੇ ਡੇਰੇ ਦੀ ਗੱਦੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੇਰੇ ਦੀ ਗੱਦੀ ਲਈ ਅਸਲੀ ਡੇਰਾ ਮੁਖੀ ਮਾਰਿਆ ਗਿਆ ਹੈ ਜਾਂ ਮਾਰਿਆ ਜਾਵੇਗਾ। ਜੇਲ੍ਹ ਵਿੱਚ ਬੰਦ ਫਰਜ਼ੀ ਰਾਮ ਰਹੀਮ ਦੀ ਜਾਂਚ ਹੋਣੀ ਚਾਹੀਦੀ ਹੈ।

ਕਿੰਨ੍ਹਾਂ ਅਧਾਰਾਂ 'ਤੇ ਕੀਤਾ ਗਿਆ ਇਹ ਦਾਅਵਾ?

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ 'ਚ ਉਨ੍ਹਾਂ ਨੇ ਕਾਫੀ ਬਦਲਾਅ ਦੇਖੇ

1. ਕੱਦ ਇਕ ਇੰਚ ਵਧ ਗਿਆ ਹੈ।

2. ਉਂਗਲਾਂ ਦੀ ਲੰਬਾਈ ਅਤੇ ਪੈਰਾਂ ਦਾ ਆਕਾਰ ਵੀ ਵਧ ਗਿਆ ਹੈ।

3. ਭਾਰ ਲਗਭਗ 10 ਕਿਲੋ ਤੱਕ ਘਟ ਗਿਆ ਹੈ।

4. ਉਹਨਾਂ ਦੇ ਚਿਹਰੇ ਅਤੇ ਹੱਥਾਂ ਵਿੱਚ ਮਾਸਕਿੰਗ ਸੀ, ਜੋ ਹੁਣ ਨਹੀਂ ਹੈ।

5. ਉਹਨਾਂ ਦੇ ਕੁਝ ਪੁਰਾਣੇ ਦੋਸਤ ਕੁਝ ਦਿਨ ਪਹਿਲਾਂ ਡੇਰਾ ਮੁਖੀ ਨੂੰ ਮਿਲੇ ਸਨ। ਜਿਹਨਾਂ ਨੂੰ ਉਹ ਪਛਾਣ ਨਹੀਂ ਸਕੇ।

ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਇਹਨਾਂ ਗੱਲਾਂ ਨੂੰ ਵੇਖਦੇ ਹੋਏ ਇਹ ਸਾਫ਼ ਹੋ ਜਾਂਦਾ ਹੈ ਕਿ ਉਹ ਫਰਜ਼ੀ ਡੇਰਾ ਮੁਖੀ ਹੈ। ਉਸ ਨੇ ਮੂਲ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।

Related Stories

No stories found.
logo
Punjab Today
www.punjabtoday.com