ਅਜਨਾਲਾ ਕਾਂਡ : ਸੀਐੱਮ ਮਾਨ ਦੀ ਅਮਿਤ ਸ਼ਾਹ ਨਾਲ ਸੁਰੱਖਿਆ ਨੂੰ ਲੈ ਕੇ ਮੁਲਾਕਾਤ

ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਵੀ 1 ਮਾਰਚ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਸੀਐੱਮ ਮਾਨ ਅਗਲੇ ਹੀ ਦਿਨ ਮੀਟਿੰਗ ਲਈ ਪਹੁੰਚ ਰਹੇ ਹਨ।
ਅਜਨਾਲਾ ਕਾਂਡ : ਸੀਐੱਮ ਮਾਨ ਦੀ ਅਮਿਤ ਸ਼ਾਹ ਨਾਲ ਸੁਰੱਖਿਆ ਨੂੰ ਲੈ ਕੇ ਮੁਲਾਕਾਤ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਅਜਨਾਲਾ ਕਾਂਡ ਤੋਂ ਬਾਅਦ ਮੁੱਖ ਮੰਤਰੀ ਦੀ ਗ੍ਰਹਿ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੀ ਸੁਰੱਖਿਆ ਅਤੇ ਵਿਗੜ ਰਹੇ ਮਾਹੌਲ 'ਤੇ ਗੱਲਬਾਤ ਹੋਵੇਗੀ।

ਇਸਤੋਂ ਪਹਿਲਾ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਵੀ 1 ਮਾਰਚ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਸੀਐਮ ਮਾਨ ਅਗਲੇ ਹੀ ਦਿਨ ਮੀਟਿੰਗ ਲਈ ਪਹੁੰਚ ਰਹੇ ਹਨ। ਜਦੋਂ ਤੋਂ ਪੰਜਾਬ 'ਚ 'ਆਪ' ਸਰਕਾਰ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਰਾਜਪਾਲ ਅਤੇ ਸੀਐਮ ਮਾਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ਬਦਾਂ ਦੀ ਜੰਗ ਤੋਂ ਦਸਤਾਵੇਜ਼-ਪੱਤਰ ਦੀ ਜੰਗ ਤੱਕ ਵਿਵਾਦ ਵਧਦਾ ਜਾ ਰਿਹਾ ਹੈ । ਇਸ ਵਿਵਾਦ ਦੇ ਵਿਚਕਾਰ ਵੀ ਬਜਟ ਸੈਸ਼ਨ ਦੀ ਮਨਜ਼ੂਰੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਦੋਵਾਂ ਵਿਚਾਲੇ ਵਿਵਾਦ ਡੂੰਘਾ ਹੋਣ ਕਾਰਨ ਕਈ ਪ੍ਰਸ਼ਾਸਨਿਕ ਕੰਮ ਪ੍ਰਭਾਵਿਤ ਹੋਏ ਹਨ।

ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਥਾਣੇ 'ਤੇ ਹਮਲਾ ਕੀਤਾ ਸੀ। ਇਸ 'ਚ ਕਈ ਪੁਲਸ ਕਰਮਚਾਰੀ ਜ਼ਖਮੀ ਹੋ ਗਏ ਸਨ। ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਅਤੇ ਹੋਰਨਾਂ ਨੇ ਇਸ 'ਤੇ ਇਤਰਾਜ਼ ਜਤਾਉਂਦੇ ਹੋਏ ਅੰਮ੍ਰਿਤਪਾਲ ਅਤੇ ਹੋਰਨਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਇਸ ਮਾਮਲੇ 'ਚ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ।

ਇਸ ਕਾਰਨ ਵਿਰੋਧੀ ਪਾਰਟੀਆਂ ਵੀ ਪੰਜਾਬ ਦੀ ਸਰਕਾਰ 'ਤੇ ਸਵਾਲ ਚੁੱਕ ਰਹੀਆਂ ਹਨ। ਅਜਨਾਲੇ ਦੀ ਘਟਨਾ ਸੂਬੇ ਲਈ ਚਿਤਾਵਨੀ ਦਾ ਸੰਕੇਤ ਹੈ। ਇਸ ਲਈ ਇੱਕ ਕਾਰਜ ਯੋਜਨਾ ਤਿਆਰ ਕਰਨ ਦੀ ਲੋੜ ਹੈ। ਰਾਜ ਅਤੀਤ ਵਿੱਚ ਵੇਖੀ ਗਈ ਉਥਲ-ਪੁਥਲ ਲਈ ਤਿਆਰ ਨਹੀਂ ਹੈ। ਕੇਂਦਰੀ ਮੰਤਰਾਲੇ ਵੱਲੋਂ ਹਾਲ ਹੀ ਵਿੱਚ ਪੰਜਾਬ ਪੁਲਿਸ ਤੋਂ ਅਜਨਾਲਾ ਕਾਂਡ ਬਾਰੇ ਵਿਸਤ੍ਰਿਤ ਰਿਪੋਰਟ ਮੰਗੇ ਜਾਣ ਕਾਰਨ ਵੀ ਮੀਟਿੰਗ ਦੀ ਸਾਰਥਕਤਾ ਵਧ ਗਈ ਹੈ। ਖੁਫੀਆ ਏਜੰਸੀਆਂ ਨੇ ਵੀ ਘਟਨਾ ਬਾਰੇ ਵੱਖਰੀ ਰਿਪੋਰਟ ਸਾਂਝੀ ਕੀਤੀ ਹੈ। 24 ਫਰਵਰੀ ਨੂੰ ਅੰਮ੍ਰਿਤਪਾਲ ਦੇ ਸਾਥੀ ਲਵਪ੍ਰੀਤ ਸਿੰਘ 'ਤੂਫਾਨ' ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੇਕਾਬੂ ਭੀੜ ਨੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ, ਇਸਤੋਂ ਬਾਅਦ ਪੁਲਿਸ ਨੇ ਉਸਨੂੰ ਰਿਹਾਅ ਕਰ ਦਿੱਤਾ ਸੀ।

Related Stories

No stories found.
logo
Punjab Today
www.punjabtoday.com