ਪੰਜਾਬ ਵਿੱਚ ਮਾਨ ਸਰਕਾਰ ਨੇ ਲਿਆ ਨਸ਼ਿਆਂ ਵਿਰੁੱਧ ਵੱਡਾ ਫੈਸਲਾ

ਸੂਬੇ ਭਰ ਵਿੱਚ ਸਪੈਸ਼ਲ ਟਾਸਕ ਫੋਰਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਪੰਜਾਬ ਵਿੱਚ ਮਾਨ ਸਰਕਾਰ ਨੇ ਲਿਆ ਨਸ਼ਿਆਂ ਵਿਰੁੱਧ ਵੱਡਾ ਫੈਸਲਾ

ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਹਰੇਕ ਜ਼ਿਲ੍ਹੇ ਵਿੱਚ STF ਦੀਆਂ 2-2 ਟੀਮਾਂ ਅਤੇ ਸਰਹੱਦੀ ਖੇਤਰਾਂ ਵਿੱਚ 4-4 ਟੀਮਾਂ ਤੈਨਾਤ ਕੀਤੀਆਂ ਜਾਣਗੀਆਂ। STF ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਮਿਲੇਗਾ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਚੰਡੀਗੜ੍ਹ ਸੱਦਿਆ ਸੀ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਮੀਟਿੰਗ ਕੀਤੀ।

CM ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। STF ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਅਧਿਕਾਰੀ ਸ਼ਾਮਲ ਹੋਏ ਸਨ। ਇਸ ਵਿੱਚ ਫੀਲਡ ਤੋਂ STF ਦੀਆਂ ਟੀਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਜੋੜਿਆ ਗਿਆ ਸੀ । ਇਹ ਪਾਇਆ ਗਿਆ ਕਿ ਫੀਲਡ ਵਿੱਚ STF ਦੀਆਂ ਟੀਮਾਂ ਨੂੰ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲੋੜੀਂਦਾ ਸਮਰਥਨ ਨਹੀਂ ਮਿਲ ਰਿਹਾ ਸੀ। ਇਸੇ ਕਾਰਨ ਮਾਨ ਨੇ ਉਸੇ ਦਿਨ SSP ਤੇ DC ਦੀ ਮੀਟਿੰਗ ਸੱਦਣ ਲਈ ਕਿਹਾ ਸੀ।

ਸਾਰੇ ਐਸਐਸਪੀਜ਼ ਨੂੰ ਹਦਾਇਤ ਦਿੱਤੀ ਗਈ ਹੈ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ। ਮਾਨ ਨੇ ਕਿਹਾ ਕਿ ਅਸੀਂ ਨਸ਼ਿਆਂ ਖਿਲਾਫ ਵੱਡੀ ਜੰਗ ਛੇੜ ਰਹੇ ਹਾਂ, ਜਦੋਂ ਤੱਕ ਨਸ਼ੇ ਦੇ ਕਾਰੋਬਾਰ 'ਤੇ ਮੁਕੰਮਲ ਰੋਕ ਨਹੀਂ ਲਗਾਈ ਜਾਂਦੀ, ਉਦੋਂ ਤੱਕ ਅਸੀਂ ਨਹੀਂ ਰੁਕਾਂਗੇ। ਉਹ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਨ।

ਪੰਜਾਬ ਵਿੱਚ ਡਰੱਗਜ਼ ਮਾਫੀਆ ਇੱਕ ਵੱਡਾ ਅਤੇ ਅਹਿਮ ਮੁੱਦਾ ਹੈ। ਪਹਿਲਾਂ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੁੱਦਾ ਬਣਾ ਕੇ ਸੱਤਾ ਹਾਸਲ ਕੀਤੀ। ਹਾਲਾਂਕਿ, ਉਹ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕਰ ਸਕੇ। ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਸ ਨੂੰ ਮੁੱਦਾ ਬਣਾ ਲਿਆ ਹੈ । ਜਿਸ ਤੋਂ ਬਾਅਦ ਸੀਐੱਮ ਭਗਵੰਤ ਮਾਨ ਨਸ਼ਾ ਖਤਮ ਕਰਨ ਲਈ ਸਰਗਰਮ ਹੋ ਗਏ ਹਨ।

Related Stories

No stories found.
logo
Punjab Today
www.punjabtoday.com